ਪੰਜਾਬ ਰਾਮਗੜ੍ਹੀਆ ਭਲਾਈ ਬੋਰਡ ਦੇ ਸਟੇਟ ਮੈਂਬਰ ਕੁਲਵੰਤ ਸਿੰਘ ਰਾਮਗੜ੍ਹੀਆ ਸਨਮਾਨਿਤ
ਮੋਗਾ, 16 ਨਵੰਬਰ (ਜਸਪਾਲ ਸਿੰਘ ਬੱਬੀ)- ਰਾਮਗੜ੍ਹੀਆ ਸੰਗਠਨ ਮੋਗਾ ਵਲੋਂ ਚੇਅਰਮੈਨ ਸੁਖਵਿੰਦਰ ਸਿੰਘ ਆਜ਼ਾਦ, ਚਰਨਜੀਤ ਸਿੰਘ ਝੰਡੇਆਣਾ, ਸੁਰਿੰਦਰ ਸਿੰਘ ਭੁੱਲਰ, ਮਨਜੀਤ ਸਿੰਘ ਜੱਬਲ ਨੇ ਪੰਜਾਬ ਰਾਮਗੜ੍ਹੀਆ ਭਲਾਈ ਬੋਰਡ ਦੇ ਸਟੇਟ ਮੈਂਬਰ ਬਣਨ ’ਤੇ ਕੁਲਵੰਤ ਸਿੰਘ ਰਾਮਗੜ੍ਹੀਆ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਰਤੀ ਵਰਗ ਨੂੰ ਬਣਦਾ ਮਾਣ ਸਤਿਕਾਰ ਦੇਣ ਨਾਲ ਹੀ ਪੰਜਾਬ ਤਰੱਕੀ ਕਰੇਗਾ।
ਮੋਗਾ, 16 ਨਵੰਬਰ (ਜਸਪਾਲ ਸਿੰਘ ਬੱਬੀ)- ਰਾਮਗੜ੍ਹੀਆ ਸੰਗਠਨ ਮੋਗਾ ਵਲੋਂ ਚੇਅਰਮੈਨ ਸੁਖਵਿੰਦਰ ਸਿੰਘ ਆਜ਼ਾਦ, ਚਰਨਜੀਤ ਸਿੰਘ ਝੰਡੇਆਣਾ, ਸੁਰਿੰਦਰ ਸਿੰਘ ਭੁੱਲਰ, ਮਨਜੀਤ ਸਿੰਘ ਜੱਬਲ ਨੇ ਪੰਜਾਬ ਰਾਮਗੜ੍ਹੀਆ ਭਲਾਈ ਬੋਰਡ ਦੇ ਸਟੇਟ ਮੈਂਬਰ ਬਣਨ ’ਤੇ ਕੁਲਵੰਤ ਸਿੰਘ ਰਾਮਗੜ੍ਹੀਆ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਰਤੀ ਵਰਗ ਨੂੰ ਬਣਦਾ ਮਾਣ ਸਤਿਕਾਰ ਦੇਣ ਨਾਲ ਹੀ ਪੰਜਾਬ ਤਰੱਕੀ ਕਰੇਗਾ। ਉਨ੍ਹਾਂ ਕੁਲਵੰਤ ਸਿੰਘ ਰਾਮਗੜ੍ਹੀਆ ਵਲੋਂ ਰਾਮਗੜ੍ਹੀਆ ਭਾਈਚਾਰੇ ਲਈ ਕੀਤੇ ਕਾਰਜਾਂ ਸਦਕਾ ਹੀ ਪੰਜਾਬ ਰਾਮਗੜ੍ਹੀਆ ਭਲਾਈ ਬੋਰਡ ਦੇ ਸਟੇਟ ਮੈਂਬਰ ਬਣੇ ਹਨ। ਉਨ੍ਹਾਂ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਕੁਲਵੰਤ ਸਿੰਘ ਰਾਮਗੜ੍ਹੀਆ ਭਾਈਚਾਰੇ ਦੀਆਂ ਮੰਗਾਂ ਅਤੇ ਸਮੱਸਿਆਵਾਂ ਪਹਿਲ ਦੇ ਅਧਾਰ ਤੇ ਹੱਲ ਕਰਵਾਉਣਗੇ। ਉਨ੍ਹਾਂ ਕੁਲਵੰਤ ਸਿੰਘ ਰਾਮਗੜ੍ਹੀਆ ਨਵੇਂ ਬਣੇ ਸਟੇਟ ਮੈਂਬਰ ਦੇ ਅਹੁਦਾ ਸੰਭਾਲਣ ਤੋਂ ਬਾਅਦ ਮੋਗਾ ਵਿਖੇ ਪੁੱਜਣ ’ਤੇ ਸਨਮਾਨਿਤ ਕਰਨ ’ਤੇ ਵਧਾਈ ਦਿੱਤੀ। ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਰਾਮਗੜ੍ਹੀਆ ਸਮਾਜ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ।