ਬਾਘਾ ਪੁਰਾਣਾ, 19 ਨਵੰਬਰ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਲਈ ਹੋਣ ਜਾ ਰਹੀਆਂ ਆਮ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਆਖ਼ਰੀ ਦਿਨ ਤੱਕ ਕੁੱਲ 67 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਚੋਣ ਅਮਲ ਨੂੰ ਲੈ ਕੇ ਸ਼ਹਿਰ ਵਿਚ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਭਖ ਗਈਆਂ ਹਨ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਪੀ.ਸੀ.ਐਸ. ਅਧਿਕਾਰੀ ਗਗਨਦੀਪ ਸਿੰਘ ਨੇ ਦੱਸਿਆ ਕਿ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੰਤਿਮ ਸਮੇਂ ਤੱਕ ਪ੍ਰਾਪਤ ਹੋਏ ਕੁੱਲ 67 ਨਾਮਜ਼ਦਗੀ ਪੱਤਰਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ 16 (ਜਿਨ੍ਹਾਂ ਵਿਚ ਇਕ ਕਵਰਿੰਗ ਉਮੀਦਵਾਰ ਸ਼ਾਮਲ ਹੈ), ਆਮ ਆਦਮੀ ਪਾਰਟੀ ਵਲੋਂ 16 (ਇਕ ਕਵਰਿੰਗ ਉਮੀਦਵਾਰ ਸਮੇਤ), ਕਾਂਗਰਸ ਪਾਰਟੀ ਵਲੋਂ 15, ਭਾਰਤੀ ਜਨਤਾ ਪਾਰਟੀ ਵਲੋਂ 10 ਅਤੇ 10 ਆਜ਼ਾਦ ਉਮੀਦਵਾਰਾਂ ਵਲੋਂ ਕਾਗ਼ਜ਼ ਦਾਖ਼ਲ ਕੀਤੇ ਗਏ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਦਾਖ਼ਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤੀ ਜਾਵੇਗੀ, ਜਿਸ ਉਪਰੰਤ ਯੋਗ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਚਾਹਵਾਨ ਉਮੀਦਵਾਰ 21 ਨਵੰਬਰ ਨੂੰ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 22, 25 ਅਤੇ 27 ਨਵੰਬਰ ਨੂੰ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਈਆਂ ਜਾਣਗੀਆਂ। 28 ਨਵੰਬਰ ਦਿਨ ਸਨਿੱਚਰਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਸ਼ਹਿਰ ਦੇ ਕੁੱਲ 20 ਪੋਲਿੰਗ ਬੂਥਾਂ ‘ਤੇ ਵੋਟਾਂ ਪੈਣਗੀਆਂ। ਇਸ ਮੌਕੇ ਰਿਟਰਨਿੰਗ ਅਫ਼ਸਰ ਗਗਨਦੀਪ ਸਿੰਘ, ਡੀ.ਐਸ.ਪੀ. ਬਾਘਾ ਪੁਰਾਣਾ ਜਸਬਰਿੰਦਰ ਸਿੰਘ ਖਹਿਰਾ ਅਤੇ ਥਾਣਾ ਮੁਖ ਅਫ਼ਸਰ ਜਨਕ ਰਾਜ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਲਈ ਅਮਨ-ਅਮਾਨ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਦਿਆਂ ਬਿਨਾਂ ਕਿਸੇ ਡਰ-ਭੈਅ ਦੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ।
ਨਗਰ ਕੌਂਸਲ ਬਾਘਾ ਪੁਰਾਣਾ ਚੋਣਾਂ-ਆਖ਼ਰੀ ਦਿਨ ਤੱਕ ਕੁੱਲ 67 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
ਬਾਘਾ ਪੁਰਾਣਾ, 19 ਨਵੰਬਰ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਲਈ ਹੋਣ ਜਾ ਰਹੀਆਂ ਆਮ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਆਖ਼ਰੀ ਦਿਨ ਤੱਕ ਕੁੱਲ 67 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਚੋਣ ਅਮਲ ਨੂੰ ਲੈ ਕੇ ਸ਼ਹਿਰ ਵਿਚ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਭਖ ਗਈਆਂ ਹਨ।
ਬਾਘਾ ਪੁਰਾਣਾ ਰਿਟਰਨਿੰਗ ਅਫ਼ਸਰ ਪੀ.ਸੀ.ਐਸ. ਗਗਨਦੀਪ ਸਿੰਘ ਡੀ.ਐਸ.ਪੀ. ਜਸਬਰਿੰਦਰ ਸਿੰਘ ਖਹਿਰਾ ਅਤੇ ਥਾਣਾ ਮੁਖ ਅਫ਼ਸਰ ਜਨਕ ਰਾਜ ਸਿੰਘ ਪ੍ਰੈੱਸ ਕਾਨਫ਼ਰੰਸ ਦੌਰਾਨ। ਤਸਵੀਰ : ਕਾਠਪਾਲ
20-11-2026