16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਅਧਿਆਪਕ-ਮਾਪੇ ਮਿਲਣੀ ਹੋਈ ਮਾਪਿਆਂ ਦੇ ਸਹਿਯੋਗ ਨਾਲ ਹੀ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਸੰਭਵ-ਪ੍ਰਿੰਸੀਪਲ ਡਾ. ਨੀਨਾ ਅਨੇਜਾ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਐਸ. ਡੀ.

ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਅਧਿਆਪਕ-ਮਾਪੇ ਮਿਲਣੀ ਮੌਕੇ ਪੈਰੇਂਟਸ-ਟੀਚਰਜ਼ ਐਸੋਸੀਏਸ਼ਨ ਦੀ ਕਨਵੀਨਰ ਡਾ. ਪਲਵਿੰਦਰ ਕੌਰ ਤੇ ਸਟਾਫ਼। ਤਸਵੀਰ : ਜਸਪਾਲ ਸਿੰਘ ਬੱਬੀ 16-11-2026
ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਪੈਰੇਂਟਸ-ਟੀਚਰਜ਼ ਐਸੋਸੀਏਸ਼ਨ ਵਲੋਂ ਅਧਿਆਪਕ-ਮਾਪੇ ਮਿਲਣੀ ਹੋਈ। ਪ੍ਰਿੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ਮਿਲਣੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਬਾਰੇ ਮਾਪਿਆਂ ਨੂੰ ਜਾਣੂੰ ਕਰਵਾਉਣਾ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਾ ਸੀ। ਉਨ੍ਹਾਂ ਵਿਦਿਆਰਥਣਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਉੱਜਲ ਭਵਿੱਖ ਅਤੇ ਸਰਬਪੱਖੀ ਵਿਕਾਸ ਲਈ ਅਧਿਆਪਕਾਂ ਦੇ ਨਾਲ-ਨਾਲ ਮਾਪਿਆਂ ਦਾ ਸਹਿਯੋਗ ਵੀ ਬੇਹੱਦ ਮਹੱਤਵਪੂਰਨ ਹੈ। ਪ੍ਰਿੰਸੀਪਲ ਨੇ ਕਿਹਾ ਕਿ ਜਦੋਂ ਅਧਿਆਪਕ ਅਤੇ ਮਾਪੇ ਆਪਸੀ ਤਾਲਮੇਲ ਨਾਲ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਅਤੇ ਪ੍ਰਾਪਤੀਆਂ ਬਾਰੇ ਵਿਚਾਰ-ਵਟਾਂਦਰਾ ਕਰਦੇ ਹਨ ਤਾਂ ਉਨ੍ਹਾਂ ਦੀ ਸ਼ਖ਼ਸੀਅਤ ਦਾ ਬਿਹਤਰ ਵਿਕਾਸ ਸੰਭਵ ਹੁੰਦਾ ਹੈ। ਪੈਰੇਂਟਸ-ਟੀਚਰਜ਼ ਐਸੋਸੀਏਸ਼ਨ ਦੀ ਕਨਵੀਨਰ ਡਾ. ਪਲਵਿੰਦਰ ਕੌਰ ਨੇ ਆਏ ਹੋਏ ਮਾਪਿਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਡਾ. ਸਾਕਸ਼ੀ ਸ਼ਰਮਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮਿਲਣੀ ਦੌਰਾਨ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ, ਹਾਜ਼ਰੀ, ਸਿੱਖਿਆ ਦੇ ਪੱਧਰ ਅਤੇ ਹੋਰ ਸਹਿ-ਅਕਾਦਮਿਕ ਗਤੀਵਿਧੀਆਂ ਸਬੰਧੀ ਮਾਪਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਉਨ੍ਹਾਂ ਦੇ ਭਵਿੱਖ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਸੁਝਾਅ ਵੀ ਦਿੱਤੇ ਗਏ। ਇਸ ਮੌਕੇ ਮਾਪਿਆਂ ਨੇ ਕਾਲਜ ਵਲੋਂ ਵਿਦਿਆਰਥਣਾਂ ਨੂੰ ਦਿੱਤੀਆਂ ਜਾ ਰਹੀਆਂ ਸਿੱਖਿਆਤਮਕ ਅਤੇ ਸਹਿ-ਪਾਠਕ੍ਰਮ ਸਹੂਲਤਾਂ ਪ੍ਰਤੀ ਸੰਤੁਸ਼ਟੀ ਪ੍ਰਗਟਾਈ ਅਤੇ ਸੰਸਥਾ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਸਮੁੱਚੇ ਆਯੋਜਨ ਨੂੰ ਸਫਲ ਬਣਾਉਣ ਵਿਚ ਪੈਰੇਂਟਸ-ਟੀਚਰਜ਼ ਐਸੋਸੀਏਸ਼ਨ ਦੇ ਮੈਂਬਰਾਂ ਸਹਾਇਕ ਪ੍ਰੋਫੈਸਰ ਸੁਸ਼ਮਾ ਗੁਪਤਾ, ਸਹਾਇਕ ਪ੍ਰੋਫੈਸਰ ਭਾਗਿਆ ਸ਼੍ਰੀ, ਸਹਾਇਕ ਪ੍ਰੋਫੈਸਰ ਕਾਜਲ ਅਤੇ ਸਹਾਇਕ ਪ੍ਰੋਫੈਸਰ ਸੁਮਨ ਤਿਵਾਰੀ ਨੇ ਅਹਿਮ ਯੋਗਦਾਨ ਪਾਇਆ।
ਪਿਛਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਕੇਵਲ ਸਿੰਘ ਗਿੱਲ ਅਤੇ ਕੁਲਵਿੰਦਰ ਕੌਰ ਗਿੱਲ ਦਾ ਕੈਨੇਡਾ ਸੁਪਰ ਵੀਜ਼ਾ ਲਗਵਾਇਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕੁੜੀਆਂ ਵਾਲਾ ਲੰਡੇ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।