ਏਂਜਲ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਆਰਟ ਐਂਡ ਕਲਚਰ ਕੁਇਜ਼ ਮੁਕਾਬਲੇ ’ਚ ਮਾਰੀਆਂ ਮੱਲਾਂ
ਧਰਮਕੋਟ, 18 ਨਵੰਬਰ (ਪਰਮਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ), ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਡੀਅਨ ਨੈਸ਼ਨਲ ਟਰੱਸਟ ਫ਼ਾਰ ਆਰਟ ਐਂਡ ਕਲਚਰਲ ਹੈਰੀਟੇਜ ਵਲੋਂ ਜ਼ਿਲ੍ਹਾ ਪੱਧਰੀ ਆਰਟ ਐਂਡ ਕਲਚਰ ਕੁਇਜ਼ ਮੁਕਾਬਲਾ ਏਂਜਲ ਹਾਰਟ ਕਾਨਵੈਂਟ ਸਕੂਲ ਨੇੜੇ ਗੋਲ ਚੌਕ ਮੋਗਾ ਰੋਡ ਧਰਮਕੋਟ ਵਿਖੇ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਪੰਜ ਸਕੂਲਾਂ ਏਂਜਲ ਹਾਰਟ ਕਾਨਵੈਂਟ ਸਕੂਲ ਧਰਮਕੋਟ ਐਸ.
ਧਰਮਕੋਟ, 18 ਨਵੰਬਰ (ਪਰਮਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ), ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਡੀਅਨ ਨੈਸ਼ਨਲ ਟਰੱਸਟ ਫ਼ਾਰ ਆਰਟ ਐਂਡ ਕਲਚਰਲ ਹੈਰੀਟੇਜ ਵਲੋਂ ਜ਼ਿਲ੍ਹਾ ਪੱਧਰੀ ਆਰਟ ਐਂਡ ਕਲਚਰ ਕੁਇਜ਼ ਮੁਕਾਬਲਾ ਏਂਜਲ ਹਾਰਟ ਕਾਨਵੈਂਟ ਸਕੂਲ ਨੇੜੇ ਗੋਲ ਚੌਕ ਮੋਗਾ ਰੋਡ ਧਰਮਕੋਟ ਵਿਖੇ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਪੰਜ ਸਕੂਲਾਂ ਏਂਜਲ ਹਾਰਟ ਕਾਨਵੈਂਟ ਸਕੂਲ ਧਰਮਕੋਟ ਐਸ.ਐਫ.ਸੀ. ਕਾਨਵੈਂਟ ਸਕੂਲ ਫ਼ਤਿਹਗੜ੍ਹ ਕੋਰੋਟਾਣਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਲਾਲਾਬਾਦ ਈਸਟ ਪੀ.ਐਮ. ਸ਼੍ਰੀ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਧਰਮਕੋਟ ਅਤੇ ਸਕੂਲ ਆਫ਼ ਐਮੀਨੈਂਸ, ਕੈਲਾ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਵਿਚ ਏਂਜਲ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ। ਸਕੂਲ ਦੀਆਂ ਵਿਦਿਆਰਥਣਾਂ ਪ੍ਰਾਚੀ (ਨੌਵੀਂ) ਅਤੇ ਤਨੀਸ਼ਾ (ਸੱਤਵੀਂ) ਨੇ ਰਾਜ ਪੱਧਰੀ ਮੁਕਾਬਲੇ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਦੇ ਡਾਇਰੈਕਟਰ/ਪ੍ਰਧਾਨ, ਪ੍ਰਿੰਸੀਪਲ ਅੰਮ੍ਰਿਤਾ ਸਿੰਘ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਰਾਜ ਪੱਧਰ ‘ਤੇ ਵੀ ਸ਼ਾਨਦਾਰ ਪ੍ਰਦਰਸ਼ਨ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਕਲਾ, ਸਭਿਆਚਾਰ ਅਤੇ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।