13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਾਘਾ ਪੁਰਾਣਾ ਦੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਨੇ ਸਰਗਰਮੀਆਂ ਕੀਤੀਆਂ ਤੇਜ਼

ਠੱਠੀ ਭਾਈ, 13 ਨਵੰਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਘਾ ਪੁਰਾਣਾ ਦੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਆਗੂਆਂ ਦੀ ਅਹਿਮ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਕਿਸਾਨ ਮੋਰਚਾ ਦੇ ਮੁੱਖ ਬੁਲਾਰੇ ਹਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ।

ਅਜੀਤ ਡੈਸਕ 14-11-2026
ਠੱਠੀ ਭਾਈ, 13 ਨਵੰਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਘਾ ਪੁਰਾਣਾ ਦੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਆਗੂਆਂ ਦੀ ਅਹਿਮ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਕਿਸਾਨ ਮੋਰਚਾ ਦੇ ਮੁੱਖ ਬੁਲਾਰੇ ਹਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਇਆ ਜਾਵੇ। ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾਕਟਰ ਸੀਮਾਂਤ ਗਰਗ ਮੈਡੀਕਲ ਸੈਲ ਪੰਜਾਬ ਪ੍ਰਧਾਨ, ਸਾਬਕਾ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਗਿੱਲ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ, ਹਲਕਾ ਧਰਮਕੋਟ ਦੇ ਕਨਵੀਨਰ ਸ਼ਮਸ਼ੇਰ ਸਿੰਘ ਕੈਲਾ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਹਾੜ੍ਹੀ ਦੀਆਂ ਫ਼ਸਲਾਂ ਲਈ 62,370 ਕਰੋੜ ਰੁਪਏ ਦੀ ਖਾਦ ਸਬਸਿਡੀ ਮਨਜ਼ੂਰ ਕਰਨਾ ਕਿਸਾਨਾਂ ਦੇ ਹਿਤ ਵਿਚ ਅਹਿਮ ਫ਼ੈਸਲਾ-ਸਾਬਕਾ ਐ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ-ਬਾਬਾ ਗੁਰਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।