15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਹੋਲੀ ਹਾਰਟ ਸਕੂਲ ’ ਚ ਬਾਲ ਦਿਵਸ ਮਨਾਇਆ

ਅਜੀਤਵਾਲ, 15 ਨਵੰਬਰ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਬਾਲ ਦਿਵਸ (ਚਿਲਡਰਨ ਡੇਅ) ਉਤਸ਼ਾਹ ਨਾਲ ਮਨਾਉਂਦਿਆਂ ਸਕੂਲ ਦੀ ਸਵੇਰ ਦੀ ਸਭਾ ਦੌਰਾਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਅਤੇ ਪੰਡਤ ਨਹਿਰੂ ਦੇ ਬੱਚਿਆਂ ਪ੍ਰਤੀ ਅਥਾਹ ਪਿਆਰ ਅਤੇ ਸਨੇਹ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 16-11-2026
ਅਜੀਤਵਾਲ, 15 ਨਵੰਬਰ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਬਾਲ ਦਿਵਸ (ਚਿਲਡਰਨ ਡੇਅ) ਉਤਸ਼ਾਹ ਨਾਲ ਮਨਾਉਂਦਿਆਂ ਸਕੂਲ ਦੀ ਸਵੇਰ ਦੀ ਸਭਾ ਦੌਰਾਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਅਤੇ ਪੰਡਤ ਨਹਿਰੂ ਦੇ ਬੱਚਿਆਂ ਪ੍ਰਤੀ ਅਥਾਹ ਪਿਆਰ ਅਤੇ ਸਨੇਹ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਨੂੰ ਰੰਗ-ਬਰੰਗੇ ਗ਼ੁਬਾਰਿਆਂ ਅਤੇ ਸਜਾਵਟੀ ਲੜੀਆਂ ਨਾਲ ਸਜਾਇਆ ਗਿਆ ਸੀ। ਵਿਦਿਆਰਥੀਆਂ ਦੀ ਖ਼ੁਸ਼ੀ ਨੂੰ ਦੁੱਗਣਾ ਕਰਨ ਲਈ ਅਧਿਆਪਕਾਂ ਨੇ ਵਿਦਿਆਰਥੀਆਂ ਲਈ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ਸੁੰਦਰ ਗੀਤ, ਕਵਿਤਾਵਾਂ, ਹਾਸਰਸ ਸਕਿੱਟਾਂ ਅਤੇ ਗਰੁੱਪ ਡਾਂਸ ਪੇਸ਼ ਕੀਤੇ, ਵਿਦਿਆਰਥੀਆਂ ਨੇ ਤਾੜੀਆਂ ਦੀ ਗੂੰਜ ਨਾਲ ਆਪਣੇ ਅਧਿਆਪਕਾਂ ਦੀਆਂ ਪੇਸ਼ਕਾਰੀਆਂ ਦਾ ਸਵਾਗਤ ਕੀਤਾ। ਇਸ ਦੌਰਾਨ ਬੱਚਿਆਂ ਨੂੰ ਜੀਵਨ ਵਿਚ ਅਨੁਸ਼ਾਸਨ, ਇਮਾਨਦਾਰੀ, ਸਖ਼ਤ ਮਿਹਨਤ ਅਤੇ ਚੰਗੇ ਸੰਸਕਾਰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਛੋਟੇ ਬੱਚਿਆਂ ਲਈ ਮਨੋਰੰਜਕ ਖੇਡਾਂ, ਝੂਲਿਆਂ ਅਤੇ ਸੰਗੀਤਕ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼੍ਰੇਆ ਪਲਤਾ, ਸ਼ਿਵਾਨੀ ਅਰੋੜਾ, ਰਮਨ ਅਰੋੜਾ ਅਤੇ ਪ੍ਰਿੰਸੀਪਲ ਸਾਕਸ਼ੀ ਗੁਲੇਰੀਆ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਖ਼ੁਸ਼ੀ ਭਰੇ ਮੌਕੇ ਬਹੁਤ ਜ਼ਰੂਰੀ ਹਨ, ਉਨ੍ਹਾਂ ਦੇ ਹਾਸੇ ਕਿਸੇ ਵੀ ਵਿੱਦਿਅਕ ਅਦਾਰੇ ਦੀ ਅਸਲ ਤਾਕਤ ਅਤੇ ਰੌਣਕ ਹਨ। ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਮਠਿਆਈਆਂ, ਚਾਕਲੇਟ ਅਤੇ ਰਿਫਰੈਸ਼ਮੈਂਟ ਦਿੱਤੀ ਗਈ। ਇਸ ਮੌਕੇ ਸਕੂਲ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਪੰਜਾਬ ਕੋ - ਐਜੂਕੇਸ਼ਨ ਸਕੂਲ ਵਿਖੇ ਬਾਲ ਦਿਵਸ ਮੌਕੇ ‘ ਬਚਪਨ ਉਤਸਵ -2026’ ਕਰਵਾਇਆ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।