18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਬ-ਜੇਲ੍ਹ ਮੋਗਾ ਵਿਖੇ ਹਵਾਲਾਤੀਆਂ ਅਤੇ ਕੈਦੀਆਂ ਲਈ ਮੁਫ਼ਤ ਮੈਡੀਕਲ ਕੈਂਪ

ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਨੀਲਮ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਹਿਲਕਦਮੀ ਤਹਿਤ ਸਬ-ਜੇਲ੍ਹ ਮੋਗਾ ਵਿਖੇ ਹਵਾਲਾਤੀਆਂ ਅਤੇ ਕੈਦੀਆਂ ਦੀ ਸਿਹਤ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਕੁੱਲ 81 ਕੈਦੀਆਂ ਅਤੇ ਹਵਾਲਾਤੀਆਂ ਦੀ ਸਿਹਤ ਦਾ ਮੁਆਇਨਾ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਲਗਾਏ ਮੁਫ਼ਤ ਮੈਡੀਕਲ ਕੈਂਪ ਦੌਰਾਨ ਹਵਾਲਾਤੀਆਂ ਦੀ ਜਾਂਚ ਕਰਦੇ ਮਾਹਿਰ ਡਾਕਟਰ। ਤਸਵੀਰ : ਜਸਪਾਲ ਸਿੰਘ ਬੱਬੀ 19-11-2026
ਮੋਗਾ, 18 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਨੀਲਮ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਹਿਲਕਦਮੀ ਤਹਿਤ ਸਬ-ਜੇਲ੍ਹ ਮੋਗਾ ਵਿਖੇ ਹਵਾਲਾਤੀਆਂ ਅਤੇ ਕੈਦੀਆਂ ਦੀ ਸਿਹਤ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਕੁੱਲ 81 ਕੈਦੀਆਂ ਅਤੇ ਹਵਾਲਾਤੀਆਂ ਦੀ ਸਿਹਤ ਦਾ ਮੁਆਇਨਾ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਕੈਂਪ ਵਿਚ ਸਿਵਲ ਹਸਪਤਾਲ ਮੋਗਾ ਤੋਂ ਡਾ. ਮਾਨਿਕ ਸਿੰਗਲਾ ਸਰਜਨ, ਡਾ. ਅਸ਼ਮਿਤਾ ਸ਼ਰਮਾ ਛਾਤੀ ਅਤੇ ਟੀ.ਬੀ. ਮਾਹਿਰ, ਡਾ. ਗੌਤਮਬੀਰ ਸੋਢੀ ਦੰਦਾਂ ਦੇ ਮਾਹਿਰ, ਡਾ. ਪ੍ਰਿਤਪਾਲ ਸਿੰਘ ਹੱਡੀਆਂ ਦੇ ਮਾਹਿਰ, ਡਾ. ਮਨਿੰਦਰ ਬਾਵਾ ਅੱਖਾਂ ਦੇ ਮਾਹਿਰ ਅਤੇ ਡਾ. ਅਜਵਿੰਦਰ ਸਿੰਘ ਮੈਡੀਸਨ ਮਾਹਿਰ ਨੇ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਤੋਂ ਇਲਾਵਾ ਜੇਲ੍ਹ ਵਿਚ ਬੰਦ 7 ਵਿਅਕਤੀਆਂ ਦੇ ਐਚ.ਸੀ.ਵੀ. ਟੈਸਟ ਵੀ ਕੀਤੇ ਗਏ। ਇਸ ਮੌਕੇ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਸਿਮਰਨ ਸਿੰਘ ਨੇ ਦੱਸਿਆ ਕਿ ਹਵਾਲਾਤੀਆਂ ਅਤੇ ਕੈਦੀਆਂ ਦੀ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੀਲਮ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮੇਂ-ਸਮੇਂ ‘ਤੇ ਜੇਲ੍ਹ ਵਿਚ ਅਜਿਹੇ ਮੈਡੀਕਲ ਕੈਂਪ ਲਗਾਏ ਜਾਂਦੇ ਹਨ ਅਤੇ ਭਵਿੱਖ ਵਿਚ ਵੀ ਇਹ ਉਪਰਾਲਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਸਿਹਤ ਸਹੂਲਤਾਂ ਦੇ ਨਾਲ-ਨਾਲ ਆਪਣੇ ਕਾਨੂੰਨੀ ਅਧਿਕਾਰਾਂ ਦੀ ਜਾਣਕਾਰੀ ਹੋਣੀ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਮੌਜੂਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਦਿੱਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਾਨੂੰਨ ਅਨੁਸਾਰ ਯੋਗਤਾ ਰੱਖਣ ਵਾਲੇ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਜੇਲ੍ਹ ਵਿਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਵੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਮੁਫ਼ਤ ਵਕੀਲ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਅਤੇ ਇਸ ਸਬੰਧੀ ਆਉਣ ਵਾਲਾ ਸਾਰਾ ਖ਼ਰਚਾ ਅਥਾਰਿਟੀ ਵਲੋਂ ਕੀਤਾ ਜਾਂਦਾ ਹੈ। ਇਸ ਮੌਕੇ ਪ੍ਰੀਤਮਪਾਲ ਸਿੰਘ, ਸੁਪਰਡੈਂਟ ਸਬ-ਜੇਲ੍ਹ ਮੋਗਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਘਾ ਪੁਰਾਣਾ ਵਾਰਡ ਨੰ: 9 ਤੋਂ ਅਕਾਲੀ ਉਮੀਦਵਾਰ ਸਨੇਹ ਲਤਾ ਨੂੰ ਮਿਲਣ ਲੱਗਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਲਈ ਚੋਣ ਅਬਜ਼ਰਵਰ ਰਿਸ਼ੀਪਾਲ ਸਿੰਘ ਮੋਗਾ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।