05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਇਸਲਾਮੀਆ ਪਬਲਿਕ ਸਕੂਲ ਦੁੱਗਣੀ ਲਈ 51 ਲੱਖ 38 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਜਾਰੀ <br/>

ਅਜੀਤ ਡੈਸਕ 03-01-2026
ਧੂਰੀ, 2 ਜਨਵਰੀ (ਲਖਵੀਰ ਸਿੰਘ ਧਾਂਦਰਾ) - ਪੰਜਾਬ ਵਕਫ਼ ਬੋਰਡ ਦੇ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਅਨਵਰ ਭਸੌੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਕਫ਼ ਬੋਰਡ ਵਲੋਂ ਇਸਲਾਮੀਆ ਪਬਲਿਕ ਸਕੂਲ ਦੁੱਗਣੀ ਦੇ ਨਵੀਨੀਕਰਨ ਅਤੇ ਵਿਕਾਸ ਲਈ ਵੱਡਾ ਕਦਮ ਚੁੱਕਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸਕੂਲ ਦੀ ਮੌਜੂਦਾ ਹਾਲਤ ਨੂੰ ਸੁਧਾਰਨ ਅਤੇ ਵਿਦਿਆਰਥੀਆਂ ਲਈ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਭਗ 1 ਕਰੋੜ 70 ਲੱਖ ਰੁਪਏ ਦਾ ਵਿਸਥਾਰਤ ਤਖ਼ਮੀਨਾ ਮਨਜ਼ੂਰ ਕੀਤਾ ਗਿਆ ਹੈ | ਡਾ. ਭਸੌੜ ਨੇ ਦੱਸਿਆ ਕਿ ਇਸ ਤਖ਼ਮੀਨੇ ਦੀ ਪਹਿਲੀ ਕਿਸ਼ਤ ਵਜੋਂ 51 ਲੱਖ 38 ਹਜ਼ਾਰ ਰੁਪਏ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਮੁਹੰਮਦ ਉਵੈਸ ਵਲੋਂ ਜਾਰੀ ਕਰ ਦਿੱਤੇ ਗਏ ਹਨ, ਜਿਸ ਨਾਲ ਸਕੂਲ ਦੇ ਨਵੀਨੀਕਰਨ ਦੇ ਕੰਮ ਨੂੰ ਤੁਰੰਤ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਰਕਮ ਨਾਲ ਸਕੂਲ ਦੀ ਇਮਾਰਤ, ਕਲਾਸ-ਰੂਮਾਂ, ਬੁਨਿਆਦੀ ਢਾਂਚੇ ਅਤੇ ਹੋਰ ਸਿੱਖਿਆ ਸੰਬੰਧੀ ਸਹੂਲਤਾਂ ਨੂੰ ਬਿਹਤਰ ਬਣਾਇਆ ਜਾਵੇਗਾ | ਉਨ੍ਹਾਂ ਹੋਰ ਦੱਸਿਆ ਕਿ ਇਸਲਾਮੀਆ ਪਬਲਿਕ ਸਕੂਲ ਦੁੱਗਣੀ ਵਿਚ ਦਾਖ਼ਲੇ ਮੌਜੂਦਾ ਵਿੱਦਿਅਕ ਸੈਸ਼ਨ ਤੋਂ ਹੀ ਸ਼ੁਰੂ ਕੀਤੇ ਜਾਣਗੇ ਅਤੇ ਭਵਿੱਖ ਵਿਚ ਇਸ ਸਕੂਲ ਨੂੰ ਸੀਨੀਅਰ ਸੈਕੰਡਰੀ ਪੱਧਰ ਤੱਕ ਅਪਗਰੇਡ ਕੀਤਾ ਜਾਵੇਗਾ | ਡਾ. ਅਨਵਰ ਭਸੌੜ ਨੇ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਦੇ ਸਮਾਨ ਗੁਣਵੱਤਾ ਪੂਰਨ ਸਿੱਖਿਆ, ਅਨੁਭਵੀ ਅਧਿਆਪਕ ਅਤੇ ਆਧੁਨਿਕ ਪਾਠ ਸਾਧਨ ਪ੍ਰਦਾਨ ਕੀਤੇ ਜਾਣਗੇ, ਤਾਂ ਜੋ ਇਲਾਕੇ ਦੇ ਬੱਚੇ ਬਿਹਤਰ ਭਵਿੱਖ ਵੱਲ ਅੱਗੇ ਵਧ ਸਕਣ |

ਪਿਛਲੀ ਖ਼ਬਰ ਪੱਤਰਕਾਰਾਂ ਅਤੇ ਆਰ.ਟੀ.ਆਈ ਐਕਟੀਵਿਕਟ ਉੱਤੇ ਸਰਕਾਰ ਵਲੋਂ ਕੀਤੇ ਪਰਚਿਆਂ ਦੀ ਕਿਸਾਨ ਯੂਨੀਅਨ ਵਲੋਂ ਨਿੰਦਾ <br/> ਅਗਲੀ ਖ਼ਬਰ ਮਨਰੇਗਾ ਵਿਚ ਕੀਤੀਆਂ ਤਬਦੀਲੀਆਂ ਨੂੰ ਲੈ ਕੇ ਪੰਜਾਬ ਦੇ ਲੋਕ ਮੋਦੀ ਨੂੰ ਝੁਕਾ ਕੇ ਹੀ ਦਮ ਲੈਣਗੇ - ਬੌਬੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।