15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ

ਮੋਗਾ, 14 ਨਵੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਰਜਿ. 283) ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਜ਼ਿਲ੍ਹਾ ਦਫਤਰ ਮੋਗਾ ਵਿਖੇ ਹੋਈ| ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ ਨੇ ਚਲਾਈ| ਇਸ ਮੌਕੇ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਹੇਸ਼ਰੀ, ਸੂਬਾ ਆਗੂ ਮੋਹਨ ਸਿੰਘ ਜੀਂਦੜਾ, ਸੂਬਾ ਆਗੂ ਸੂਰਤ ਸਿੰਘ ਕਾਦਰ ਵਾਲਾ, ਸੂਬਾ ਆਗੂ ਗੁਰਬਚਨ ਸਿੰਘ ਚੰਨੂਵਾਲਾ, ਅਨੁਸ਼ਾਸਨੀ ਕਮੇਟੀ ਮੈਂਬਰ ਇਕਬਾਲ ਸਿੰਘ ਸਾਬਕਾ ਸਰਪੰਚ ਗਲੋਟੀ, ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ| ਮੀਟਿੰਗ ਦੌਰਾਨ ਸੂਬਾ ਆਗੂਆਂ ਨੇ ਕਿਸਾਨੀ ਦੇ ਮੌਜੂਦਾ ਹਾਲਤਾਂ, ਕਿਸਾਨਾਂ ਦੀਆਂ ਹੱਕੀ ਮੰਗਾਂ ਅਤੇ ਜਥੇਬੰਦੀ ਦੀ ਮਜ਼ਬੂਤੀ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ| ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 26 ਨਵੰਬਰ ਨੂੰ ਬਠਿੰਡਾ ਵਿਖੇ ਹੋਣ ਵਾਲੀ ਕਿਸਾਨ ਰੈਲੀ ਵਿਚ ਜ਼ਿਲ੍ਹਾ ਮੋਗਾ ਵਲੋਂ ਵੱਡੀ ਗਿਣਤੀ ਵਿਚ ਕਿਸਾਨ ਸ਼ਮੂਲੀਅਤ ਕਰਨਗੇ| ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਇਸ ਰੈਲੀ ਵਿਚ ਜਥੇਬੰਦਕ ਤੌਰ ’ਤੇ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਕਿਸਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ| ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨ ਦੇ ਫੈਸਲੇ ਦੀ ਸਖਤ ਨਿਖੇਧੀ ਕਰਦਿਆਂ ਮੰਗ ਕੀਤੀ ਗਈ ਕਿ ਝੋਨੇ ਦੀ ਖਰੀਦ ਤੁਰੰਤ ਮੁੜ ਸ਼ੁਰੂ ਕੀਤੀ ਜਾਵੇ| ਕਿਸਾਨ ਆਗੂਆਂ ਨੇ ਕਿਹਾ ਕਿ ਅਜੇ ਵੀ ਲਗਭਗ 10 ਫੀਸਦੀ ਝੋਨੇ ਦੀ ਫਸਲ ਮੰਡੀਆਂ ਵਿਚ ਵਿਕਣ ਲਈ ਆਉਣੀ ਬਾਕੀ ਹੈ| ਅਜਿਹੇ ਸਮੇਂ ਸਰਕਾਰੀ ਖਰੀਦ ਬੰਦ ਕਰਨਾ ਕਿਸਾਨਾਂ ਨੂੰ ਆਰਥਿਕ ਨੁਕਸਾਨ ਵੱਲ ਧੱਕਣ ਦੇ ਬਰਾਬਰ ਹੈ| ਕਿਸਾਨ ਪਹਿਲਾਂ ਹੀ ਮਹਿੰਗੀ ਖੇਤੀ, ਵਧ ਰਹੇ ਖਰਚਿਆਂ ਅਤੇ ਕਰਜ਼ੇ ਦੀ ਮਾਰ ਝੱਲ ਰਹੇ ਹਨ| ਇਸ ਲਈ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਝੋਨੇ ਦੀ ਸਰਕਾਰੀ ਖਰੀਦ ਨਿਰਵਿਘਨ ਜਾਰੀ ਰੱਖਣੀ ਚਾਹੀਦੀ ਹੈ ਅਤੇ ਮੰਡੀਆਂ ਵਿਚ ਆਉਣ ਵਾਲੇ ਹਰ ਦਾਣੇ ਦੀ ਨਿਰਧਾਰਿਤ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਯਕੀਨੀ ਬਣਾਉਣੀ ਚਾਹੀਦੀ ਹੈ| ਇਸ ਮੌਕੇ ਜਸਵੰਤ ਸਿੰਘ, ਸੁਖਵੀਤ ਸਿੰਘ, ਮੇਜਰ ਸਿੰਘ, ਬੰਤ ਸਿੰਘ, ਜਗਸੀਰ ਸਿੰਘ ਜੱਗੀ, ਪ੍ਰੇਮ ਲਾਲਪੁਰੀ, ਹਰਮਨਪ੍ਰੀਤ ਸਿੰਘ, ਸੁਖਵੰਤ ਸਿੰਘ, ਸੁਖਦੀਪ ਸਿੰਘ, ਲਖਵੀਰ ਸਿੰਘ, ਮੋਦਨ ਸਿੰਘ, ਨਿਰਮਲ ਸਿੰਘ, ਕੁਲਵਿੰਦਰ ਸਿੰਘ, ਬਲਜੀਤ ਸਿੰਘ, ਵਰਖਾ ਸਿੰਘ, ਰਾਮ ਸਨੇਹੀ ਮਿੰਟੂ, ਨਿਰਮਲ ਸਿੰਘ, ਗੁਰਚਰਨ ਸਿੰਘ, ਬਿੱਕਰ ਸਿੰਘ, ਕੁਲਵਿੰਦਰ ਸਿੰਘ, ਹਰਮਿੰਦਰ ਸਿੰਘ, ਦਵਿੰਦਰ ਸਿੰਘ, ਪਾਲ ਸਿੰਘ, ਸੁਖਦੇਵ ਸਿੰਘ, ਕਰਮਜੀਤ ਸਿੰਘ, ਮਲਕੀਤ ਸਿੰਘ, ਵੀਰੂ ਬਾਵਾ, ਰਵਿੰਦਰ ਸਿੰਘ, ਬੂਟਾ ਸਿੰਘ, ਜਸਬੀਰ ਸਿੰਘ, ਸੁਰਿੰਦਰ ਸਿੰਘ, ਰਾਜਪਾਲ ਸਿੰਘ, ਹਰਪ੍ਰੀਤ ਸਿੰਘ, ਸੁਖਦੇਵ ਸਿੰਘ, ਦਰਸ਼ਨ ਸਿੰਘ, ਜਗਸੀਰ ਸਿੰਘ, ਸੰਦੀਪ ਸਿੰਘ, ਮੇਜਰ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ, ਨਿਰਮਲ ਸਿੰਘ ਸਮੇਤ ਕਿਸਾਨ ਹਾਜ਼ਰ ਸਨ|

ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ| ਤਸਵੀਰ: ਜਸਪਾਲ ਸਿੰਘ ਬੱਬੀ 15-11-2026

ਪਿਛਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਔਰਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਨਸ਼ੇ ਦੇ ਖਿਲਾਫ ਲਾਮਬੰਦ ਹੋਣ ਦਾ ਦਿੱਤਾ ਸੱਦਾ... ਅਗਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਅਸਲ੍ਹਾ ਲੈ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।