ਕੈਲੇਫੋਰਨੀਆ ਪਬਲਿਕ ਸਕੂਲ ਦੇ ਵਿਦਿਆਰਥੀ ਗੁਰਜੱਸ ਸਿੰਘ ਢਿੱਲੋਂ ਨੇ 70ਵੀਂ ਰਾਜ ਪੱਧਰੀ ਤਾਈਕਵਾਂਡੋ ਚੈਂਪੀਅਨਸ਼ਿਪ ’ਚ ਜਿੱਤਿਆ ਕਾਂਸੀ ਦਾ ਤਗਮਾ
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਪਟਿਆਲਾ ਵਿਖੇ ਕਰਵਾਈ ਗਈ 70ਵੀਂ ਰਾਜ ਪੱਧਰੀ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਕੈਲੇਫੋਰਨੀਆ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਜੱਸ ਸਿੰਘ ਢਿੱਲੋਂ ਨੇ ਚੈਂਪੀਅਨਸ਼ਿਪ ’ਚ ਆਪਣੀ ਖੇਡ ਦਾ ਲੋਹਾ ਮਨਵਾਉਂਦਿਆਂ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ ਹੈ।
ਕ
ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੇ 70ਵੀਂ ਰਾਜ ਪੱਧਰੀ ਤਾਈਕਵਾਂਡੋ ਚੈਂਪੀਅਨਸ਼ਿਪ ‘ਚ ਕਾਂਸੀ ਦਾ ਜਿੱਤਣ ਵਾਲੇ ਵਿਦਿਆਰਥੀ ਗੁਰਜੱਸ ਸਿੰਘ ਢਿੱਲੋਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਵੇਦ ਪ੍ਰਕਾਸ਼ ਸ਼ਰਮਾ ਤੇ ਹੋਰ। ਤਸਵੀਰ: ਹਰਜੀਤ ਸਿੰਘ
13-11-2026
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਪਟਿਆਲਾ ਵਿਖੇ ਕਰਵਾਈ ਗਈ 70ਵੀਂ ਰਾਜ ਪੱਧਰੀ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਕੈਲੇਫੋਰਨੀਆ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਜੱਸ ਸਿੰਘ ਢਿੱਲੋਂ ਨੇ ਚੈਂਪੀਅਨਸ਼ਿਪ ’ਚ ਆਪਣੀ ਖੇਡ ਦਾ ਲੋਹਾ ਮਨਵਾਉਂਦਿਆਂ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ ਹੈ। ਗੁਰਜੱਸ ਸਿੰਘ ਢਿੱਲੋਂ ਦੀ ਇਹ ਵੱਡੀ ਪ੍ਰਾਪਤੀ ਉਸ ਦੀ ਸਖ਼ਤ ਮਿਹਨਤ, ਅਟੁੱਟ ਲਗਨ, ਅਨੁਸ਼ਾਸਨ ਤੇ ਸੱਚੀ ਖੇਡ ਭਾਵਨਾ ਦਾ ਨਤੀਜਾ ਹੈ। ਇਸ ਮਾਣਮੱਤੀ ਪ੍ਰਾਪਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਤੇ ਪ੍ਰਿੰਸੀਪਲ ਵੇਦ ਪ੍ਰਕਾਸ਼ ਨੇ ਜੇਤੂ ਵਿਦਿਆਰਥੀ ਗੁਰਜੱਸ ਸਿੰਘ ਢਿੱਲੋਂ ਅਤੇ ਉਸ ਦੇ ਕੋਚ ਮਹਿੰਦਰ ਦਾਸ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰਜੱਸ ਦੇ ਮਾਤਾ-ਪਿਤਾ ਨੂੰ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਸ਼ੇਸ਼ ਵਧਾਈ ਦਿੱਤੀ ਤੇ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੱਚੇ ਦੀ ਇਸ ਸਫ਼ਲਤਾ ਪਿੱਛੇ ਮਾਪਿਆਂ ਦੀ ਯੋਗ ਅਗਵਾਈ, ਲਗਾਤਾਰ ਹਲਾਸ਼ੇਰੀ ਤੇ ਬੱਚੇ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਵਲੋਂ ਕੱਢਿਆ ਗਿਆ ਕੀਮਤੀ ਸਮਾਂ ਬਹੁਤ ਵੱਡਾ ਯੋਗਦਾਨ ਪਾਉਂਦਾ ਹੈ। ਸਕੂਲ ਮੈਨੇਜਮੈਂਟ ਨੇ ਕੋਚ ਦੀ ਸੁਚੱਜੀ ਅਗਵਾਈ ਤੇ ਵਿਦਿਆਰਥੀ ਦੀ ਸਖ਼ਤ ਘਾਲਣਾ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਕੂਲ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਦੀ ਖੇਡ ਪ੍ਰਤਿਭਾ ‘ਤੇ ਬਹੁਤ ਫ਼ਖ਼ਰ ਹੈ। ਇਸ ਮੌਕੇ ਸਕੂਲ ਚੇਅਰਮੈਨ ਜਸਵੀਰ ਸਿੰਘ, ਪ੍ਰਿੰਸੀਪਲ ਵੇਦ ਪ੍ਰਕਾਸ਼ ਅਤੇ ਸਮੂਹ ਸਕੂਲ ਮੈਨੇਜਮੈਂਟ, ਅਧਿਆਪਕਾਂ ਅਤੇ ਸਟਾਫ਼ ਵਲੋਂ ਗੁਰਜੱਸ, ਉਸ ਦੇ ਮਾਪਿਆਂ ਤੇ ਕੋਚ ਨੂੰ ਇਸ ਸ਼ਾਨਦਾਰ ਕਾਮਯਾਬੀ ਲਈ ਵਧਾਈ ਦਿੱਤੀ ਗਈ ਅਤੇ ਉਸ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ।