19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵਿਸ਼ੇਸ਼ ਸਰਸਰੀ ਸੁਧਾਈ 2027 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਲਈ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਸਰਸਰੀ ਸੁਧਾਈ 2027 ਤਹਿਤ ਜ਼ਿਲ੍ਹਾ ਮੋਗਾ ਵਿਚ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ ਹੈ। ਇਸ ਮੁਹਿੰਮ ਤਹਿਤ ਆਮ ਲੋਕਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ 22 ਨਵੰਬਰ ਅਤੇ 6 ਦਸੰਬਰ 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਅਜੀਤ ਡੈਸਕ 20-11-2026
ਮੋਗਾ, 19 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਸਰਸਰੀ ਸੁਧਾਈ 2027 ਤਹਿਤ ਜ਼ਿਲ੍ਹਾ ਮੋਗਾ ਵਿਚ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ ਹੈ। ਇਸ ਮੁਹਿੰਮ ਤਹਿਤ ਆਮ ਲੋਕਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ 22 ਨਵੰਬਰ ਅਤੇ 6 ਦਸੰਬਰ 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣਗੇ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ 1 ਜਨਵਰੀ 2027 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਕਰਵਾਈ ਜਾ ਰਹੀ ਹੈ । ਇਸ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਸਹੀ, ਅੱਪਡੇਟ ਅਤੇ ਗ਼ਲਤੀ ਰਹਿਤ ਬਣਾਉਣਾ ਹੈ, ਤਾਂ ਜੋ ਕੋਈ ਵੀ ਯੋਗ ਨਾਗਰਿਕ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਸਮੂਹ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਆਪਣੇ ਨਿਰਧਾਰਿਤ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਇਸ ਦੌਰਾਨ ਯੋਗ ਨਾਗਰਿਕ ਨਵੀਂ ਵੋਟ ਬਣਵਾਉਣ, ਵੋਟਰ ਸੂਚੀ ਵਿਚ ਦਰਜ ਵੇਰਵਿਆਂ ਦੀ ਸੋਧ ਕਰਵਾਉਣ, ਗ਼ਲਤ ਐਂਟਰੀਆਂ ਸਬੰਧੀ ਇਤਰਾਜ਼ ਦਰਜ ਕਰਵਾਉਣ ਅਤੇ ਹੋਰ ਲੋੜੀਂਦੀਆਂ ਚੋਣ ਸਬੰਧੀ ਸੇਵਾਵਾਂ ਲਈ ਅਰਜ਼ੀਆਂ ਦੇ ਸਕਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 22 ਨਵੰਬਰ ਅਤੇ 6 ਦਸੰਬਰ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਪਹੁੰਚ ਕੇ ਵੋਟਰ ਸੂਚੀ ਵਿਚ ਆਪਣੇ ਨਾਂਅ ਅਤੇ ਹੋਰ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ। ਜੇਕਰ ਕਿਸੇ ਤਰ੍ਹਾਂ ਦੀ ਸੋਧ ਜਾਂ ਨਵੀਂ ਵੋਟ ਬਣਵਾਉਣ ਦੀ ਲੋੜ ਹੈ ਤਾਂ ਨਿਰਧਾਰਿਤ ਕੈਂਪਾਂ ਦੌਰਾਨ ਸਬੰਧਿਤ ਬੀ.ਐਲ.ਓ . ਨਾਲ ਸੰਪਰਕ ਕਰ ਕੇ ਆਪਣੀ ਅਰਜ਼ੀ ਜਮ੍ਹਾ ਕਰਵਾਉਣ। ਉਨ ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟਰ ਸੂਚੀ ਵਿਚ ਦਰਜ ਹੋਣਾ ਅਤੇ ਚੋਣ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ। ਇਸ ਲਈ ਲੋਕ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ।
ਪਿਛਲੀ ਖ਼ਬਰ ਗੁਰਚਰਨ ਸਿੰਘ ਕਲਿਆਣ ਠੱਠੀ ਭਾਈ ਨੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਾਬਕਾ ਪੁਲਿਸ ਇੰਸਪੈਕਟਰ ਹਰਜੀਤ ਸਿੰਘ ਧਾਲੀਵਾਲ ਦੇ ਪਿਤਾ ਕਾਮਰੇਡ ਦਰਸ਼ਨ ਸਿੰਘ ਮਿਸ਼ਰੀ ਵਾਲਾ ਨੂੰ ਵੱਡੀ ਗਿਣਤੀ ’ਚ ਲੋਕਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।