21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮਨਰੇਗਾ ਨੂੰ ਲੁਕਵੇਂ ਢੰਗ ਨਾਲ ਬੰਦ ਕਰਨ ਦੀ ਸਾਜਿਸ਼ ਕਰ ਰਹੀ ਹੈ ਕੇਂਦਰ ਸਰਕਾਰ - ਕਮਲਜੀਤ ਸਿੰਘ ਚੱਕ

ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਸ਼ੇਰਪੁਰ ਵਿਖੇ ਸ਼ੇਰਪੁਰ ਵਿਖੇ ਗੱਲਬਾਤ ਕਰਦੇ ਹੋਏ | ਤਸਵੀਰ : ਮੇਘ ਰਾਜ ਜੋਸ਼ੀ <br/> 04-01-2026
ਸ਼ੇਰਪੁਰ, 3 ਜਨਵਰੀ (ਮੇਘ ਰਾਜ ਜੋਸ਼ੀ) - ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਮਹਿਲ ਕਲਾਂ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਮਨਰੇਗਾ ਵਰਗੀ ਇਤਿਹਾਸਕ ਯੋਜਨਾ ਨੂੰ ਲੁਕਵੇਂ ਢੰਗ ਨਾਲ ਖ਼ਤਮ ਕਰਨ ਦੀ ਸਾਜ਼ਿਸ਼ ਰਚਣ ਦੇ ਗੰਭੀਰ ਦੋਸ਼ ਲਗਾਉਂਦਿਆਂ ਸ਼ੇਰਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ 'ਜੀ ਰਾਮ ਜੀ' ਮਨਰੇਗਾ ਯੋਜਨਾ ਅਸਲ ਵਿਚ ਮਨਰੇਗਾ ਮਜ਼ਦੂਰਾਂ ਨੂੰ ਮਿਲਦੇ ਹੱਕਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਹੈ | ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ ਨੂੰ ਸਿੱਧੇ ਤੌਰ 'ਤੇ ਬੰਦ ਕਰਨ ਦੀ ਬਜਾਏ, ਇਸ ਦੀ ਕਾਰਗੁਜ਼ਾਰੀ ਨੂੰ ਖੋਖਲਾ ਕਰ ਕੇ ਗਰੀਬ ਮਜ਼ਦੂਰਾਂ ਨੂੰ ਰੋਜ਼ਗਾਰ ਤੋਂ ਵੰਚਿਤ ਕਰਨਾ ਚਾਹੁੰਦੀ ਹੈ | ਉਨ੍ਹਾਂ ਮਨਰੇਗਾ ਮਜ਼ਦੂਰਾਂ ਅਤੇ ਹੋਰ ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਵਿਚ ਕੀਤੇ ਜਾ ਰਹੇ ਬਦਲਾਵਾਂ ਦਾ ਡਟ ਕੇ ਵਿਰੋਧ ਕਰਨ | ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਵੀ ਤਿੱਖਾ ਤੰਜ ਕੱਸਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਮਸਲੇ 'ਤੇ ਕੇਂਦਰ ਅੱਗੇ ਆਪਣੀ ਆਵਾਜ਼ ਉਠਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸੀ ਆਗੂ ਤੇ ਵਰਕਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਵਤੀਰੇ ਪ੍ਰਤੀ ਜਤਾਈ ਨਾਰਾਜ਼ਗੀ-ਸੰਘਰਸ਼ ਦੀ ਉਲੀਕੀ ਵਿਉਂਤਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।