27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਠੱਠੀ ਭਾਈ, 26 ਨਵੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੀਮਾਨ 108 ਬਾਬਾ ਵੀਰ ਸਿੰਘ ਪੰਚਮ ਪੁਰੀ ਸੁਆਮੀ ਦੀ ਤਪੋ ਭੂਮੀ ਅਸਥਾਨ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ (ਮੋਗਾ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁੰਨਿਆ ਦੇ ਪਵਿੱਤਰ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਖੁੱਲ੍ਹੇ ਪੰਡਾਲ ਵਿਚ ਮਹਾਂਪੁਰਸ਼ਾਂ ਦੀ ਯਾਦ ਵਿਚ ਬਣੇ ਦੀਵਾਨ ਹਾਲ ਵਿਖੇ ਗੁਰਮਤਿ ਦੀਵਾਨ ਸਜਾਏ ਗਏ।

ਅਜੀਤ ਡੈਸਕ 27-11-2026
ਠੱਠੀ ਭਾਈ, 26 ਨਵੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੀਮਾਨ 108 ਬਾਬਾ ਵੀਰ ਸਿੰਘ ਪੰਚਮ ਪੁਰੀ ਸੁਆਮੀ ਦੀ ਤਪੋ ਭੂਮੀ ਅਸਥਾਨ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ (ਮੋਗਾ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁੰਨਿਆ ਦੇ ਪਵਿੱਤਰ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਖੁੱਲ੍ਹੇ ਪੰਡਾਲ ਵਿਚ ਮਹਾਂਪੁਰਸ਼ਾਂ ਦੀ ਯਾਦ ਵਿਚ ਬਣੇ ਦੀਵਾਨ ਹਾਲ ਵਿਖੇ ਗੁਰਮਤਿ ਦੀਵਾਨ ਸਜਾਏ ਗਏ। ਇਨ੍ਹਾਂ ਦੀਵਾਨਾਂ ਦੌਰਾਨ ਢਾਡੀ ਜਥਾ ਭਾਈ ਬਲਵਿੰਦਰ ਸਿੰਘ ਭਗਤੇ ਭਾਈ ਵਾਲਿਆਂ ਨੇ ਆਪਣੀ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ। ਗਿਆਨੀ ਪਰਮਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਸਬੰਧੀ ਕਥਾ-ਵਿਚਾਰ ਰਾਹੀਂ ਸੰਗਤਾਂ ਨਾਲ ਮਹੱਤਵਪੂਰਨ ਵਿਚਾਰ ਸਾਂਝੇ ਕੀਤੇ। ਇਸ ਅਸਥਾਨ ਦੇ ਮੁੱਖ ਸੇਵਾਦਾਰ ਸ੍ਰੀਮਾਨ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਹੁਕਮਨਾਮਾ ਸਾਹਿਬ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ। ਸਮਾਗਮ ਦੌਰਾਨ ਸ੍ਰੀਮਾਨ ਸੰਤ ਬਾਬਾ ਰੇਸ਼ਮ ਸਿੰਘ ਖੁਖਰਾਣਾ, ਸੰਤ ਬਾਬਾ ਸਤਨਾਮ ਸਿੰਘ ਮੋਗਾ, ਭਾਈ ਗੁਰਮੇਲ ਸਿੰਘ, ਸੰਤ ਹਰਦੇਵ ਦਾਸ, ਸੰਤ ਸਰਵਨ ਦਾਸ, ਗਿਆਨੀ ਰਾਜਵਿੰਦਰ ਸਿੰਘ ਚਾਕਰ ਸਮੇਤ ਵੱਡੀ ਗਿਣਤੀ ਵਿਚ ਮਹਾਂਪੁਰਸ਼ਾਂ, ਪਤਵੰਤੇ ਸੱਜਣਾਂ ਅਤੇ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਟੇਜ ਸਕੱਤਰ ਦੀ ਸੇਵਾ ਗਿਆਨੀ ਪਰਮਿੰਦਰ ਸਿੰਘ ਨੇ ਬਾਖ਼ੂਬੀ ਨਿਭਾਈ। ਸਮਾਗਮ ਦੀ ਸਮਾਪਤੀ ਮੌਕੇ ਗਿਆਨੀ ਪਰਮਿੰਦਰ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ।
ਪਿਛਲੀ ਖ਼ਬਰ ਜਥੇਦਾਰ ਤੋਤਾ ਸਿੰਘ ਦੀ ਯਾਦ ’ਚ ਲਗਾਇਆ ਕੈਂਸਰ ਅਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦਿਸ਼ਾਹੀਣ, ਤਰਕਹੀਣ ਅਤੇ ਮੌਕਾਪ੍ਰਸਤ ਸਿਆਸਤ ਦਾ ਪ੍ਰਤੀਕ-ਮਾਲਵਿਕਾ ਸੂਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।