ਸਵੈ-ਗਣਨਾ ਕਰਨ ਦਾ ਅੱਜ ਆਖ਼ਰੀ ਦਿਨ- ਡਿਪਟੀ ਕਮਿਸ਼ਨਰ
ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਜ਼ਿਲ੍ਹਾ ਮੋਗਾ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਕਿ ਜਨਗਣਨਾ-2027 ਤਹਿਤ ਆਨਲਾਈਨ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਕਰਨ ਲਈ 30 ਨਵੰਬਰ ਆਖ਼ਰੀ ਦਿਨ ਹੈ ਅਤੇ ਜਿਹੜੇ ਨਾਗਰਿਕਾਂ ਨੇ ਹਾਲੇ ਤੱਕ ਆਪਣੀ ਸਵੈ-ਗਣਨਾ ਨਹੀਂ ਕੀਤੀ, ਉਹ ਇਸ ਮੌਕੇ ਦਾ ਲਾਭ ਉਠਾਉਂਦੇ ਹੋਏ ਇਹ ਪ੍ਰਕਿਰਿਆ ਮੁਕੰਮਲ ਕਰਨ।
ਡਿਪਟੀ ਕਮਿਸ਼ਨਰ ਸਾਗਰ ਸੇਤੀਆ
30-11-2026