19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਭਾਜਪਾ ਆਗੂ ਮੁਖ਼ਤਿਆਰ ਸਿੰਘ ਸੰਧੂ ਨੇ ਕਾਂਗਰਸ ਦੀ ਜਵਾਨੀ ਸੰਭਾਲ ਯਾਤਰਾ ’ਤੇ ਕੱਸਿਆ ਤਨਜ਼

ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਜਪਾ ਦੇ ਜਨਰਲ ਸਕੱਤਰ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ. ਪੀ.

ਅਜੀਤ ਡੈਸਕ 20-11-2026
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਜਪਾ ਦੇ ਜਨਰਲ ਸਕੱਤਰ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਕਾਂਗਰਸ ਵਲੋਂ ਸ਼ੁਰੂ ਕੀਤੀ ਜਵਾਨੀ ਸੰਭਾਲ ਸਾਈਕਲ ਯਾਤਰਾ ‘ਤੇ ਤਨਜ਼ ਕੱਸਦੇ ਕਿਹਾ ਕਿ ਕਾਂਗਰਸ ਦੀ ਸਰਕਾਰ ਸੂਬੇ ਵਿਚ ਦਸ ਸਾਲ ਰਹੀ ਪਰ ਉਸ ਸਮੇਂ ਉਨ੍ਹਾਂ ਨੂੰ ਨਸ਼ਾ ਯਾਦ ਨਾ ਰਿਹਾ ਅਤੇ ਹੁਣ ਜਦ ਕਿ ਵਿਧਾਨ ਸਭਾ ਚੋਣਾਂ ਸਿਰ ‘ਤੇ ਹੋਣ ਕਰ ਕੇ ਹੁਣ ਕਾਂਗਰਸ ਨੂੰ ਨਸ਼ਾ ਯਾਦ ਆ ਗਿਆ ਜੋ ਕਿ ਮਹਿਜ਼ ਇਕ ਚੋਣ ਸਟੰਟ ਹੈ ਅਤੇ ਸਾਈਕਲ ਯਾਤਰਾਵਾਂ ਕਰ ਕੇ ਪੰਜਾਬ ਦੀ ਜਵਾਨੀ ਨੂੰ ਨਹੀਂ ਬਚਾਇਆ ਜਾ ਸਕਦਾ ਇਸ ਲਈ ਜ਼ਮੀਨੀ ਪੱਧਰ ‘ਤੇ ਵਿਆਪਕ ਉਪਰਾਲਿਆਂ ਦੀ ਵੱਡੀ ਲੋੜ ਹੈ। ਮੁਖ਼ਤਿਆਰ ਸਿੰਘ ਸੰਧੂ ਨੇ ਕਿਹਾ ਕਿ ਆਪ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋਈ ਹੈ, ਸੂਬੇ ਵਿਚ ਨਸ਼ੇ ਐਨੇ ਵੱਧ ਗਏ ਹਨ ਕਿ ਅੱਜ ਸਾਡੀ ਨੌਜਵਾਨੀ ਦਾ ਘਾਣ ਹੋ ਰਿਹਾ ਹੈ ਅਤੇ ਡਰੱਗ ਮਾਫ਼ੀਏ ਨੇ ਆਪਣੀਆਂ ਜੜ੍ਹਾਂ ਪੱਕੀਆਂ ਕਰ ਲਈਆਂ ਹਨ ਅਤੇ ਸੂਬੇ ਦੀ ਆਪ ਸਰਕਾਰ ਦੇ ਰਾਜ ਵਿਚ ਨਸ਼ਿਆਂ ਦੇ ਸੌਦਾਗਰਾਂ ਦੇ ਹੌਸਲੇ ਐਨੇ ਵੱਧ ਗਏ ਹਨ ਕਿ ਉਹ ਸਰਕਾਰ ਦੇ ਸਰਪ੍ਰਸਤਾਂ ਹੇਠ ਨਸ਼ੇ ਨੂੰ ਅੰਜਾਮ ਦੇ ਰਹੇ ਹਨ ਅਤੇ ਸਰਕਾਰ ਹੱਥ ‘ਤੇ ਹੱਥ ਧਰ ਕੇ ਬੈਠੀ ਹੈ। ਮੁਖ਼ਤਿਆਰ ਸਿੰਘ ਸੰਧੂ ਨੇ ਕਿਹਾ ਕਿ ਜੇਕਰ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਹੈ ਤਾਂ ਸੂਬੇ ਵਿਚ ਭਾਜਪਾ ਦੀ ਸਰਕਾਰ ਆਉਣੀ ਬੇਹੱਦ ਜ਼ਰੂਰੀ ਹੈ ਕਿਉਂਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਪਣੀ ਵਚਨਬੱਧਤਾ ਵਾਰ ਵਾਰ ਦੁਹਰਾਈ ਹੈ ਅਤੇ ਸੂਬੇ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਜੇਕਰ ਡੁੱਬਦੇ ਪੰਜਾਬ ਨੂੰ ਬਚਾਉਣਾ ਹੈ ਤਾਂ ਉਹ ਭਾਜਪਾ ਦਾ ਸਾਥ ਦੇਣ। ਸੰਧੂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਭਾਜਪਾ ਆਪਣੀ ਸਰਕਾਰ ਬਣਾਏਗੀ ਅਤੇ ਸਰਕਾਰ ਆਉਣ ‘ਤੇ ਸਭ ਤੋਂ ਪਹਿਲਾਂ ਡਰੱਗ ਮਾਫ਼ੀਆ, ਭ੍ਰਿਸ਼ਟਾਚਾਰ, ਗੈਂਗਸਟਰ ਖ਼ਤਮ ਕਰ ਕੇ ਪੰਜਾਬ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਜਾਵੇਗੀ।
ਪਿਛਲੀ ਖ਼ਬਰ ਭੋਲਾ ਸਿੰਘ ਬਰਾੜ, ਧਰਮਪਾਲ ਸਿੰਘ ਡੀ.ਪੀ ਅਤੇ ਜਗਸੀਰ ਸਿੰਘ ਕਾਲੇਕੇ ਨਾਲ ਰਾਣਾ ਗੁਰਜੀਤ ਨੇ ਕੀਤੀ ਬੰਦ ਕਮਰਾ ਮੀਟਿੰਗ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।