27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸਹਾਇਕ ਡਾਇਰੈਕਟਰ ਨਾਲ ਹੋਈ ਅਹਿਮ ਮੀਟਿੰਗ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਜੁਆਇੰਟ ਸਕੱਤਰ ਦਲਜੀਤ ਸਿੰਘ ਸਭਰਵਾਲ, ਜਥੇਬੰਦਕ ਸਕੱਤਰ ਮਨਜਿੰਦਰ ਸਿੰਘ, ਸੂਬਾ ਮੀਡੀਆ ਕੋਆਰਡੀਨੇਟਰ ਅਮਨਦੀਪ ਸਿੰਘ, ਧਰਮਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਦੀ ਸਾਂਝੀ ਅਗਵਾਈ ਵਿਚ ਡਾਇਰੈਕਟਰ ਸਿੱਖਿਆ ਸੈਕੰਡਰੀ ਸਕੱਤਰ ਸਿੰਘ ਬੱਲ ਦੇ ਰੁਝੇਵੇਂ ਹੋਣ ਕਾਰਨ ਡੀ. ਪੀ.

ਅਜੀਤ ਡੈਸਕ 28-11-2026
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਜੁਆਇੰਟ ਸਕੱਤਰ ਦਲਜੀਤ ਸਿੰਘ ਸਭਰਵਾਲ, ਜਥੇਬੰਦਕ ਸਕੱਤਰ ਮਨਜਿੰਦਰ ਸਿੰਘ, ਸੂਬਾ ਮੀਡੀਆ ਕੋਆਰਡੀਨੇਟਰ ਅਮਨਦੀਪ ਸਿੰਘ, ਧਰਮਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਦੀ ਸਾਂਝੀ ਅਗਵਾਈ ਵਿਚ ਡਾਇਰੈਕਟਰ ਸਿੱਖਿਆ ਸੈਕੰਡਰੀ ਸਕੱਤਰ ਸਿੰਘ ਬੱਲ ਦੇ ਰੁਝੇਵੇਂ ਹੋਣ ਕਾਰਨ ਡੀ.ਪੀ.ਆਈ. ਅਮਲਾ ਵਲੋਂ ਸਹਾਇਕ ਡਾਇਰੈਕਟਰ ਪ੍ਰਮੋਸ਼ਨ ਅਤੇ ਟਰਾਂਸਫ਼ਰ ਸੈੱਲ ਮਹੇਸ਼ ਕੁਮਾਰ ਨਾਲ ਸੁਖਾਵੇਂ ਮਾਹੌਲ ਵਿਚ ਮੀਟਿੰਗ ਕਰਵਾਈ। ਮੀਟਿੰਗ ਵਿਚ ਜਥੇਬੰਦੀ ਦੇ ਆਗੂਆਂ ਵਲੋਂ ਬਾਰਡਰ ਏਰੀਆ ਇੰਕਰੀਮੈਂਟ, ਪੰਜਾਬ ਦੇ ਬਾਰਡਰ ਨਾਲ ਲੱਗਦੇ ਛੇ ਜ਼ਿਲ੍ਹਿਆਂ ਵਿਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਰਡਰ ਨੂੰ ਜਰਨਲਾਈਜ਼ ਕਰ ਕੇ ਸਾਰੇ ਬਾਰਡਰ ਏਰੀਆ ਦੇ ਮੁਲਾਜ਼ਮਾਂ ਨੂੰ ਦੇਣ ਸਬੰਧੀ ਗੱਲਬਾਤ ਰੱਖੀ। ਇਸ ਸਬੰਧੀ ਜਸਵਿੰਦਰ ਕੌਰ ਅਮਲਾ ਤਿੰਨ ਨਾਲ ਵੀ ਵਿਸਥਾਰ ਪੂਰਵਕ ਗੱਲਬਾਤ ਕੀਤੀ ਗਈ। ਜਥੇਬੰਦੀ ਵਲੋਂ ਇਸ ਨੂੰ ਜਰਨਲਾਈਜ਼ ਕਰਨ ਦੀ ਪੁਰਜ਼ੋਰ ਮੰਗ ਕੀਤੀ ਗਈ ਤਾਂ ਜੋ ਅਧਿਆਪਕਾਂ ਨੂੰ ਕੋਰਟ ਦੀ ਖ਼ੱਜਲ-ਖ਼ੁਆਰੀ ਤੋਂ ਬਚਾਇਆ ਜਾ ਸਕੇ। ਬੋਰਡ ਦੀਆਂ ਪ੍ਰੀਖਿਆ ਵਿਚ ਪਿਤਰੀ ਸਕੂਲਾਂ ਵਿਚ ਹੀ ਸੈਲਫ ਸੈਂਟਰ ਬਣਾਏ ਜਾਣ ਦੀ ਵੀ ਜਥੇਬੰਦੀ ਵਲੋਂ ਮੰਗ ਕੀਤੀ ਗਈ। ਐਸ.ਐਸ.ਏ. ਰਮਸਾ ਵਿਚ ਕੰਮ ਕਰ ਚੁੱਕੇ ਅਧਿਆਪਕਾਂ ਨੂੰ ਲੈਂਥ ਆਫ਼ ਸਰਵਿਸ ਅਨੁਸਾਰ ਬਣਦੀਆਂ ਅਚਨਚੇਤ ਛੁੱਟੀਆਂ ਦਿੱਤੀਆਂ ਜਾਣ ਸਬੰਧੀ ਜਲਦੀ ਪੱਤਰ ਜਾਰੀ ਕਰਨ ਦੀ ਪੁਰਜ਼ੋਰ ਮੰਗ ਰੱਖੀ ਗਈ, 253 ਅਧਿਆਪਕਾਂ ਦੀਆਂ ਸੇਵਾਵਾਂ ਸਥਿਰ ਕੀਤੀਆਂ ਜਾਣ, ਈ.ਟੀ.ਟੀ. ਤੋਂ ਮਾਸਟਰ ਕੇਡਰ ਪ੍ਰਮੋਟ ਹੋਏ ਅਧਿਆਪਕਾਂ ਨੂੰ ਯੋਗ ਸਟੇਸ਼ਨ ਅਲਾਟ ਕੀਤੇ ਜਾਣ ਦੀ ਵੀ ਮੰਗ ਉਠਾਈ ਗਈ। ਲੈਕਚਰਾਰ ਤੋਂ ਪ੍ਰਿੰਸੀਪਲਾਂ ਅਤੇ ਮਾਸਟਰ ਕੇਡਰ ਤੋਂ ਲੈਕਚਰਾਰ ਅਤੇ ਹੈੱਡਮਾਸਟਰ ਦੀਆਂ ਪ੍ਰਮੋਸ਼ਨਾਂ ਜਲਦ ਤੋਂ ਜਲਦ ਕਰਨ ਸਬੰਧੀ ਗੱਲਬਾਤ ਕੀਤੀ ਗਈ। ਵਿਭਾਗ ਵਲੋਂ ਦਸੰਬਰ ਮਹੀਨੇ ਲਏ ਜਾਣ ਵਾਲੇ ਟੈਸਟ ਜਨਗਣਨਾ ਪ੍ਰਕਿਰਿਆ ਆਉਣ ਕਰ ਕੇ ਵਿਦਿਆਰਥੀਆਂ ਦੇ ਟੈਸਟਾਂ ਨੂੰ 15 ਜਨਵਰੀ ਤੋਂ ਬਾਅਦ ਕਰਨ ਸਬੰਧੀ, ਮਿਡ ਡੇ ਮੀਲ ਦੀ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰਨ ਸਬੰਧੀ ਅਤੇ ਅਧਿਆਪਕਾਂ ਤੋਂ ਬੇਲੋੜੀਆਂ ਡਾਕਾਂ ਦਾ ਬੋਝ ਘਟਾਉਣ ਸਬੰਧੀ ਸਹਾਇਕ ਡਾਇਰੈਕਟਰ ਨਾਲ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ। ਸਹਾਇਕ ਡਾਇਰੈਕਟਰ ਮਹੇਸ਼ ਕੁਮਾਰ ਵਲੋਂ ਡਾਇਰੈਕਟਰ ਸਿੱਖਿਆ ਸੈਕੰਡਰੀ ਦੇ ਸਾਹਮਣੇ ਸਾਰੀਆਂ ਮੰਗਾਂ ਰੱਖਣ ਦਾ ਭਰੋਸਾ ਦਿੱਤਾ ਅਤੇ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਜਲਦੀ ਹੀ ਡਾਇਰੈਕਟਰ ਸਿੱਖਿਆ ਸੈਕੰਡਰੀ ਨਾਲ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ। ਇਸ ਸਮੇਂ ਹੋਰਨਾਂ ਤੋਂ ਇਲਾਵਾ ਦਿਲਰਾਜ ਸਿੰਘ ਜੌਹਲ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਰਕੇਸ਼ ਕੁਮਾਰ ਜ਼ਿਲ੍ਹਾ ਪ੍ਰਧਾਨ ਜਲੰਧਰ, ਅੰਗਰੇਜ਼ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਮੋਹਾਲੀ, ਗੁਰਪ੍ਰੀਤ ਸਿੰਘ ਵਿੱਤ ਸਕੱਤਰ ਮੋਗਾ, ਰਣਜੀਤ ਸਿੰਘ ਤਰਨਤਾਰਨ, ਹਰਜਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਫ਼ਾਜ਼ਿਲਕਾ, ਜਸਵਿੰਦਰ ਸਿੰਘ ਫ਼ਾਜ਼ਿਲਕਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਥਾਣਾ ਹਰਿਆਣਾ ਦਾ ਏ.ਐਸ.ਆਈ. ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਅਗਲੀ ਖ਼ਬਰ ਕੇ.ਕੇ. ਨੇਚਰ ਕਲੱਬ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਭਲਕੇ ਸੰਗਤਾਂ ’ਚ ਭਾਰੀ ਉਤਸ਼ਾਹ, ਤਿਆਰੀਆਂ ਮੁਕੰਮਲ-ਕਾਕਾ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।