27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕੇ.ਕੇ. ਨੇਚਰ ਕਲੱਬ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਭਲਕੇ ਸੰਗਤਾਂ ’ਚ ਭਾਰੀ ਉਤਸ਼ਾਹ, ਤਿਆਰੀਆਂ ਮੁਕੰਮਲ-ਕਾਕਾ ਬਲਖੰਡੀ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਕੇ. ਕੇ.

ਅਜੀਤ ਡੈਸਕ 28-11-2026
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਕੇ.ਕੇ. ਕਲੱਬ ਨੇਚਰ ਪਾਰਕ ਮੋਗਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਵਾਹਿਗੁਰੂ ਜੀ ਦੀਆਂ ਅਪਾਰ ਬਖ਼ਸ਼ਿਸ਼ਾਂ ਵਜੋਂ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 29 ਨਵੰਬਰ ਦਿਨ ਐਤਵਾਰ ਨੂੰ ਨੇਚਰ ਪਾਰਕ ਸਾਹਮਣੇ ਗੁਰੂ ਨਾਨਕ ਕਾਲਜ ਮੋਗਾ ਵਿਖੇ ਪੈਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵੀ ਸੁਖਜਿੰਦਰ ਸਿੰਘ ਕਾਕਾ ਬਲਖੰਡੀ ਤੇ ਚੇਅਰਮੈਨ ਕੇ.ਕੇ. ਨੇਚਰ ਪਾਰਕ ਕਲੱਬ ਨੇ ਅੱਜ ‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਵਿਸ਼ੇਸ਼ ਤੌਰ ‘ਤੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ 27 ਨਵੰਬਰ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਅਰੰਭ ਸਵੇਰੇ 9:30 ਵਜੇ ਹੋਏ ਹਨ ਜਿਨ੍ਹਾਂ ਦੇ ਭੋਗ 29 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਪੈਣਗੇ। ਉਪਰੰਤ ਭਾਰੀ ਦੀਵਾਨ ਸਜਣਗੇ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ 10:30 ਤੋਂ 11:30 ਵਜੇ ਤੱਕ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਉੱਘੇ ਸਿੱਖ ਵਿਦਵਾਨ ਵੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ‘ਤੇ ਵਿਸਥਾਰ ਸਹਿਤ ਚਾਨਣਾ ਪਾਉਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਤੇ ਸਮਾਗਮ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਾਕਾ ਬਲਖੰਡੀ ਨੇ ਸਮੂਹ ਸੰਗਤਾਂ ਨੂੰ 29 ਨਵੰਬਰ ਨੂੰ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਵਿਚ ਪੁੱਜਣ ਦੀ ਬੇਨਤੀ ਕੀਤੀ। ਉਨ੍ਹਾਂ ਦੱਸਿਆ ਕਿ ਸਮਾਪਤੀ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਣਗੇ।
ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸਹਾਇਕ ਡਾਇਰੈਕਟਰ ਨਾਲ ਹੋਈ ਅਹਿਮ ਮੀਟਿੰਗ ਅਗਲੀ ਖ਼ਬਰ ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਅਦਾਰਿਆਂ ਵਿਚ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਵੋਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।