19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿਖੇ ਮੌਕ ਪਾਰਲੀਮੈਂਟ ਕਰਵਾਇਆ

ਧਰਮਕੋਟ, 18 ਨਵੰਬਰ (ਪਰਮਜੀਤ ਸਿੰਘ)-ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਦੀ ਮੈਨੇਜਮੈਂਟ ਕਮੇਟੀ ਦੇ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ, ਚੇਅਰਮੈਨ ਰਵਿੰਦਰ ਗੋਇਲ ਅਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਧੂ ਸ਼ਰਮਾ ਦੀ ਯੋਗ ਅਗਵਾਈ ਵਿਚ ਮੋਕ ਪਾਰਲੀਮੈਂਟ ਕਰਵਾਇਆ ਗਿਆ।

ਅਜੀਤ ਡੈਸਕ 19-11-2026
ਧਰਮਕੋਟ, 18 ਨਵੰਬਰ (ਪਰਮਜੀਤ ਸਿੰਘ)-ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਦੀ ਮੈਨੇਜਮੈਂਟ ਕਮੇਟੀ ਦੇ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ, ਚੇਅਰਮੈਨ ਰਵਿੰਦਰ ਗੋਇਲ ਅਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਧੂ ਸ਼ਰਮਾ ਦੀ ਯੋਗ ਅਗਵਾਈ ਵਿਚ ਮੋਕ ਪਾਰਲੀਮੈਂਟ ਕਰਵਾਇਆ ਗਿਆ। ਇਸ ਗਤੀਵਿਧੀ ਲਈ ਮੁੱਖ ਮਹਿਮਾਨ ਵਜੋਂ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਪ੍ਰੈਜ਼ੀਡੈਂਟ ਬਾਰ ਐਸੋਸੀਏਸ਼ਨ ਮੋਗਾ ਨੂੰ ਬੁਲਾਇਆ ਗਿਆ। ਇਸ ਮੌਕੇ ਮੌਕ ਪਾਰਲੀਮੈਂਟ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪਾਰਲੀਮੈਂਟ ਲਈ ਟਰਾਂਸਜੈਂਡਰ ਪ੍ਰੋਟੈਕਸ਼ਨ ਐਕਟ (2026) ਨੂੰ ਆਧਾਰ ਬਣਾਇਆ ਗਿਆ। ਇਸ ਮੌਕੇ ਸੰਸਦ ਦੀ ਸਪੀਕਰ ਦੀ ਭੂਮਿਕਾ ਗੁਰਲੀਨ ਕੌਰ ਸਿੱਧੂ ਬੀ.ਏ.ਐਲ.ਐਲ.ਬੀ. ਦੀ ਵਿਦਿਆਰਥਣ ਨੇ ਨਿਭਾਈ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਧੂ ਸ਼ਰਮਾ ਨੇ ਕਿਹਾ ਕਿ ਇਹ ਮੌਕ ਪਾਰਲੀਮੈਂਟ ਵਿਦਿਆਰਥੀਆਂ ਨੂੰ ਕਾਨੂੰਨ ਪ੍ਰਕਿਰਿਆ ਅਤੇ ਸਰਕਾਰ ਦੇ ਕੰਮਕਾਰ ਬਾਰੇ ਸਮਝਾਉਣ ਲਈ ਆਯੋਜਿਤ ਕੀਤੀ ਹੈ। ਇਸ ਪ੍ਰੋਗਰਾਮ ਦੇ ਅੰਤ ਵਿਚ ਮੁੱਖ ਮਹਿਮਾਨ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਜਨਤਕ ਤੌਰ ‘ਤੇ ਬੋਲਣ ਅਤੇ ਰਾਜਨੀਤਕ ਜਾਗਰੂਕਤਾ ਅਤੇ ਅਗਵਾਈ ਕਰਨ ਦੇ ਗੁਣ ਪੈਦਾ ਕਰਨ ਵਿਚ ਮਦਦ ਕਰਦੀ ਹੈ। ਇਸ ਸਮੇਂ ਸੈਮੀਨਾਰ ਕਮੇਟੀ ਦੇ ਮੈਂਬਰ ਜਯੋਤਸਨਾ ਸੰਧੀ, ਨਵਨੀਤ ਕੌਰ, ਮਮਤਾ ਅਤੇ ਰਾਜਬੀਰ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਅਗਲੀ ਖ਼ਬਰ ਕਮਲ ਘਾਰੂ ਨੂੰ ਪੰਜਾਬ ਭਾਜਪਾ ਮਜ਼ਦੂਰ ਸੈੱਲ ਦਾ ਕੋ-ਕਨਵੀਨਰ ਨਿਯੁਕਤ ਹੋਣ ’ਤੇ ਡਾ. ਗਰਗ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।