23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਬਲਾਕ ਮੁਕਤਸਰ-1 ਦੇ ਦੋ ਰੋਜ਼ਾ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਸੰਪੰਨ

ਸ੍ਰੀ ਮੁਕਤਸਰ ਸਾਹਿਬ, 22 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਕਤਸਰ-1 ਦੀ ਅਗਵਾਈ ਹੇਠ ਬਲਾਕ ਮੁਕਤਸਰ-1 ਦੇ ਦੋ ਰੋਜ਼ਾ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਉਦੇਕਰਨ ਵਿਖੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਦੇ ਵੱਖ-ਵੱਖ ਕਲੱਸਟਰਾਂ ਤੋਂ ਪਹਿਲੇ ਅਤੇ ਦੂਜੇ ਸਥਾਨ ’ਤੇ ਰਹਿਣ ਵਾਲੇ ਕਰੀਬ 250 ਵਿਦਿਆਰਥੀਆਂ ਅਤੇ 25 ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 23-11-2026
ਸ੍ਰੀ ਮੁਕਤਸਰ ਸਾਹਿਬ, 22 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਕਤਸਰ-1 ਦੀ ਅਗਵਾਈ ਹੇਠ ਬਲਾਕ ਮੁਕਤਸਰ-1 ਦੇ ਦੋ ਰੋਜ਼ਾ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਉਦੇਕਰਨ ਵਿਖੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਦੇ ਵੱਖ-ਵੱਖ ਕਲੱਸਟਰਾਂ ਤੋਂ ਪਹਿਲੇ ਅਤੇ ਦੂਜੇ ਸਥਾਨ ’ਤੇ ਰਹਿਣ ਵਾਲੇ ਕਰੀਬ 250 ਵਿਦਿਆਰਥੀਆਂ ਅਤੇ 25 ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਮੀਡੀਆ ਕੋਆਰਡੀਨੇਟਰ ਪ੍ਰਗਟ ਸਿੰਘ ਜੰਬਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮਕਸਦ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਭਾਰਨਾ ਹੈ। ਮੁਕਾਬਲਿਆਂ ਦੇ ਪ੍ਰਬੰਧਕ ਰਾਜੀਵ ਕੁਮਾਰ ਪਾਹਵਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਦੇ ਕੁੱਲ 18 ਅਤੇ ਅਧਿਆਪਕਾਂ ਦੇ ਚਾਰ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ। ਵੱਖ-ਵੱਖ ਸ਼੍ਰੇਣੀਆਂ ਵਿਚ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਅਤੇ ਅਧਿਆਪਕ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਬਲਾਕ ਦੀ ਨੁਮਾਇੰਦਗੀ ਕਰਨਗੇ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਦੀਪ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿਚ ਸੁਧਾਰ ਲਿਆਉਣ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਮੁਕਾਬਲਿਆਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਬਲਾਕ ਦੇ ਸਮੂਹ ਸੈਂਟਰ ਹੈੱਡ ਟੀਚਰਾਂ ਗੁਰਮੀਤ ਸਿੰਘ, ਜਸਵੰਤ ਸਿੰਘ, ਸਾਹਿਬ ਸਿੰਘ, ਰਵਿੰਦਰ ਕੁਮਾਰ ਅਤੇ ਰਾਜਪਾਲ ਸਿੰਘ ਤੋਂ ਇਲਾਵਾ ਬੀ.ਆਰ.ਸੀ. ਗੁਰਵਿੰਦਰ ਸਿੰਘ, ਹੈੱਡ ਟੀਚਰ ਕੁਲਵਿੰਦਰ ਕੌਰ, ਗੁਰਚਰਨ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਪ੍ਰਬੰਧਕਾਂ ਅਤੇ ਕਨਵੀਨਰਾਂ ਵਜੋਂ ਅਹਿਮ ਭੂਮਿਕਾ ਨਿਭਾਈ। ਮੁਕਾਬਲਿਆਂ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਪਿਛਲੀ ਖ਼ਬਰ ਡੇਰਾ ਭੋਰੇ ਵਾਲਾ ਸੁਖਾਨੰਦ ਤੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ-ਮਹੰਤ ਕਮਲਜੀਤ ਸਿੰਘ ਸ਼ਾਸਤਰੀ ਅਗਲੀ ਖ਼ਬਰ 8 ਦਸੰਬਰ ਦੀ ਰੈਲੀ ਸੰਬੰਧੀ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ-ਸਨੀ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।