17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਵੀਰ ਸਿੰਘ ਸਕੂਲ ਵਿਖੇ ਕਰਵਾਇਆ ‘ਬਾਲ ਦਿਵਸ’ ਸੰਬੰਧੀ ਸਮਾਗਮ ਯਾਦਗਾਰੀ ਹੋ ਨਿੱਬੜਿਆ

ਨੱਥੂਵਾਲਾ ਗਰਬੀ, 16 ਨਵੰਬਰ (ਨਵਦੀਪ ਸਿੰਘ)- ਵੀਰ ਸਿੰਘ ਸਕੂਲ ਵਿਖੇ ‘’ਬਾਲ ਦਿਵਸ’’ ਸਮਾਗਮ ਯਾਦਗਾਰੀ ਹੋ ਨਿਬੜਿਆ। ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਰਜਿੰਦਰ ਕੌਰ ਗਿੱਲ ਨੇ ਬੱਚਿਆਂ ਨੂੰ ਬਾਲ ਦਿਵਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਬਾਲ ਦਿਵਸ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ ਹੁੰਦਾ ਹੈ ਕਿਉਂਕਿ ਉਹ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ, ਬੱਚੇ ਉਨ੍ਹਾਂ ਨੂੰ ਚਾਚਾ ਨਹਿਰੂ ਕਹਿਕੇ ਬੁਲਾਉਂਦੇ ਸਨ।

ਵੀਰ ਸਿੰਘ ਸਕੂਲ ਵਿਖੇ ਬਾਲ ਦਿਵਸ ਦੌਰਾਨ ਸਮੂਹ ਸਟਾਫ਼ ਅਤੇ ਬੱਚੇ। ਤਸਵੀਰ : ਨਵਦੀਪ ਸਿੰਘ 17-11-2026
ਨੱਥੂਵਾਲਾ ਗਰਬੀ, 16 ਨਵੰਬਰ (ਨਵਦੀਪ ਸਿੰਘ)- ਵੀਰ ਸਿੰਘ ਸਕੂਲ ਵਿਖੇ ‘’ਬਾਲ ਦਿਵਸ’’ ਸਮਾਗਮ ਯਾਦਗਾਰੀ ਹੋ ਨਿਬੜਿਆ। ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਰਜਿੰਦਰ ਕੌਰ ਗਿੱਲ ਨੇ ਬੱਚਿਆਂ ਨੂੰ ਬਾਲ ਦਿਵਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਬਾਲ ਦਿਵਸ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ ਹੁੰਦਾ ਹੈ ਕਿਉਂਕਿ ਉਹ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ, ਬੱਚੇ ਉਨ੍ਹਾਂ ਨੂੰ ਚਾਚਾ ਨਹਿਰੂ ਕਹਿਕੇ ਬੁਲਾਉਂਦੇ ਸਨ। ਉਨ੍ਹਾਂ ਦਾ ਸੁਪਨਾ ਸੀ ਕਿ ਸਾਡੇ ਦੇਸ਼ ਭਾਰਤ ਦਾ ਹਰ ਬੰਦਾ ਪੜ੍ਹ ਲਿਖ ਕੇ ਵਧੀਆਂ ਇਨਸਾਨ ਬਣੇ ਅਤੇ ਉਹ ਨੌਕਰੀ ਜਾ ਹੋਰ ਕੰਮ ਕਰਕੇ ਦੇਸ਼ ਦੀ ਤਰੱਕੀ ਵਿਚ ਬਣਦਾ ਯੋਗਦਾਨ ਜ਼ਰੂਰ ਪਾਵੇ। ਇਹ ਬਾਲ ਦਿਵਸ ਹਰ ਸਾਲ 14 ਨਵੰਬਰ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਪ੍ਰੋਗਰਾਮ ਦਾ ਮੁੱਖ ਮਕਸਦ ਬੱਚਿਆ ਨੂੰ ਮਿਆਰੀ ਸਿੱਖਿਆ ਪ੍ਰਦਾਨ ਅਤੇ ਇਸ ਦੇਸ਼ ਦੇ ਕਾਨੂੰਨ ਵਲੋਂ ਮਿਲੇ ਹੋਏ ਅਧਿਕਾਰਾਂ ਤੋਂ ਜਾਣੂੰ ਕਰਵਾਉਣਾ, ਬਾਲ ਵਿਆਹ, ਬੱਚਿਆ ਦਾ ਸ਼ੋਸ਼ਣ, ਬਾਲ ਮਜ਼ਦੂਰੀ ਰੋਕਣ ਤੇ ਇਲਾਵਾ ਬੱਚਿਆ ਵਿਚ ਸਾਹਿਤ ਖੇਡਾਂ, ਕਲਾ ਸਭਿਆਚਾਰ ਰੁਚੀਆਂ ਪੈਦਾ ਕਰਨਾ ਅਤੇ ਹਰ ਬੱਚੇ ਨੂੰ ਬਰਾਬਰਤਾ ਪ੍ਰਦਾਨ ਕਰਨਾ ਤਾਂ ਜੋ ਉਹ ਆਪਣੀ ਮਿਹਨਤ ਨਾਲ ਹਰ ਖੇਤਰ ਵਿਚ ਅੱਗੇ ਵਧ ਸਕੇ। ਇਸ ਮੌਕੇ ਸਕੂਲ ਦੇ ਬੱਚਿਆ ਵਲੋਂ ਸ਼ਾਨਦਾਰ ਰੰਗਾਰੰਗ ਸਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਡਾ. ਸੁਰਜੀਤ ਸਿੰਘ ਦੌਧਰ ਨੇ ਆਪਣੇ ਅਨਮੋਲ ਵਿਚਾਰ ਬੱਚਿਆਂ ਨਾਲ ਸਾਡੇ ਸਾਂਝੇ ਕੀਤੇ। ਇਸ ਪ੍ਰੋਗਰਾਮ ਦੇ ਅਖੀਰ ਵਿਚ ਸਕੂਲ ਦੇ ਚੇਅਰਮੈਨ ਹਰਮਿੰਦਰਪਾਲ ਸਿੰਘ ਗਿੱਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਸੁਖਮਿੰਦਰਪਾਲ ਸਿੰਘ ਗਿੱਲ, ਭੁਪਿੰਦਰ ਕੌਰ ਪ੍ਰਿੰਸੀਪਲ, ਅਮਨਦੀਪ ਕੌਰ, ਰਵੀ ਲੈਕਚਰਾਰ, ਕਰਮਜੀਤ ਕੌਰ, ਅੰਗ੍ਰੇਜ ਕੌਰ, ਜਸਵੀਰ ਕੌਰ, ਕੁਲਦੀਪ ਸਿੰਘ, ਪ੍ਰਭਜੋਤ ਸਿੰਘ, ਗੁਰਜੀਤ ਸਿੰਘ, ਕੁਲਦੀਪ ਸਿੰਘ, ਇਲਾਕੇ ਭਰ ਤੋਂ ਪਤਵੰਤੇ ਸੱਜਣ ਅਤੇ ਬੱਚਿਆ ਦੇ ਮਾਪੇ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ਵਕਰਮਾ ਭਵਨ ਵਿਖੇ ਮਨਾਇਆ ਸੰਗਰਾਂਦ ਦਿਹਾੜਾ ਅਗਲੀ ਖ਼ਬਰ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੜ ਤੋਂ ਲਾਂਘਾ ਖੁਲ੍ਹਵਾਉਣ ਦੀ ਪਹਿਲ ਕਦਮੀ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।