20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਲਈ ਚੋਣ ਅਤੇ ਪੁਲਿਸ ਅਬਜ਼ਰਵਰਾਂ ਵਲੋਂ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ

ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਮਾਣਯੋਗ ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾ ਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਅਤੇ ਨਗਰ ਕੌਂਸਲ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਤੇ 13 ਦੀਆਂ ਚੋਣਾਂ 28 ਨਵੰਬਰ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਚੋਣ ਅਬਜ਼ਰਵਰ ਰਿਸ਼ੀਪਾਲ ਸਿੰਘ ਆਈ.

ਅਜੀਤ ਡੈਸਕ 20-11-2026
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਮਾਣਯੋਗ ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾ ਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਅਤੇ ਨਗਰ ਕੌਂਸਲ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਤੇ 13 ਦੀਆਂ ਚੋਣਾਂ 28 ਨਵੰਬਰ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਚੋਣ ਅਬਜ਼ਰਵਰ ਰਿਸ਼ੀਪਾਲ ਸਿੰਘ ਆਈ.ਏ.ਐਸ. ਮੈਂਬਰ ਸਕੱਤਰ ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੁਲਿਸ ਅਬਜ਼ਰਵਰ ਹਰਪ੍ਰੀਤ ਸਿੰਘ ਡੀ.ਆਈ.ਜੀ. ਈ.ਓ.ਡਬਲਿਊ. ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਮਾਰਕੀਟ ਕਮੇਟੀ ਬਾਘਾ ਪੁਰਾਣਾ ਅਤੇ ਐਸ.ਡੀ.ਐਮ. ਦਫ਼ਤਰ ਧਰਮਕੋਟ ਵਿਖੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਲਈ ਕੀਤੇ ਗਏ ਪ੍ਰਬੰਧਾਂ ਅਤੇ ਸਮੁੱਚੀ ਪ੍ਰਕਿਰਿਆ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਤੋਂ ਨਾਮਜ਼ਦਗੀ ਪ੍ਰਕਿਰਿਆ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਕੀਤੇ ਗਏ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ। ਅਬਜ਼ਰਵਰਾਂ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
ਪਿਛਲੀ ਖ਼ਬਰ ਡੀ.ਐਸ.ਪੀ. ਅਨਵਰ ਅਲੀ ਵਲੋਂ ਪਿੰਡਾਂ ਅਤੇ ਖੇਤਾਂ ’ਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾ ਰਿਹਾ ਜਾਗਰੂ... ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਰੈਡਬੁਲ, ਸਟਿੰਗ ਆਦਿ ਐਨਰਜੀ ਡਰਿੰਕਸ ਬੱਚਿਆਂ ਨੂੰ ਵੇਚਣ ’ਤੇ ਲਗਾਈ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।