ਬੀਬਾ ਹਰਸਿਮਰਤ ਕੌਰ ਬਾਦਲ ਨੇ ਔਰਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਨਸ਼ੇ ਦੇ ਖਿਲਾਫ ਲਾਮਬੰਦ ਹੋਣ ਦਾ ਦਿੱਤਾ ਸੱਦਾ
‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਨਿਹਾਲ ਸਿੰਘ ਵਾਲਾ ਵਿਖੇ ਹੋਈ ਵਿਸ਼ਾਲ ਰੈਲੀ
ਨਿਹਾਲ ਸਿੰਘ ਵਾਲਾ, 14 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਅਰੰਭ ਕੀਤੀ ਮੁਹਿੰਮ ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ ਤਹਿਤ ਨਿਹਾਲ ਸਿੰਘ ਵਾਲਾ ਵਿਖੇ ਬਾਘਾ ਪੁਰਾਣਾ ਰੋਡ ’ਤੇ ਸਥਿਤ ਅਗਰਵਾਲ ਧਰਮਸ਼ਾਲਾ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਇਕ ਵਿਸ਼ਾਲ ਰੈਲੀ ਹੋਈ|ਇਸ ਮੌਕੇ ਬੀਬੀਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਬਠਿੰਡਾ ਲੋਕ ਸਭਾ ਹਲਕੇ ਦੀ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੋਵਾਂ ਨੇ ਸੂਬੇ ਦੇ ਲੋਕਾਂ ਨਾਲ ਧੋਖਾ ਕਰਦਿਆਂ ਪੰਜਾਬ ਅੰਦਰ ਨਸ਼ੇ ਦੀ ਅਲਾਮਤ ਨੂੰ ਖਤਮ ਕਰਨ ਲਈ ਝੂਠੀਆਂ ਕਸਮਾਂ ਖਾ ਕੇ ਰਾਜ ਸੱਤਾ ਹਾਸਲ ਕੀਤੀ ਪਰ ਨਸ਼ੇ ਨੂੰ ਖਤਮ ਕਰਨ ਦੀ ਬਜਾਏ ਘਰ ਘਰ ਤੱਕ ਨਸ਼ਾ ਪੁੱਜਦਾ ਕਰ ਦਿੱਤਾ| ਉਨ੍ਹਾਂ ਕਿਹਾ ਕਿ ਅੱਜ ਬੀਬੀਆਂ ਨੂੰ ਆਪਣੀ ਰੋਟੀ ਬਣਾਉਣ ਲਈ ਆਟਾ ਲਿਆਉਣ ਲਈ ਦੁਕਾਨ ’ਤੇ ਜਾਣਾ ਪੈਂਦਾ ਹੈ ਪਰ ਨਸ਼ਾ ਹਰ ਘਰ ਦੀ ਗਲੀ ਦੇ ਮੋੜ ’ਤੇ ਆਮ ਵਿਕ ਰਿਹਾ ਹੈ ਜਿਸ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ, ਪੁਲਿਸ ਪ੍ਰਸ਼ਾਸਨ ਅਤੇ ਇਸ ਪਾਰਟੀ ਦੇ ਵੱਖ-ਵੱਖ ਆਗੂਆਂ ਦੀ ਸ਼ਮੂਲੀਅਤ ਵੱਡੀ ਪੱਧਰ ’ਤੇ ਪਾਈ ਜਾ ਰਹੀ ਹੈ| ਬੀਬੀ ਬਾਦਲ ਨੇ ਕਿਹਾ ਕਿ ਪਹਿਲਾਂ ਜਦੋਂ ਉਹ ਆਪਣੇ ਹਲਕੇ ਦੇ ਪਿੰਡਾਂ ਦਾ ਦੌਰਾ ਕਰਦੇ ਸਨ ਤਾਂ ਔਰਤਾਂ ਸਾਫ ਪਾਣੀ, ਡਾਕਟਰੀ ਸਹੂਲਤਾਂ ਅਤੇ ਸਕੂਲਾਂ ਦੀ ਮੰਗ ਕਰਦੀਆਂ ਸਨ| ਪਰ ਅੱਜ ਸਮੁੱਚੇ ਪੰਜਾਬ ਅੰਦਰ ਬੀਬੀਆਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖਤਮ ਕਰਨ ਲਈ ਤਰਲੇ ਲੈ ਰਹੀਆਂ ਹਨ| ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਨਸ਼ੇ ਅਤੇ ਗੈਂਗਸਟਰਾਂ ਦੀ ਚੱਕੀ ’ਚ ਪਿਸ ਰਹੇ ਹਨ| ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮਰਹੂਮ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸਮੇਂ ਪੰਜਾਬ ਦੀ ਤਰੱਕੀ ਲਈ ਅਨੇਕਾਂ ਵਿਕਾਸ ਪੋ੍ਰਜੈਕਟ ਲਿਆ ਕਿ ਸੂਬੇ ਦੀ ਨੁਹਾਰ ਬਦਲੀ ਗਈ| ਉਨ੍ਹਾਂ ਸਮੂਹ ਬੀਬੀਆਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪੰਜਾਬ ਅੰਦਰੋਂ ਨਸ਼ੇ ਦੀ ਦਲਦਲ ਨੂੰ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ ਅਤੇ ਨਸ਼ੇ ਦੇ ਅਪਰਾਧੀਆਂ ਨੂੰ 10 ਸਾਲ ਦੀ ਸਜ਼ਾ ਬਿਨਾਂ ਕਿਸੇ ਵੀ ਜ਼ਮਾਨਤ ਜਾਂ ਬੇਲ ਤੋਂ ਕਰਵਾਈ ਜਾਵੇਗੀ| ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਹਲਕਾ ਆਬਜ਼ਰਵਰ ਬੀਬੀ ਬੇਅੰਤ ਕੌਰ ਖਹਿਰਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ, ਬੀਬੀ ਜਸਪਿੰਦਰ ਕੌਰ ਰਣੀਆਂ ਜਨਰਲ ਸਕੱਤਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੀਪ ਕੌਰ ਸੈਦੋਕੇ, ਡਾ. ਰਾਗਨੀ ਸ਼ਰਮਾ, ਸਾਬਕਾ ਸੰਮਤੀ ਮੈਂਬਰ ਡਾ.
ਨਿਹਾਲ ਸਿੰਘ ਵਾਲਾ, 14 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਅਰੰਭ ਕੀਤੀ ਮੁਹਿੰਮ ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ ਤਹਿਤ ਨਿਹਾਲ ਸਿੰਘ ਵਾਲਾ ਵਿਖੇ ਬਾਘਾ ਪੁਰਾਣਾ ਰੋਡ ’ਤੇ ਸਥਿਤ ਅਗਰਵਾਲ ਧਰਮਸ਼ਾਲਾ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਇਕ ਵਿਸ਼ਾਲ ਰੈਲੀ ਹੋਈ|ਇਸ ਮੌਕੇ ਬੀਬੀਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਬਠਿੰਡਾ ਲੋਕ ਸਭਾ ਹਲਕੇ ਦੀ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੋਵਾਂ ਨੇ ਸੂਬੇ ਦੇ ਲੋਕਾਂ ਨਾਲ ਧੋਖਾ ਕਰਦਿਆਂ ਪੰਜਾਬ ਅੰਦਰ ਨਸ਼ੇ ਦੀ ਅਲਾਮਤ ਨੂੰ ਖਤਮ ਕਰਨ ਲਈ ਝੂਠੀਆਂ ਕਸਮਾਂ ਖਾ ਕੇ ਰਾਜ ਸੱਤਾ ਹਾਸਲ ਕੀਤੀ ਪਰ ਨਸ਼ੇ ਨੂੰ ਖਤਮ ਕਰਨ ਦੀ ਬਜਾਏ ਘਰ ਘਰ ਤੱਕ ਨਸ਼ਾ ਪੁੱਜਦਾ ਕਰ ਦਿੱਤਾ| ਉਨ੍ਹਾਂ ਕਿਹਾ ਕਿ ਅੱਜ ਬੀਬੀਆਂ ਨੂੰ ਆਪਣੀ ਰੋਟੀ ਬਣਾਉਣ ਲਈ ਆਟਾ ਲਿਆਉਣ ਲਈ ਦੁਕਾਨ ’ਤੇ ਜਾਣਾ ਪੈਂਦਾ ਹੈ ਪਰ ਨਸ਼ਾ ਹਰ ਘਰ ਦੀ ਗਲੀ ਦੇ ਮੋੜ ’ਤੇ ਆਮ ਵਿਕ ਰਿਹਾ ਹੈ ਜਿਸ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ, ਪੁਲਿਸ ਪ੍ਰਸ਼ਾਸਨ ਅਤੇ ਇਸ ਪਾਰਟੀ ਦੇ ਵੱਖ-ਵੱਖ ਆਗੂਆਂ ਦੀ ਸ਼ਮੂਲੀਅਤ ਵੱਡੀ ਪੱਧਰ ’ਤੇ ਪਾਈ ਜਾ ਰਹੀ ਹੈ| ਬੀਬੀ ਬਾਦਲ ਨੇ ਕਿਹਾ ਕਿ ਪਹਿਲਾਂ ਜਦੋਂ ਉਹ ਆਪਣੇ ਹਲਕੇ ਦੇ ਪਿੰਡਾਂ ਦਾ ਦੌਰਾ ਕਰਦੇ ਸਨ ਤਾਂ ਔਰਤਾਂ ਸਾਫ ਪਾਣੀ, ਡਾਕਟਰੀ ਸਹੂਲਤਾਂ ਅਤੇ ਸਕੂਲਾਂ ਦੀ ਮੰਗ ਕਰਦੀਆਂ ਸਨ| ਪਰ ਅੱਜ ਸਮੁੱਚੇ ਪੰਜਾਬ ਅੰਦਰ ਬੀਬੀਆਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖਤਮ ਕਰਨ ਲਈ ਤਰਲੇ ਲੈ ਰਹੀਆਂ ਹਨ| ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਨਸ਼ੇ ਅਤੇ ਗੈਂਗਸਟਰਾਂ ਦੀ ਚੱਕੀ ’ਚ ਪਿਸ ਰਹੇ ਹਨ| ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮਰਹੂਮ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸਮੇਂ ਪੰਜਾਬ ਦੀ ਤਰੱਕੀ ਲਈ ਅਨੇਕਾਂ ਵਿਕਾਸ ਪੋ੍ਰਜੈਕਟ ਲਿਆ ਕਿ ਸੂਬੇ ਦੀ ਨੁਹਾਰ ਬਦਲੀ ਗਈ| ਉਨ੍ਹਾਂ ਸਮੂਹ ਬੀਬੀਆਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪੰਜਾਬ ਅੰਦਰੋਂ ਨਸ਼ੇ ਦੀ ਦਲਦਲ ਨੂੰ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ ਅਤੇ ਨਸ਼ੇ ਦੇ ਅਪਰਾਧੀਆਂ ਨੂੰ 10 ਸਾਲ ਦੀ ਸਜ਼ਾ ਬਿਨਾਂ ਕਿਸੇ ਵੀ ਜ਼ਮਾਨਤ ਜਾਂ ਬੇਲ ਤੋਂ ਕਰਵਾਈ ਜਾਵੇਗੀ| ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਹਲਕਾ ਆਬਜ਼ਰਵਰ ਬੀਬੀ ਬੇਅੰਤ ਕੌਰ ਖਹਿਰਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ, ਬੀਬੀ ਜਸਪਿੰਦਰ ਕੌਰ ਰਣੀਆਂ ਜਨਰਲ ਸਕੱਤਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੀਪ ਕੌਰ ਸੈਦੋਕੇ, ਡਾ. ਰਾਗਨੀ ਸ਼ਰਮਾ, ਸਾਬਕਾ ਸੰਮਤੀ ਮੈਂਬਰ ਡਾ. ਕਰਮਜੀਤ ਕੌਰ ਮੱਦੋਕੇ, ਸੰਮਤੀ ਮੈਂਬਰ ਬੀਬੀ ਪਰਵਿੰਦਰ ਕੌਰ ਬੁੱਟਰ, ਸਰਪੰਚ ਸਰਬਜੀਤ ਕੌਰ ਧੂੜਕੋਟ, ਪ੍ਰਿੰਸੀਪਲ ਪਰਮਜੀਤ ਕੌਰ ਡਾਲਾ, ਬੀਬੀ ਜਗਜੀਵਨ ਕੌਰ ਖੋਟੇ, ਦਲਜੀਤ ਕੌਰ ਢਿੱਲੋਂ, ਸਰਵਰਿੰਦਰ ਕੌਰ ਨੇ ਸੰਬੋਧਨ ਕਰਦਿਆਂ 2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਮੂਹ ਬੀਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ| ਇਸ ਮੌਕੇ ਰੈਲੀ ’ਚ ਸ਼ਮੂਲੀਅਤ ਕਰਨ ਵਾਲੀਆਂ ਸਮੂਹ ਬੀਬੀਆਂ ਦਾ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਵਲੋਂ ਧੰਨਵਾਦ ਕਰਦਿਆਂ ਬੀਬੀ ਹਰਸਿਮਰਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ| ਇਸ ਮੌਕੇ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਪੀ.ਏ.ਸੀ. ਮੈਂਬਰ ਗੁਰਮੇਲ ਸਿੰਘ ਤਖਤੂਪੁਰਾ, ਪੀ.ਏ.ਸੀ. ਮੈਂਬਰ ਅਜੀਤਪਾਲ ਸਿੰਘ ਰਣੀਆਂ, ਐਸ.ਸੀ. ਵਿੰਗ ਹਲਕਾ ਪ੍ਰਧਾਨ ਜਸਵਿੰਦਰ ਸਿੰਘ ਖੋਟੇ, ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਦੀਦਾਰੇ ਵਾਲਾ, ਸਾਬਕਾ ਸੰਮਤੀ ਮੈਂਬਰ ਸੁਖਮੰਦਰ ਸਿੰਘ ਮੱਦੋਕੇ, ਗੁਰਪ੍ਰੀਤ ਸਿੰਘ ਕਾਕਾ, ਜਰਨੈਲ ਸਿੰਘ ਆੜ੍ਹਤੀਆ, ਪ੍ਰਿੰਸੀਪਲ ਸੁਖਚੈਨ ਸਿੰਘ ਢਿੱਲੋਂ, ਪੀ.