ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ’ਤੇ ਧਾਰਮਿਕ ਸਮਾਗਮ ਕਰਵਾਇਆ
ਮਲੋਟ, 22 ਨਵੰਬਰ (ਪਾਟਿਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਅਤੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਬਾਬਾ ਨਾਮਦੇਵ ਜੀ ਮਲੋਟ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭਤਾ ਹੋਈ ਅਤੇ 21 ਨਵੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਨਿਸ਼ਾਨ ਸਾਹਿਬ ਦੇ ਚੋਲਾ ਚੜ੍ਹਾਉਣ ਦੀ ਸੇਵਾ ਸਵੇਰੇ 7 ਵਜੇ ਹੋਈ। ਇਸੇ ਤਰ੍ਹਾਂ 22 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 7:30 ਤੋਂ 9 ਵਜੇ ਤੱਕ ਪਾਏ ਗਏ ਅਤੇ ਉਪਰੰਤ ਰਾਗੀ ਜਥਿਆਂ ਵਲੋਂ ਸਵੇਰੇ 10:30 ਤੋਂ ਦੁਪਹਿਰ 12:30 ਵਜੇ ਤੱਕ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਅਜੀਤ ਡੈਸਕ
23-11-2026