13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਐਮ.ਐਲ.ਐਮ. ਨਰਸਿੰਗ ਕਾਲਜ ਕਿਲੀ ਚਾਹਲ ਦੇ ਸ਼ਾਨਦਾਰ ਨਤੀਜੇ

ਅਜੀਤਵਾਲ, 13 ਨਵੰਬਰ (ਹਰਦੇਵ ਸਿੰਘ ਮਾਨ)-ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਐਮ. ਐਲ.

ਐਮ.ਐਲ.ਐਮ. ਕਾਲਜ ਕਿਲੀ ਚਾਹਲ ਦੀਆਂ ਨਰਸਿੰਗ ’ਚੋਂ ਸ਼ਾਨਦਾਰ ਨਤੀਜਿਆਂ ਵਾਲੀਆਂ ਵਿਦਿਆਰਥਣਾਂ। 14-11-2026
ਅਜੀਤਵਾਲ, 13 ਨਵੰਬਰ (ਹਰਦੇਵ ਸਿੰਘ ਮਾਨ)-ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਐਮ.ਐਲ.ਐਮ. ਗਰੁੱਪ ਆਫ਼ ਕਾਲਜ ਕਿਲੀ ਚਾਹਲ ਦੇ ਨਰਸਿੰਗ ਵਿਭਾਗ ਦਾ ਹਰ ਵਾਰ ਦੀ ਤਰ੍ਹਾਂ ਬੀ.ਐਸ.ਸੀ. ਤੀਜੇ ਸਮੈਸਟਰ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ, ਜਿਸ ਵਿਚ ਨਰਸਿੰਗ ਵਿਦਿਆਰਥਣਾਂ ਨੇ ਸੂਬੇ ਪੱਧਰ ‘ਤੇ ਪਹਿਲੇ ਗਰੇਡ ਹਾਸਿਲ ਕਰਕੇ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਨਰਸਿੰਗ ਕਾਲਜ ਦੇ ਪ੍ਰਿੰਸੀਪਲ ਬਰਜੀਤ ਕੌਰ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਾਲਜ ਦੇ ਬੀ.ਐਸ.ਸੀ. ਨਰਸਿੰਗ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਸਾਰੀਆਂ ਵਿਦਿਆਰਥਣਾਂ ਨੇ ਵਧੀਆਂ ਅੰਕ ਪ੍ਰਾਪਤ ਕੀਤੇ। ਪੰਜਾਬ ਭਰ ‘ਚੋਂ ਉੱਚ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਵਿਚੋਂ ਕਾਲਜ ਦੀ ਹੋਣਹਾਰ ਵਿਦਿਆਰਥਣ ਗੁਰਮੀਤ ਕੌਰ ਨੇ 8.7 ਗਰੇਡ ਨਾਲ ਪੰਜਾਬ ਭਰ ਚੋਂ ਛੇਵਾਂ ਸਥਾਨ ਪ੍ਰਾਪਤ ਕੀਤਾ। ਇਵੇਂ ਹੀ ਕਾਲਜ ਦੀ ਵਿਦਿਆਰਥਣ ਪਾਇਲ ਨੇ 8.4 ਗਰੇਡ ਨਾਲ ਪੰਜਾਬ ਭਰ ਵਿਚੋਂ ਨੌਵਾਂ ਸਥਾਨ ਪ੍ਰਾਪਤ ਕੀਤਾ, ਵਿਦਿਆਰਥਣ ਪ੍ਰਭਜੋਤ ਕੋਰ ਨੇ ਵੀ 8.2 ਗਰੇਡ ਨਾਲ ਪੰਜਾਬ ਸੂਬੇ ‘ਚੋਂ 10ਵਾਂ ਸਥਾਨ ਹਾਸਲ ਕਰਕੇ ਆਪਣੇ ਕਾਲਜ ਦੇ ਨਾਲ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਵੀ ਨਾਮ ਰੌਸ਼ਨ ਕੀਤਾ। ਜ਼ਿਕਰਯੋਗ ਹੈ ਕਿ ਇਨ੍ਹਾਂ ਵਿਦਿਆਰਥਣਾਂ ਨੇ ਬੀ.ਐਸ.ਸੀ. ਨਰਸਿੰਗ ਸਮੈਸਟਰ ਦੂਜੇ ਦੇ ਨਤੀਜਿਆਂ ਵਿਚੋਂ ਵੀ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਸਨ। ਇੰਨਾ ਨਤੀਜਿਆਂ ਤੇ ਖ਼ੁਸ਼ੀ ਪ੍ਰਗਟਾਉਂਦਿਆਂ ਸੰਸਥਾ ਦੇ ਚੇਅਰਮੈਨ ਡਾ. ਸੁਰੇਸ਼ ਕੁਮਾਰ ਬਾਂਸਲ ਅਤੇ ਡਾ. ਅਨਮੋਲ ਬਾਂਸਲ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਲਗਨ ਕਾਰਨ ਆਏ ਇੰਨਾ ਨਤੀਜਿਆਂ ਦੀਆਂ ਮੁਬਾਰਕਾਂ ਦਿੰਦਿਆਂ ਪ੍ਰਿੰਸੀਪਲ ਬਰਜੀਤ ਕੌਰ, ਇੰਚਾਰਜ ਪਰਮਿੰਦਰ ਕੋਰ ਅਤੇ ਸਾਰੇ ਸਟਾਫ਼ ਦੀ ਸ਼ਲਾਘਾ ਕੀਤੀ ਜਿੰਨਾਂ ਨੇ ਸਖ਼ਤ ਮਿਹਨਤ ਨਾਲ ਬੱਚਿਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਯੋਗਦਾਨ ਪਾਇਆ। ਇਸ ਦੌਰਾਨ ਸੰਸਥਾ ਦੇ ਸਾਰੇ ਸਟਾਫ਼ ਨੇ ਵਧੀਆ ਨਤੀਜਿਆਂ ਲਈ ਮੁਬਾਰਕਬਾਦ ਦਿੰਦਿਆਂ ਵਿਦਿਆਰਥਣਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਬੀ.ਆਈ.ਐਸ. ਗਰੁੱਪ ਆਫ਼ ਇੰਸਟੀਚਿਊਟਸ ਦੇ 4 ਵਿਦਿਆਰਥੀਆਂ ਨੇ ਪਲੇਸਮੈਂਟ ਡਰਾਈਵ ਵਿਚ ਮਾਰੀ ਬਾਜ਼ੀ ਅਗਲੀ ਖ਼ਬਰ ਪੰਜਾਬ ਅੰਦਰ 400 ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਕਰਨਾ ਕਿਸਾਨਾਂ ਨਾਲ ਸਰਾਸਰ ਧੱਕਾ-ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।