27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ ਦਲ-ਭਾਜਪਾ ਗੱਠਜੋੜ ਹੋਣ ਨਾਲ 2027 ’ਚ ਗੱਠਜੋੜ ਦੀ ਸਰਕਾਰ ਬਣਨ ਦਾ ਰਸਤਾ ਸਾਫ਼ ਹੋਇਆ-ਅਕਾਲੀ ਆਗੂ

ਠੱਠੀ ਭਾਈ, 27 ਨਵੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗੱਠਜੋੜ ਨੂੰ ਲੈ ਕੇ ਅਕਾਲੀ ਆਗੂਆਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਜਸਵਿੰਦਰ ਸਿੰਘ ਬਰਾੜ ਦੱਲੂਵਾਲਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਮੋਗਾ, ਸਾਬਕਾ ਸਰਕਲ ਪ੍ਰਧਾਨ ਬੂਟਾ ਸਿੰਘ ਬਰਾੜ ਸਾਬਕਾ ਸਰਪੰਚ ਦੱਲੂਵਾਲਾ, ਨੰਬਰਦਾਰ ਸਤਨਾਮ ਸਿੰਘ ਦੱਲੂਵਾਲਾ ਅਤੇ ਮਨਜੀਤ ਸਿੰਘ ਸਾਬਕਾ ਪੰਚ ਦੱਲੂਵਾਲਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਕ ਅਹਿਮ ਸਿਆਸੀ ਘਟਨਾਕ੍ਰਮ ਹੈ।

ਅਜੀਤ ਡੈਸਕ 28-11-2026
ਠੱਠੀ ਭਾਈ, 27 ਨਵੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗੱਠਜੋੜ ਨੂੰ ਲੈ ਕੇ ਅਕਾਲੀ ਆਗੂਆਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਜਸਵਿੰਦਰ ਸਿੰਘ ਬਰਾੜ ਦੱਲੂਵਾਲਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਮੋਗਾ, ਸਾਬਕਾ ਸਰਕਲ ਪ੍ਰਧਾਨ ਬੂਟਾ ਸਿੰਘ ਬਰਾੜ ਸਾਬਕਾ ਸਰਪੰਚ ਦੱਲੂਵਾਲਾ, ਨੰਬਰਦਾਰ ਸਤਨਾਮ ਸਿੰਘ ਦੱਲੂਵਾਲਾ ਅਤੇ ਮਨਜੀਤ ਸਿੰਘ ਸਾਬਕਾ ਪੰਚ ਦੱਲੂਵਾਲਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਕ ਅਹਿਮ ਸਿਆਸੀ ਘਟਨਾਕ੍ਰਮ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਸਾਂਝ ਅਤੇ ਆਪਸੀ ਤਾਲਮੇਲ ਨਾਲ ਪੰਜਾਬ ਦੀ ਰਾਜਨੀਤੀ ਵਿਚ ਨਵੇਂ ਸਿਆਸੀ ਸਮੀਕਰਨ ਬਣਨਗੇ ਅਤੇ ਇਸ ਗੱਠਜੋੜ ਦੇ ਆਧਾਰ ‘ਤੇ ਪੰਜਾਬ ਅੰਦਰ ਸਰਕਾਰ ਬਣਾਉਣ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਪਾਰਟੀ ਆਗੂਆਂ ਵਲੋਂ ਭਰੋਸਾ ਪ੍ਰਗਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਿਛਲੇ ਸਮੇਂ ਦੌਰਾਨ ਮਿਲਦੀਆਂ ਰਹੀਆਂ ਸਹੂਲਤਾਂ ਮੁੜ ਚਾਲੂ ਕਰਨ, ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਆਮ ਵਰਗ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਵਰਗੇ ਮੁੱਦੇ ਆਉਣ ਵਾਲੇ ਸਮੇਂ ਵਿਚ ਅਹਿਮ ਰਹਿਣਗੇ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਨ ਲਈ ਲੋਕ ਭਲਾਈ, ਵਿਕਾਸ, ਰੁਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦੇਣੀ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਹੀ ਗੱਠਜੋੜ ਦੀ ਅਗਲੀ ਸਿਆਸੀ ਦਿਸ਼ਾ ਤੈਅ ਹੋਵੇਗੀ।
ਪਿਛਲੀ ਖ਼ਬਰ ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਅਦਾਰਿਆਂ ਵਿਚ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਵੋਟ... ਅਗਲੀ ਖ਼ਬਰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਭਲਕੇ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਹੋਵੇਗੀ ਵਿਸ਼ਾਲ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।