22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਕਸਬਾ ਅਜੀਤਵਾਲ ਵਿਖੇ ਵਿਧਾਇਕ ਬਿਲਾਸਪੁਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਾਰਡ ਵੰਡੇ

ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਕਸਬਾ ਅਜੀਤਵਾਲ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਹਰ ਵਰਗ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਅਜੀਤ ਡੈਸਕ 23-11-2026
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਕਸਬਾ ਅਜੀਤਵਾਲ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਹਰ ਵਰਗ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਰਾਸ਼ਨ ਕਾਰਡਾਂ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਸਸਤੇ ਅਤੇ ਪੌਸ਼ਟਿਕ ਰਾਸ਼ਨ ਦੀ ਸਹੂਲਤ ਮਿਲੇਗੀ, ਜਿਸ ਨਾਲ ਉਨ੍ਹਾਂ ਦੇ ਘਰੇਲੂ ਖ਼ਰਚਿਆਂ ਵਿਚ ਰਾਹਤ ਮਿਲੇਗੀ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਸਰਕਾਰ ਦਾ ਮਕਸਦ ਇਹ ਹੈ ਕਿ ਕੋਈ ਵੀ ਯੋਗ ਅਤੇ ਲੋੜਵੰਦ ਪਰਿਵਾਰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਰਾਸ਼ਨ ਕਾਰਡਾਂ ਦੀ ਵੰਡ ਅਤੇ ਲੋਕਾਂ ਨੂੰ ਇਹ ਸਹੂਲਤ ਮੁਹੱਈਆ ਕਰਵਾਉਣ ਲਈ ਮੰਤਰੀ ਸਾਹਿਬ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਮੋਗਾ ਜ਼ਿਲ੍ਹੇ ਦੇ ਪਿੰਡ ਡਗਰੂ ਦੇ 411 ਪਰਿਵਾਰਾਂ ਨੂੰ ਮਿਲੇ ਮਕਾਨਾਂ ਦੇ ਮਾਲਕੀ ਹੱਕ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ... ਅਗਲੀ ਖ਼ਬਰ ਭਜਨ ਸੰਧਿਆ ’ਚ ਭਜਨ ਸਮਰਾਟ ਚਿੱਤਰ-ਵਿਚਿੱਤਰ ਮਹਾਰਾਜ ਨੇ ਬੰਨ੍ਹਿਆ ਸਮਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।