13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮਾਈ ਭਾਰਤ ਮੋਗਾ ਵਲੋਂ ਡੀ.ਐਮ. ਕਾਲਜ ਆਫ਼ ਐਜੂਕੇਸ਼ਨ ਵਿਖੇ ਜ਼ਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ 2027 ਦਾ ਆਯੋਜਨ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਧੀਨ ਮਾਈ ਭਾਰਤ ਮੋਗਾ ਵਲੋਂ ਡੀ. ਐਮ.

ਅਜੀਤ ਡੈਸਕ 14-11-2026
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਧੀਨ ਮਾਈ ਭਾਰਤ ਮੋਗਾ ਵਲੋਂ ਡੀ.ਐਮ. ਕਾਲਜ ਆਫ਼ ਐਜੂਕੇਸ਼ਨ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ 2027 ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਵਿਸ਼ਾ ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਰੱਖਿਆ ਗਿਆ, ਜਿਸ ਤਹਿਤ ਨੌਜਵਾਨਾਂ ਲਈ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਪ੍ਰੋਗਰਾਮ ਦਾ ਉਦਘਾਟਨ ਜ਼ਿਲ੍ਹਾ ਯੁਵਾ ਅਧਿਕਾਰੀ ਗੁਰਪ੍ਰੀਤ ਸਿੰਘ, ਡੀ.ਐਮ. ਕਾਲਜ ਦੇ ਪ੍ਰਿੰਸੀਪਲ ਲਲਿਤ ਮੋਹਨ ਗਰਗ ਅਤੇ ਡੀ.ਐਮ. ਕਾਲ ਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਆਸ਼ਿਮਾ ਭੰਡਾਰੀ ਅਤੇ ਬੀ.ਕੇ. ਲਾਅ ਕਾਲਜ ਦੀ ਪ੍ਰਿੰਸੀਪਲ ਮਧੂ ਸ਼ਰਮਾ ਵਲੋਂ ਸਾਂਝੇ ਤੌਰ ‘ਤੇ ਸ਼ਮ੍ਹਾ ਰੌਸ਼ਨ ਕਰ ਕੇ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਯੁਵਾ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਯੂਥ ਪਾਰਲੀਮੈਂਟ ਦੇ ਉਦੇਸ਼ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਸਰਗਰਮ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਨੇ ਨਸ਼ਿਆਂ ਦੀ ਗੰਭੀਰ ਸਮਾਜਿਕ ਸਮੱਸਿਆ ਬਾਰੇ ਚਾਨਣਾ ਪਾਉਂਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਮਾਜ ਵਿਚ ਜਾਗਰੂਕਤਾ ਫੈਲਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਗੀਦਾਰਾਂ ਨੂੰ ਭਾਸ਼ਣ ਮੁਕਾਬਲੇ ਦੇ ਨਿਯਮਾਂ ਅਤੇ ਮੁਲਾਂਕਣ ਪ੍ਰਕਿਰਿਆ ਬਾਰੇ ਵੀ ਵਿਸਥਾਰ ਨਾਲ ਜਾਣੂੰ ਕਰਵਾਇਆ। ਮੁਕਾਬਲੇ ਦੇ ਮੁਲਾਂਕਣ ਲਈ ਗਠਿਤ ਜਿਊਰੀ ਵਿਚ ਸੇਵਾ-ਮੁਕਤ ਮੇਜਰ ਪ੍ਰਦੀਪ ਸਿੰਘ, ਡੀ.ਐਮ. ਕਾਲਜ ਦੇ ਪ੍ਰਿੰਸੀਪਲ ਲਲਿਤ ਮੋਹਨ ਗਰਗ, ਡੀ.ਐਮ. ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਆਸ਼ਿਮਾ ਭੰਡਾਰੀ, ਬੀ.ਕੇ. ਲਾਅ ਕਾਲਜ ਦੀ ਪ੍ਰਿੰਸੀਪਲ ਮਧੂ ਸ਼ਰਮਾ ਅਤੇ ਸਰਕਾਰੀ ਕਾਲਜ ਦੇ ਪ੍ਰੋਫੈਸਰ ਰਵਿੰਦਰ ਸਿੰਘ ਸ਼ਾਮਿਲ ਸਨ। ਜਿਊਰੀ ਮੈਂਬਰ ਸੇਵਾ-ਮੁਕਤ ਮੇਜਰ ਪ੍ਰਦੀਪ ਸਿੰਘ ਨੇ ਭਾਗੀਦਾਰਾਂ ਦੇ ਭਾਸ਼ਣਾਂ ਉੱਪਰ ਆਪਣੇ ਕੀਮਤੀ ਵਿਚਾਰ ਅਤੇ ਸੁਝਾਅ ਸਾਂਝੇ ਕਰਦਿਆਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਸਲੀਨ ਕੌਰ ਨੇ ਪਹਿਲਾ, ਕਸ਼ਿਸ਼ ਨੇ ਦੂਜਾ ਅਤੇ ਹਰਸਿਮਰਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਹ ਤਿੰਨੇ ਜੇਤੂ ਹੁਣ ਜ਼ਿਲ੍ਹਾ ਮੋਗਾ ਦੀ ਨੁਮਾਇੰਦਗੀ ਕਰਦਿਆਂ ਰਾਜ ਪੱਧਰੀ ਮੁਕਾਬਲੇ ਵਿਚ ਭਾਗ ਲੈਣਗੇ। ਪ੍ਰੋਗਰਾਮ ਦੇ ਅੰਤ ਵਿਚ ਜੇਤੂ ਭਾਗੀਦਾਰਾਂ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਹੋਈ।
ਪਿਛਲੀ ਖ਼ਬਰ ਬਾਘਾ ਪੁਰਾਣਾ ਹਲਕਾ ਵਾਸੀਆਂ ਦਾ ਵਿਸ਼ਾਲ ਇਕੱਠ ਲਈ ਕੁਲਵੰਤ ਸਿੰਘ ਮਲੂਕਾ ਨੇ ਆਗੂਆਂ ਤੇ ਵਰਕਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਦੌਲੇਵਾਲਾ ਮਾਇਰ ’ਚ ਨਸ਼ਾ ਛਡਾਊ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।