ਵਿਸ਼ਵਕਰਮਾ ਭਵਨ ਵਿਖੇ ਮਨਾਇਆ ਸੰਗਰਾਂਦ ਦਿਹਾੜਾ
ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)-ਵਿਸ਼ਵਕਰਮਾ ਭਵਨ ਮੋਗਾ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਭਾਵਨਾ ਨਾਲ ਮਨਾਇਆ ਗਿਆ। ਹੈੱਡ ਗ੍ਰੰਥੀ ਭਾਈ ਚਮਕੌਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਮੁਖਵਾਕ ਅਤੇ ਮਹੀਨਾ ਮੱਘਰ ਸਰਵਣ ਕਰਵਾਇਆ ਅਤੇ ਸਧਾਰਨ ਪਾਠਾਂ ਦੇ ਭੋਗ ਪਾਏ ਗਏ।
ਅਜੀਤ ਡੈਸਕ
17-11-2026