11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਦਸਤਾਰਬੰਦੀ ਮੁਕਾਬਲਿਆਂ 'ਚੋਂ ਅੱਵਲ ਬੱਚੇ ਸਨਮਾਨਿਤ <br/>

ਅੱਵਲ ਆਏ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਸਿੱਖ ਚਿੰਤਕ ਗਿ: ਕਰਮ ਸਿੰਘ ਭੰਡਾਰੀ, ਪ੍ਰਬੰਧਕ ਅਤੇ ਪਤਵੰਤੇ | ਤਸਵੀਰ : ਜਤਿੰਦਰ ਸਿੰਘ ਧਨੌਲਾ <br/> 02-01-2026
ਧਨੌਲਾ, 1 ਜਨਵਰੀ (ਜਤਿੰਦਰ ਸਿੰਘ ਧਨੌਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਲੋਂ ਵਿਦਿਆਰਥੀਆਂ ਦੇ ਜੂਨੀਅਰ ਵਰਗ ਦੇ ਜ਼ਿਲ੍ਹਾ ਪੱਧਰੀ ਦਸਤਾਰ ਮੁਕਾਬਲੇ, ਗੁਰਬਾਣੀ ਕੰਠ ਅਤੇ ਲਿਖਤੀ ਟੈਸਟ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਧਨੌਲਾ ਰੋਡ ਬਰਨਾਲਾ ਦੇ ਬੱਚਿਆਂ ਵਲੋਂ ਦਸਤਾਰ ਬੰਦੀ ਮੁਕਾਬਲੇ ਵਿਚ ਭਾਗ ਲਿਆ ਗਿਆ | ਮੁਕਾਬਲਿਆਂ ਵਿਚੋਂ ਦਸਤਾਰ ਬੰਦੀ ਵਿਚ ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਧਨੌਲਾ ਦੇ ਵਿਦਿਆਰਥੀ ਜੈਸਨਪ੍ਰੀਤ ਸਿੰਘ ਕਲਾਸ ਅੱਠਵੀਂ ਨੇ ਪਹਿਲਾ ਸਥਾਨ ਹਾਸਲ ਕਰ ਕੇ ਆਪਣੇ ਸਕੂਲ ਅਤੇ ਆਪਣੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ | ਜੇਤੂ ਵਿਦਿਆਰਥੀ ਨੂੰ ਗੁਰਦੁਆਰਾ ਸਿੰਘ ਸਭਾ ਬਰਨਾਲਾ ਦੇ ਪ੍ਰਬੰਧਕੀ ਸਮੂਹ ਕਮੇਟੀ ਮੈਂਬਰਾਂ ਨੇ ਸਨਮਾਨਿਤ ਕੀਤਾ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ: ਅਮਰਜੀਤ ਸਿੰਘ ਚੀਮਾ, ਡਾਇਰੈਕਟਰ ਸੁਖਦੀਪ ਸਿੰਘ ਚੀਮਾ, ਪਿ੍ੰਸੀਪਲ ਮੈਡਮ ਸਿਮਰਨ ਕੌਰ, ਸੰਗੀਤ ਅਧਿਆਪਕ ਸਤਨਾਮ ਸਿੰਘ ਪਾਠਕ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਬੇਰੁਜ਼ਗਾਰ 11 ਨੂੰ ਮੁੱਖ ਮੰਤਰੀ ਦੇ ਗੇਟ ਤੋਂ ਮੰਗਣਗੇ ਰੁਜ਼ਗਾਰ ਦੀ ਲੋਹੜੀ <br/> ਅਗਲੀ ਖ਼ਬਰ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।