28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗ਼ਦਰੀ ਬਾਬਾ ਬਚਨ ਸਿੰਘ ਘੋਲੀਆ ਦੀ ਮਨਾਈ 43ਵੀਂ ਸਾਲਾਨਾ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਆਗੂ।

ਬੱਧਨੀ ਕਲਾਂ, 27 ਨਵੰਬਰ (ਸੰਜੀਵ ਕੋਛੜ)-ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਨਿਹਾਲ ਸਿੰਘ ਵਾਲਾ ਦੀ ਬਲਾਕ ਕਮੇਟੀ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ ਦੀ ਅਗਵਾਈ ਹੇਠ ਪਿੰਡ ਮੱਲੇਆਣਾ ਵਿਖੇ ਹੋਈ। ਇਸ ਮੀਟਿੰਗ ਵਿਚ ਯੂਨੀਅਨ ਦੇ ਸੂਬਾਈ ਆਗੂ ਚਮਕੌਰ ਸਿੰਘ ਰੋਡੇ ਖ਼ੁਰਦ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 28-11-2026
ਬੱਧਨੀ ਕਲਾਂ, 27 ਨਵੰਬਰ (ਸੰਜੀਵ ਕੋਛੜ)-ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਨਿਹਾਲ ਸਿੰਘ ਵਾਲਾ ਦੀ ਬਲਾਕ ਕਮੇਟੀ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ ਦੀ ਅਗਵਾਈ ਹੇਠ ਪਿੰਡ ਮੱਲੇਆਣਾ ਵਿਖੇ ਹੋਈ। ਇਸ ਮੀਟਿੰਗ ਵਿਚ ਯੂਨੀਅਨ ਦੇ ਸੂਬਾਈ ਆਗੂ ਚਮਕੌਰ ਸਿੰਘ ਰੋਡੇ ਖ਼ੁਰਦ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੀਟਿੰਗ ਉਪਰੰਤ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਬਲਾਕ ਸਕੱਤਰ ਅਵਤਾਰ ਸਿੰਘ ਖਾਈ ਅਤੇ ਬਲਾਕ ਮੀਤ ਪ੍ਰਧਾਨ ਬਲਦੇਵ ਸਿੰਘ ਬੱਧਨੀ ਕਲਾਂ ਨੇ ਦੱਸਿਆ ਕਿ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਬਲਾਕ ਨਿਹਾਲ ਸਿੰਘ ਵਾਲਾ ਵਿਚ ਪਰਾਲੀ ਦੇ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਵਿਰੁੱਧ ਭਗਵੰਤ ਮਾਨ ਸਰਕਾਰ ਵਲੋਂ ਪੁਲਿਸ ਕੇਸ ਦਰਜ ਕੀਤੇ ਗਏ ਹਨ, ਜੋ ਕਿ ਬੇਹੱਦ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਅੱਜ ਕਿਸਾਨੀ ਪਹਿਲਾਂ ਹੀ ਗੰਭੀਰ ਆਰਥਿਕ ਸੰਕਟ ਵਿਚੋਂ ਗੁਜ਼ਰ ਰਹੀ ਹੈ। ਦੂਜੇ ਪਾਸੇ ਛੋਟੀ ਕਿਸਾਨੀ ਕੋਲ ਪਰਾਲੀ ਨੂੰ ਖੇਤਾਂ ਵਿਚ ਵਾਹੁਣ ਲਈ ਲੋੜੀਂਦੀ ਮਸ਼ੀਨਰੀ ਅਤੇ ਸਾਧਨ ਉਪਲਬਧ ਨਹੀਂ ਹਨ। ਮਹਿੰਗੇ ਖੇਤੀ ਸੰਦ ਖ਼ਰੀਦਣਾ ਛੋਟੇ ਕਿਸਾਨਾਂ ਦੀ ਪਹੁੰਚ ਤੋਂ ਬਾਹਰ ਹੈ। ਅਜਿਹੇ ਹਾਲਾਤਾਂ ਵਿਚ ਕਿਸਾਨਾਂ ਦੀਆਂ ਮਜਬੂਰੀਆਂ ਨੂੰ ਸਮਝਣ ਦੀ ਬਜਾਏ ਉਨ੍ਹਾਂ ‘ਤੇ ਪਰਚੇ ਦਰਜ ਕਰਕੇ ਸਰਕਾਰ ਕਿਸਾਨ ਵਿਰੋਧੀ ਰਵੱਈਆ ਅਪਣਾ ਰਹੀ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਉੱਪਰ ਦਰਜ ਕੀਤੇ ਸਾਰੇ ਪਰਚੇ ਤੁਰੰਤ ਰੱਦ ਕਰੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਵਿਰੁੱਧ ਦਰਜ ਕੀਤੇ ਪਰਚੇ ਰੱਦ ਨਾ ਕੀਤੇ ਤਾਂ ਕਿਰਤੀ ਕਿਸਾਨ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ। ਮੱਲੇਆਣਾ, ਬਲਾਕ ਸਹਾਇਕ ਸਕੱਤਰ ਜਗਸੀਰ ਸਿੰਘ ਮਾਛੀਕੇ, ਛਿੰਦਰ ਸਿੰਘ ਮੱਲੇਆਣਾ, ਬਲਜਿੰਦਰ ਸਿੰਘ ਮਾਛੀਕੇ ਅਤੇ ਚਮਕੌਰ ਸਿੰਘ ਕੋਰੀ ਲੋਪੋ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਬਲਾਕ ਨਿਹਾਲ ਸਿੰਘ ਵਾਲਾ ਦੇ ਅਧਿਆਪਕ 29 ਨੂੰ ਸੁਨਾਮ ’ਚ ਕਰਨਗੇ ਵੱਡੀ ਸ਼ਮੂਲੀਅਤ ਅਗਲੀ ਖ਼ਬਰ ਦਾਨੀ ਪਰਿਵਾਰਾਂ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਕੰਨੀਆਂ ਕਲਾਂ ਵਿਖੇ ਨਵੇਂ ਕਮਰੇ ਦੀ ਉਸਾਰੀ ਸ਼ੁਰੂ 2 ਲੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।