19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਾਬਕਾ ਪੁਲਿਸ ਇੰਸਪੈਕਟਰ ਹਰਜੀਤ ਸਿੰਘ ਧਾਲੀਵਾਲ ਦੇ ਪਿਤਾ ਕਾਮਰੇਡ ਦਰਸ਼ਨ ਸਿੰਘ ਮਿਸ਼ਰੀ ਵਾਲਾ ਨੂੰ ਵੱਡੀ ਗਿਣਤੀ ’ਚ ਲੋਕਾਂ ਵਲੋਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅਮਰਜੀਤ ਸਿੰਘ ਧਾਲੀਵਾਲ ਕੈਨੇਡਾ, ਕਰਮਜੀਤ ਸਿੰਘ ਧਾਲੀਵਾਲ ਸੇਵਾ ਮੁਕਤ ਪੁਲਿਸ ਇੰਸਪੈਕਟਰ, ਹਰਜੀਤ ਸਿੰਘ ਧਾਲੀਵਾਲ ਸੇਵਾ ਮੁਕਤ ਇੰਸਪੈਕਟਰ ਪੰਜਾਬ ਪੁਲਿਸ, ਜਗਜੀਤ ਸਿੰਘ ਧਾਲੀਵਾਲ ਜੇ. ਈ.

ਅਜੀਤ ਡੈਸਕ 20-11-2026
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅਮਰਜੀਤ ਸਿੰਘ ਧਾਲੀਵਾਲ ਕੈਨੇਡਾ, ਕਰਮਜੀਤ ਸਿੰਘ ਧਾਲੀਵਾਲ ਸੇਵਾ ਮੁਕਤ ਪੁਲਿਸ ਇੰਸਪੈਕਟਰ, ਹਰਜੀਤ ਸਿੰਘ ਧਾਲੀਵਾਲ ਸੇਵਾ ਮੁਕਤ ਇੰਸਪੈਕਟਰ ਪੰਜਾਬ ਪੁਲਿਸ, ਜਗਜੀਤ ਸਿੰਘ ਧਾਲੀਵਾਲ ਜੇ.ਈ. ਪੀ.ਐਸ.ਪੀ.ਸੀ.ਐਲ. ਦੇ ਸਤਿਕਾਰਯੋਗ ਪਿਤਾ ਕਾਮਰੇਡ ਦਰਸ਼ਨ ਸਿੰਘ ਧਾਲੀਵਾਲ ਮਿਸ਼ਰੀ ਵਾਲਾ ਜੋ ਕੁਝ ਸਮੇਂ ਤੋ ਬਿਮਾਰ ਚੱਲੇ ਆ ਰਹੇ ਸਨ ਬੀਤੀ ਦੇਰ ਸ਼ਾਮ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੇ ਦਿਹਾਂਤ ਨਾਲ ਇਲਾਕੇ ਖੱਬੀ ਪੱਖੀ ਅਤੇ ਲੋਕ ਪੱਖੀ ਲਹਿਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ। ਇਸ ਮੌਕੇ ਭਾਰਤੀ ਕਮਿਊਨਿਸਟ ਪਾਰਟੀ ਦੇ ਨੈਸ਼ਨਲ ਕੌਂਸਲ ਮੋਗਾ ਕਾਮਰੇਡ ਜਗਰੂਪ ਸਿੰਘ, ਜ਼ਿਲ੍ਹਾ ਮੋਗਾ ਦੇ ਸਕੱਤਰ ਤੇ ਸੂਬਾ ਕਾਰਜਕਾਰੀ ਦੇ ਮੈਂਬਰ ਕਾਮਰੇਡ ਕੁਲਦੀਪ ਭੋਲਾ, ਕੰਟਰੋਲ ਕਮਿਸ਼ਨ ਦੇ ਮੈਂਬਰ ਕਾਮਰੇਡ ਜਗਜੀਤ ਸਿੰਘ ਨਿਹਾਲ ਸਿੰਘ ਵਾਲਾ, ਪਾਰਟੀ ਦੇ ਸੂਬਾ ਕੌਂਸਲ ਮੈਂਬਰ ਡਾ. ਇੰਦਰਬੀਰ ਸਿੰਘ ਗਿੱਲ, ਟਰੇਡ ਯੂਨੀਅਨ ਆਗੂ ਕਾਮਰੇਡ ਜਗਦੀਸ਼ ਸਿੰਘ ਚਾਹਲ , ਜ਼ਿਲ੍ਹਾ ਮੀਤ ਸਕੱਤਰ ਗੁਰਦਿੱਤ ਸਿੰਘ ਦੀਨਾ, ਖੇਤ ਮਜ਼ਦੂਰਾਂ ਦੇ ਆਗੂ ਸਰਪੰਚ ਸ਼ੇਰ ਸਿੰਘ ਦੌਲਤਪੁਰਾ, ਕਿਸਾਨ ਆਗੂ ਸਿਕੰਦਰ ਸਿੰਘ ਮਧੇਕੇ, ਕਾਮਰੇਡ ਸਤਵੰਤ ਸਿੰਘ ਖੋਟੇ, ਕਾਮਰੇਡ ਮੁਖਤਿਆਰ ਸਿੰਘ ਮੋਗਾ ਵਲੋਂ ਪਾਰਟੀ ਦਾ ਲਾਲ ਝੰਡਾ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਕਾਮਰੇਡ ਦਰਸ਼ਨ ਸਿੰਘ ਮਿਸਰੀ ਵਾਲਾ ਨੇ ਆਪਣਾ ਸਾਰਾ ਜੀਵਨ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਨੂੰ ਸਮਰਪਿਤ ਰੱਖਿਆ। ਉਹ ਭਾਰਤੀ ਕਮਿਊਨਿਸਟ ਪਾਰਟੀ ਲਈ ਸੂਬਾ ਐਗਜ਼ੈਕਟਿਵ ਕਮੇਟੀ ਦੇ ਸੂਬਾ ਕੌਂਸਲਰ ਦੇ ਮੈਂਬਰ ਰਹੇ। ਉਨ੍ਹਾਂ ਦੀ ਸਾਦਗੀ, ਇਮਾਨਦਾਰੀ ਤੇ ਮਿਹਨਤਕਸ਼ ਲੋਕਾਂ ਪ੍ਰਤੀ ਸਮਰਪਿਤ ਭਾਵਨਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਪੂਰੀਆਂ ਧਾਰਮਿਕ ਰਸਮਾਂ ਨਾਲ ਸਥਾਨਕ ਸ਼ਹਿਰ ਦੇ ਗਾਂਧੀ ਰੋਡ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਕਾਮਰੇਡ ਅਵਤਾਰ ਸਿੰਘ ਫ਼ਿਰੋਜਪੁਰ, ਕਾਮਰੇਡ ਕਸ਼ਮੀਰ ਸਿੰਘ ਫ਼ਿਰੋਜਪੁਰ, ਕਾਮਰੇਡ ਮਹਿੰਦਰ ਸਿੰਘ ਧੂੜਕੋਟ, ਕਾਮਰੇਡ ਸਿਕੰਦਰ ਸਿੰਘ ਮਧੇਕੇ, ਗੌਤਮ ਸੱਚਰ, ਡਾ. ਰਾਜੇਸ਼ ਅੱਤਰੀ ਸਾਬਕਾ ਸਿਵਲ ਸਰਜਨ, ਹਨੀ ਸੋਢੀ, ਰਵਦੀਪ ਸਿੰਘ ਸੰਘਾ ਦਾਰਾਪੁਰ, ਨਰਿੰਦਰ ਸਿੰਘ ਸਾਬਕਾ ਸਰਪੰਚ ਬੁੱਕਣ ਵਾਲਾ, ਨਵਤੇਜ ਸਿੰਘ ਬੁੱਕਣ ਵਾਲਾ, ਸਿਮਰਨਜੀਤ ਸਿੰਘ ਰਿੱਕੀ ਸਾਬਕਾ ਸਰਪੰਚ ਘੱਲ ਕਲਾਂ, ਕੌਂਸਲਰ ਕੁਲਵਿੰਦਰ ਸਿੰਘ ਚੱਕੀਆਂ, ਕੌਂਸਲਰ ਅਰਵਿੰਦਰ ਸਿੰਘ ਹੈਪੀ ਕਾਹਨਪੁਰੀਆ, ਪਵਿੱਤਰ ਸਿੰਘ ਸੇਖੋਂ ਉੱਘੇ ਸਮਾਜ ਸੇਵੀ, ਨਰਿੰਦਰ ਸਿੰਘ ਸਹਾਰਨ ਸੀ. ਅਕਾਲੀ ਆਗੂ, ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ, ਹਰਜੀਤ ਸਿੰਘ, ਜਸਪਾਲ ਸਿੰਘ ਬੱਬੀ, ਗੁਰਤੇਜ ਸਿੰਘ ਬਰਾੜ, ਲਖਵੀਰ ਸਿੰਘ, ਧਰਮ ਸਿੰਘ, ਰਣਦੀਪਪਾਲ ਸਿੰਘ, ਹਰਪਾਲ ਸਿੰਘ, ਪੁਨੀਤਪਾਲ ਸਿੰਘ ਸੱਗੂ, ਰਾਕੇਸ਼ ਕੁਮਾਰ, ਦਵਿੰਦਰਪਾਲ ਸਿੰਘ ਭੁੱਲਰ, ਡਾ. ਸੁਰਜੀਤ ਸਿੰਘ ਦੌਧਰ, ਟ੍ਰੈਫਿਕ ਇੰਚਾਰਜ ਐਸ.ਆਈ. ਸੁਖਮੰਦਰ ਸਿੰਘ, ਸੇਵਾ ਮੁਕਤ ਏ.ਐਸ.ਆਈ. ਸੁਰਜੀਤ ਸਿੰਘ, ਹਰਪ੍ਰੀਤ ਸਿੰਘ ਲਵਲੀ, ਗੁੱਲੂ ਆਹਲੂਵਾਲੀਆ, ਡਾ. ਹਰਪ੍ਰੀਤ ਸਿੰਘ ਪ੍ਰੀਤ ਕਲੀਨਿਕ, ਜੰਗੀਰ ਸਿੰਘ ਖੋਖਰ ਉੱਘੇ ਸਾਹਿਤਕਾਰ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ। ਸਵ: ਕਾਮਰੇਡ ਦਰਸ਼ਨ ਸਿੰਘ ਧਾਲੀਵਾਲ ਦਾ ਅੰਗੀਠਾ ਅੱਜ 20 ਨਵੰਬਰ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਗਾਂਧੀ ਰੋਡ ਸ਼ਮਸ਼ਾਨਘਾਟ ਵਿਖੇ ਸੰਭਾਲਿਆਂ ਜਾਵੇਗਾ।
ਪਿਛਲੀ ਖ਼ਬਰ ਵਿਸ਼ੇਸ਼ ਸਰਸਰੀ ਸੁਧਾਈ 2027 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਲਈ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਇਲੈਕਟ੍ਰੋਹੋਮਿਉਪੈਥਿਕ ਡਾਕਟਰਾਂ ਦੀ ਨਵੰਬਰ ਮਹੀਨੇ ਦੀ ਮੀਟਿੰਗ ਮੋਗਾ ਵਿਖੇ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।