ਏ.ਸੀ. ਮੈਂਬਰ ਸੁਰਜੀਤ ਸਿੰਘ ਰਣਸੀਂਹ, ਸਾਬਕਾ ਸਰਪੰਚ ਗੁਰਮੀਤ ਸਿੰਘ ਭੋਲਾ ਦੀਨਾਂ, ਲਾਲ ਸਿੰਘ ਦੀਨਾਂ, ਚਰਨਜੀਤ ਸਿੰਘ ਡਾਲਾ, ਡਾਕਟਰ ਰੁਪਿੰਦਰ ਭੁੱਚਾ, ਨਛੱਤਰ ਸਿੰਘ ਛੱਤੀ ਢੁੱਡੀਕੇ, ਪੂਰਨ ਪੱਤੋ, ਅਮਨਿੰਦਰ ਸਿੰਘ ਸੈਦੋਕੇ, ਪ੍ਰਧਾਨ ਰੇਸ਼ਮ ਸਿੰਘ ਖਾਈ, ਸਰਪੰਚ ਅਮਰਿੰਦਰ ਸਿੰਘ ਸੈਦੋਕੇ, ਜਸਦੀਪ ਸਿੰਘ ਡਾਲਾ, ਸੁਖਮੰਦਰ ਸਿੰਘ ਮੱਦੋਕੇ, ਇੰਦਰਜੀਤ ਸਿੰਘ ਭਾਗੀਕੇ, ਮਨੋਜ ਭੱਲਾ ਬੱਧਨੀ, ਸਰਪੰਚ ਹਰਜਿੰਦਰ ਸਿੰਘ ਖੋਟੇ, ਸੁਰਜੀਤ ਸਿੰਘ ਝੰਡੇਆਣਾ ਸ਼ਰਕੀ, ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ, ਪਰਮਿੰਦਰ ਸਿੰਘ ਖੋਟੇ, ਗੌੜਾ ਪੱਤੋ, ਡਾ. ਸੁਰਜੀਤ ਸਿੰਘ ਨੰਗਲ, ਸਰਕਲ ਪ੍ਰਧਾਨ ਬਸੰਤ ਸਿੰਘ ਦੌਧਰ, ਬੂਟਾ ਸਿੰਘ ਦੌਧਰ, ਮੇਜਰ ਸਿੰਘ ਦੌਧਰ, ਰਾਜੂ ਮੱਦੋਕੇ, ਸੋਨੂੰ ਨਿਹਾਲ ਸਿੰਘ ਵਾਲਾ, ਪ੍ਰਧਾਨ ਦਲਜੀਤ ਸਿੰਘ ਹਿੰਮਤਪੁਰਾ, ਜਥੇਦਾਰ ਬਲਦੇਵ ਸਿੰਘ ਮਾਣੂੰਕੇ, ਸੈਕਟਰੀ ਰਜਿੰਦਰ ਸਿੰਘ, ਸਾਬਕਾ ਸੰਮਤੀ ਮੈਂਬਰ ਬੀਬੀ ਪਰਮਜੀਤ ਕੌਰ ਢੁੱਡੀਕੇ, ਅੰਗਰੇਜ਼ ਕੌਰ, ਸ਼ਰਨਜੀਤ ਕੌਰ, ਭਜਨ ਕੌਰ ਢੁੱਡੀਕੇ, ਕਮਲਜੀਤ ਕੌਰ ਸਾਬਕਾ ਸਰਪੰਚ ਖੋਟੇ, ਲਖਵੀਰ ਕੌਰ ਨੱਥੂਵਾਲਾ ਜਦੀਦ, ਸ਼ਾਨਵੀ, ਕੁਲਦੀਪ ਕੌਰ ਨੱਥੂਵਾਲਾ ਜਦੀਦ, ਗੁਰਜੀਤ ਕੌਰ ਤਖਾਣਵੱਧ, ਸੁਖਦੇਵ ਸਿੰਘ ਕੌਰ ਸਾਬਕਾ ਸਰਪੰਚ ਝੰਡੇਆਣਾ ਸ਼ਰਕੀ, ਗੁਰਮੇਲ ਕੌਰ, ਦਲਜੀਤ ਕੌਰ, ਮਨਜੀਤ ਕੌਰ ਝੰਡੇਆਣਾ, ਮਾ. ਗੁਰਮੀਤ ਸਿੰਘ, ਚਰਨ ਸਿੰਘ ਧੀਰਾ, ਅਜੈਬ ਸਿੰਘ, ਪਰਮਜੀਤ ਸਿੰਘ ਨੀਟੂ ਮੀਨੀਆਂ, ਬਲਵੰਤ ਸਿੰਘ ਮੀਨੀਆਂ, ਹਰਦੇਵ ਸਿੰਘ ਮੀਨੀਆਂ, ਮੇਜਰ ਸਿੰਘ ਪੱਤੋ, ਪ੍ਰਭਜੋਤ ਸਿੰਘ ਰਣਸੀਂਹ ਆਦਿ ਤੋਂ ਇਲਾਵਾ ਹੋਰ ਸਰਕਲ ਪ੍ਰਧਾਨ ਤੇ ਅਹੁਦੇਦਾਰ ਹਾਜ਼ਰ ਸਨ|