17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕਾਂਗਰਸੀ ਆਗੂਆਂ ਵਲੋਂ 7 ਸੀਟਾਂ ਜਿੱਤਣ ਦਾ ਦਾਅਵਾ

ਧਰਮਕੋਟ, 16 ਨਵੰਬਰ (ਪਰਮਜੀਤ ਸਿੰਘ)-ਅੱਜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਦੇ ਸ਼ੈਲਰ ਉੱਪਰ ਕਾਂਗਰਸ ਹਾਈ ਕਮਾਂਡ ਵਲੋਂ ਧਰਮਕੋਟ ਨਗਰ ਕੌਂਸਲ ਚੋਣਾਂ ਲਈ ਜਿਨ੍ਹਾਂ ਸੀਨੀਅਰ ਆਗੂਆਂ ਦੀ ਡਿਊਟੀ ਲਾਈ ਗਈ ਸੀ, ਉਨ੍ਹਾਂ ਵਲੋਂ ਸੱਤ ਵਾਰਡਾਂ ਦੇ ਉਮੀਦਵਾਰਾਂ ਨੂੰ ਟਿਕਟਾਂ ਵੰਡੀਆਂ ਗਈਆਂ। ਇਸ ਮੌਕੇ ਭਾਰਤ ਭੂਸ਼ਨ ਆਸ਼ੂ, ਗੁਰਕੀਰਤ ਸਿੰਘ ਕੋਟਲੀ, ਮੈਡਮ ਮਾਲਵਿਕਾ ਸੂਦ ਅਤੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਿਸ਼ੇਸ਼ ਤੌਰ ‘ਤੇ ਪਹੁੰਚੇ।

ਅਜੀਤ ਡੈਸਕ 17-11-2026
ਧਰਮਕੋਟ, 16 ਨਵੰਬਰ (ਪਰਮਜੀਤ ਸਿੰਘ)-ਅੱਜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਦੇ ਸ਼ੈਲਰ ਉੱਪਰ ਕਾਂਗਰਸ ਹਾਈ ਕਮਾਂਡ ਵਲੋਂ ਧਰਮਕੋਟ ਨਗਰ ਕੌਂਸਲ ਚੋਣਾਂ ਲਈ ਜਿਨ੍ਹਾਂ ਸੀਨੀਅਰ ਆਗੂਆਂ ਦੀ ਡਿਊਟੀ ਲਾਈ ਗਈ ਸੀ, ਉਨ੍ਹਾਂ ਵਲੋਂ ਸੱਤ ਵਾਰਡਾਂ ਦੇ ਉਮੀਦਵਾਰਾਂ ਨੂੰ ਟਿਕਟਾਂ ਵੰਡੀਆਂ ਗਈਆਂ। ਇਸ ਮੌਕੇ ਭਾਰਤ ਭੂਸ਼ਨ ਆਸ਼ੂ, ਗੁਰਕੀਰਤ ਸਿੰਘ ਕੋਟਲੀ, ਮੈਡਮ ਮਾਲਵਿਕਾ ਸੂਦ ਅਤੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਨ੍ਹਾਂ ਉਮੀਦਵਾਰਾਂ ਨੂੰ ਮਿਲੀਆਂ ਟਿਕਟਾਂ ਵਾਰਡ ਨੰਬਰ-1 ਸੁਖਦੇਵ ਸਿੰਘ, ਵਾਰਡ ਨੰਬਰ-2 ਪੂਜਾ ਰਾਣੀ ਪਤਨੀ ਸਚਿਨ ਟੰਡਨ (ਐਕਸ ਐਮ.ਸੀ.), ਵਾਰਡ ਨੰਬਰ-3 ਗੀਤਾ ਕੰਡਿਆਰਾ ਪੁੱਤਰੀ ਚਿਰੰਜੀ ਲਾਲ, ਵਾਰਡ ਨੰਬਰ-4 ਅੰਮ੍ਰਿਤਪਾਲ ਕੌਰ ਪਤਨੀ ਇਕਬਾਲ ਸਿੰਘ ਬਬਲੂ (ਐਕਸ ਐਮ.ਸੀ.), ਵਾਰਡ ਨੰਬਰ-7 ਰੁਪਿੰਦਰ ਸਿੰਘ ਸਿੱਧੂ, ਵਾਰਡ ਨੰਬਰ-9 ਨਿਰਮਲ ਸਿੰਘ, ਵਾਰਡ ਨੰਬਰ-13 ਨਵਦੀਪ ਕੌਰ ਪਤਨੀ ਗੁਰਪਿੰਦਰ ਸਿੰਘ ਚਾਹਲ (ਐਕਸ ਐਮ.ਸੀ.)। ਟਿਕਟਾਂ ਦੀ ਵੰਡ ਮੌਕੇ ਕਾਂਗਰਸੀ ਆਗੂਆਂ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਧਰਮਕੋਟ ਦੀਆਂ ਸੱਤੇ ਸੀਟਾਂ ਭਾਰੀ ਬਹੁਮਤ ਨਾਲ ਜਿੱਤੇਗੀ। ਦੱਸਣਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਧਰਮਕੋਟ ਨਗਰ ਕੌਂਸਲ ਦੀਆਂ ਐਮ.ਸੀ. ਚੋਣਾਂ ਵਿਚ ਹੋਈ ਧੱਕੇਸ਼ਾਹੀ ਬਾਰੇ ਇੰਦਰਪ੍ਰੀਤ ਸਿੰਘ ਬੰਟੀ ਵਲੋਂ ਸੁਪਰੀਮ ਕੋਰਟ ਵਿਚ ਕੇਸ ਲੜਿਆ ਗਿਆ, ਜੋ ਕਿ ਉਨ੍ਹਾਂ ਦੇ ਹੱਕ ਵਿਚ ਹੋਇਆ। ਸੁਪਰੀਮ ਕੋਰਟ ਵਲੋਂ ਧਰਮਕੋਟ ਦੇ ਸੱਤ ਵਾਰਡਾਂ ਦੀਆਂ ਦੁਬਾਰਾ ਵੋਟਾਂ ਪਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ, ਜਿਸ ਤਹਿਤ ਅੱਜ ਪਾਰਟੀ ਹਾਈ ਕਮਾਂਡ ਵਲੋਂ ਨਿਯੁਕਤ ਕੀਤੇ ਆਬਜ਼ਰਵਰਾਂ ਵਲੋਂ ਟਿਕਟਾਂ ਦੀ ਵੰਡ ਕੀਤੀ ਗਈ।
ਪਿਛਲੀ ਖ਼ਬਰ ਬਾਪੂ ਨਿਰਭੈ ਸਿੰਘ ਦੇ ਦਿਹਾਂਤ ’ਤੇ ਸਰਪੰਚ ਗੁਰਜੀਤ ਸਿੰਘ ਕੋਟਲਾ ਨਾਲ ਆਗੂਆਂ ਨੇ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਉੱਘੇ ਵਪਾਰੀ ਤੇ ਸਮਾਜ ਸੇਵੀ ਚੰਦਰ ਮੋਹਨ ਨੂੰ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।