21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰਦੁਆਰਾ ਸਿੰਘ ਸਭਾ ਅਹਿਮਦਗੜ੍ਹ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ ਨਾਲ ਪ੍ਰਬੰਧਕ ਅਤੇ ਸੰਗਤ | ਤਸਵੀਰ: ਰਣਧੀਰ ਸਿੰਘ ਮਹੋਲੀ <br/> 04-01-2026
ਅਹਿਮਦਗੜ੍ਹ, 3 ਜਨਵਰੀ (ਰਣਧੀਰ ਸਿੰਘ ਮਹੋਲੀ, ਸੁਖਜੀਤ ਸਿੰਘ ਖੇੜਾ) - ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਹਿਮਦਗੜ੍ਹ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਰਵਾਨਾ ਹੋਇਆ ਨਗਰ ਕੀਰਤਨ ਗਤਕਾ ਪਾਰਟੀਆਂ, ਬੈਂਡ ਬਾਜਿਆਂ, ਸਕੂਲੀ ਵਿਦਿਆਰਥੀਆਂ ਸਮੇਤ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਦੀ ਹੁੰਦਾ ਹੋਇਆ ਨਿਜ ਅਸਥਾਨ 'ਤੇ ਪਰਤਿਆ | ਇਸ ਮੌਕੇ 'ਤੇ ਪ੍ਰਬੰਧਕ ਗੁਲਾਬ ਸਿੰਘ, ਨਿਹਾਲ ਸਿੰਘ ਉੱਭੀ, ਸਾਧੂ ਸਿੰਘ, ਮੋਹਨ ਸਿੰਘ, ਨਗਰ ਕੌਂਸਲ ਦੇ ਮੀਤ ਪ੍ਰਧਾਨ ਜਗਵੰਤ ਸਿੰਘ ਜੱਗੀ, ਕੁਲਵੰਤ ਸਿੰਘ ਸੋਹਲ, ਤਰਲੋਚਨ ਸਿੰਘ ਚਾਪੜਾ, ਅਵਤਾਰ ਸਿੰਘ ਜੱਸਲ, ਬਘੇਲ ਸਿੰਘ ਉੱਭੀ, ਹਰਦੀਪ ਸਿੰਘ ਹੂੰਝਣ, ਰਣਜੀਤ ਸਿੰਘ ਬਿੱਟੂ, ਕੀਰਤਨ ਸਿੰਘ, ਅਮਰ ਸਿੰਘ ਸਰਾਓ, ਕੁਲਦੀਪ ਸਿੰਘ ਖ਼ਾਲਸਾ, ਚੇਅਰਮੈਨ ਕਮਲਜੀਤ ਸਿੰਘ ਉੱਭੀ, ਰੁਪਿੰਦਰ ਸਿੰਘ ਬ੍ਰਹਮਪੁਰੀ, ਬੇਅੰਤ ਸਿੰਘ ਸਰਾਂਓ, ਬਲਜੀਤ ਸਿੰਘ ਬਾਲੀ, ਟਰੱਕ ਯੂਨੀਅਨ ਪ੍ਰਧਾਨ ਮਨਿੰਦਰਪਾਲ ਸਿੰਘ, ਹਰਵਿੰਦਰ ਸਿੰਘ ਖ਼ਾਲਸਾ, ਜਸਪ੍ਰੀਤ ਸਿੰਘ ਉੱਭੀ, ਪਿ੍ੰਸੀਪਲ ਕੋਮਲਪ੍ਰੀਤ ਕੌਰ ਮਾਵੀ, ਡਾਇਰੈਕਟਰ ਭੁਪਿੰਦਰ ਕੌਰ ਪੰਧੇਰ, ਗੁਰਕਿ੍ਪਾਲ ਸਿੰਘ ਲਵੀ, ਦਵਿੰਦਰ ਸਿੰਘ ਕਾਕਾ, ਗੁਰਪ੍ਰੀਤ ਸਿੰਘ ਪੀਤਾ, ਹਰਜੀਤ ਸਿੰਘ ਖੇੜਾ, ਗੁਰਜੇਪਾਲ ਸਿੰਘ, ਮੇਜਰ ਸਿੰਘ, ਨਿਰਮਲ ਸਿੰਘ ਪੰਧੇਰ, ਜਸਵਿੰਦਰ ਸਿੰਘ ਜੱਸੀ, ਇੰਦਰ ਘਟੌੜਾ, ਕੀਰਤਨ ਸਿੰਘ, ਦਰਸ਼ਨ ਸਿੰਘ ਸੌਦ, ਜਸਕਰਨ ਸਿੰਘ ਸੋਢੀ, ਗਗਨ ਦਰਪਨ, ਜਗਜੀਤ ਸਿੰਘ ਜੱਜੀ, ਸੁਖਜਿੰਦਰ ਸਿੰਘ ਰਾਜੜ੍ਹ ਤੋ ਇਲਾਵਾ ਨਗਰ ਕੌਂਸਲ ਪ੍ਰਧਾਨ ਵਿਕਾਸ ਕਿ੍ਸ਼ਨ, ਸੀਨੀਅਰ ਮੀਤ ਪ੍ਰਧਾਨ ਜਗਵੰਤ ਸਿੰਘ ਜੱਗੀ, ਸਾਬਕਾ ਨਗਰ ਕੌਂਸਲ ਪ੍ਰਧਾਨ ਵਿਕਾਸ ਟੰਡਨ, ਅਕਾਲੀ ਦਲ ਪ੍ਰਧਾਨ ਕੁਲਵੰਤ ਸਿੰਘ ਸੋਹਲ ਅਤੇ ਅਵਤਾਰ ਸਿੰਘ ਜੱਸਲ, ਕਾਂਗਰਸ ਪ੍ਰਧਾਨ ਦੀਪਕ ਸ਼ਰਮਾ, ਸੋਸ਼ਲ ਵੈੱਲਫੇਅਰ ਸਕੱਤਰ ਤਰਸੇਮ ਗਰਗ, ਮੁੰਡੇ ਕਲੱਬ ਪ੍ਰਧਾਨ ਰਾਕੇਸ਼ ਗਰਗ ਤੇ ਅਰੁਣ ਵਰਮਾ, ਪ੍ਰਧਾਨ ਪ੍ਰਮੋਦ ਗੁਪਤਾ ਨੇ ਨਗਰ ਕੀਰਤਨ ਵਿਚ ਹਾਜ਼ਰੀ ਲਗਾਉਂਦੇ ਹੋਏ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ |

ਪਿਛਲੀ ਖ਼ਬਰ ਪ੍ਰੈਗਾਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ ਟੇਬਲੇਟਸ ਦੀ ਵਿੱਕਰੀ 'ਤੇ ਪਾਬੰਦੀ-ਜ਼ਿਲ੍ਹਾ ਮੈਜਿਸਟ੍ਰੇਟ ਅਗਲੀ ਖ਼ਬਰ ਬਿਜਲੀ ਸੋਧ ਬਿੱਲ-2025 ਨੂੰ ਰੱਦ ਕਰਨ ਦੀ ਕੀਤੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।