27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਡਾ. ਸੈਫੂਦੀਨ ਕਿਚਲੂ ਸਕੂਲ ਵਿਚ ਵਿਸ਼ਵ ਨਮਸਤੇ ਦਿਵਸ ਮੌਕੇ ਵਿਦਿਆਰਥੀਆਂ ਨੇ ਸਮੂਹਿਕ ਏਕਤਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

ਕਿਸ਼ਨਪੁਰਾ ਕਲਾਂ, 27 ਨਵੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਸਾਬਕਾ ਚੇਅਰਮੈਨ ਅਤੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਦੇ ਬਿਹਤਰ ਭਵਿੱਖ ਲਈ ਇਕ ਸ਼ੁੱਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵੇਂ ਯੁੱਗ ਦਾ ਆਗਾਜ਼ ਹੋਵੇਗਾ ਅਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ ‘ਤੇ ਲਿਆਉਣ ਵਿਚ ਮਦਦ ਮਿਲੇਗੀ।

ਅਜੀਤ ਡੈਸਕ 28-11-2026
ਕਿਸ਼ਨਪੁਰਾ ਕਲਾਂ, 27 ਨਵੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਸਾਬਕਾ ਚੇਅਰਮੈਨ ਅਤੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਦੇ ਬਿਹਤਰ ਭਵਿੱਖ ਲਈ ਇਕ ਸ਼ੁੱਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵੇਂ ਯੁੱਗ ਦਾ ਆਗਾਜ਼ ਹੋਵੇਗਾ ਅਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ ‘ਤੇ ਲਿਆਉਣ ਵਿਚ ਮਦਦ ਮਿਲੇਗੀ। ਮੱਖਣ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪਹਿਲਾਂ ਵੀ ਸਾਂਝਾ ਸਿਆਸੀ ਸਫ਼ਰ ਰਿਹਾ ਹੈ। ਦੋਵਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਇਹ ਗੱਠਜੋੜ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ, ਨਸ਼ਿਆਂ ਦਾ ਵਧਦਾ ਰੁਝਾਨ, ਬੇਰੁਜ਼ਗਾਰੀ ਅਤੇ ਕਿਸਾਨਾਂ, ਵਪਾਰੀਆਂ ਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ, ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਗੰਭੀਰਤਾ ਨਾਲ ਕੰਮ ਕਰੇ। ਮੱਖਣ ਬਰਾੜ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਗੱਠਜੋੜ ਦੀ ਮੁੱਖ ਤਰਜੀਹ ਪੰਜਾਬ ਵਿਚ ਅਮਨ-ਸ਼ਾਂਤੀ ਕਾਇਮ ਕਰਨਾ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣਾ, ਨਸ਼ਿਆਂ ਨੂੰ ਠੱਲ੍ਹ ਪਾਉਣਾ, ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਵਪਾਰ ਤੇ ਉਦਯੋਗ ਨੂੰ ਉਤਸ਼ਾਹਿਤ ਕਰਨਾ ਹੋਵੇਗੀ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੇ ਲੋਕਾਂ ਨੂੰ ਇਕ ਮਜ਼ਬੂਤ ਸਿਆਸੀ ਬਦਲ ਮਿਲੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸਾਲ 202 7 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ-ਭਾਜਪਾ ਗੱਠਜੋੜ ਲੋਕਾਂ ਦੇ ਸਹਿਯੋਗ ਨਾਲ ਵੱਡੀ ਜਿੱਤ ਪ੍ਰਾਪਤ ਕਰੇਗਾ ਅਤੇ ਸਰਕਾਰ ਬਣਨ ਤੋਂ ਬਾਅਦ ਪੰਜਾਬ ਨੂੰ ਵਿਕਾਸ, ਖ਼ੁਸ਼ਹਾਲੀ ਅਤੇ ਅਮਨ-ਸ਼ਾਂਤੀ ਦੇ ਰਾਹ ‘ਤੇ ਅੱਗੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਇੱਕ ਨਵੀਂ ਉਮੀਦ ਬਣ ਕੇ ਉੱਭਰੇਗਾ।
ਪਿਛਲੀ ਖ਼ਬਰ ਅੱਜ 11 ਵਜੇ ਪਿੰਡ ਠੱਠੀ ਭਾਈ ਵਿਖੇ ਹੋਵੇਗਾ ਅੰਤਿਮ ਸੰਸਕਾਰ ਅਗਲੀ ਖ਼ਬਰ ਮਾਤਾ ਸੁਰਜੀਤ ਕੌਰ ਕਿੰਗਰਾ ਦੇ ਫ਼ੁੱਲ ਅਸਥੀਆਂ ਚੁਗ ਕੇ ਧਾਰਮਿਕ ਰਸਮਾਂ ਅਨੁਸਾਰ ਅੰਗੀਠੇ ਦੀ ਕੀਤੀ ਸੰਭਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।