25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਨਾਲ 2027 ’ਚ ਸਰਕਾਰ ਬਣਨਾ ਤੈਅ-ਗਿੱਲ, ਔਲਖ, ਢਿੱਲੋਂ

ਕਿਸ਼ਨਪੁਰਾ ਕਲਾਂ, 25 ਨਵੰਬਰ(ਅਮੋਲਕ ਸਿੰਘ ਕਲਸੀ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਵਿਚਕਾਰ ਗੱਠਜੋੜ ਹੋਣ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਆਵੇਗਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ਦੀਆਂ ਸੰਭਾਵਨਾਵਾਂ ਮਜ਼ਬੂਤ ਹੋਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ, ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ, ਮੈਂਬਰ ਪੰਚਾਇਤ ਮੈਂਬਰ ਪੰਚਾਇਤ ਜਗਦੀਪ ਸਿੰਘ ਢਿੱਲੋਂ, ਮੁੱਖ ਪ੍ਰਬੰਧਕ ਡਾ.

ਅਜੀਤ ਡੈਸਕ 26-11-2026
ਕਿਸ਼ਨਪੁਰਾ ਕਲਾਂ, 25 ਨਵੰਬਰ(ਅਮੋਲਕ ਸਿੰਘ ਕਲਸੀ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਵਿਚਕਾਰ ਗੱਠਜੋੜ ਹੋਣ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਆਵੇਗਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ਦੀਆਂ ਸੰਭਾਵਨਾਵਾਂ ਮਜ਼ਬੂਤ ਹੋਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ, ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ, ਮੈਂਬਰ ਪੰਚਾਇਤ ਮੈਂਬਰ ਪੰਚਾਇਤ ਜਗਦੀਪ ਸਿੰਘ ਢਿੱਲੋਂ, ਮੁੱਖ ਪ੍ਰਬੰਧਕ ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਗੱਠਜੋੜ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਦੇ ਲੋਕਾਂ ਵਿਚ ਨਵੀਂ ਉਮੀਦ ਪੈਦਾ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਲੋਕਾਂ ਦੇ ਸਹਿਯੋਗ ਨਾਲ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗਾ ਅਤੇ ਇਸ ਨੂੰ ਸਰਕਾਰ ਬਣਾਉਣ ਤੋਂ ਕੋਈ ਨਹੀਂ ਰੋਕ ਸਕੇਗਾ। ਇਸ ਮੌਕੇ ਹਰਬੰਸ ਸਿੰਘ, ਬਲਵੀਰ ਸਿੰਘ ਆਦਿ ਹਾਜ਼ਰ ਸਨ|
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਪੰਪ ਆਪ੍ਰੇਟਰਾਂ ਵਲੋਂ ਰੋਸ ਮਾਰਚ ਕਰਨ ਉਪਰੰਤ ਮੁੱਖ ਮੰਤਰੀ ਦੀ ਕੋਠੀ ਨੇੜੇ ਕੀਤਾ ਚੱਕਾ-ਜਾਮ ਅਗਲੀ ਖ਼ਬਰ ਸਿਵਲ ਸੁਸਾਇਟੀ ਮੋਗਾ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।