30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਕਾਂਗਰਸੀ ਆਗੂ ਦਲਿਤਾਂ ਪ੍ਰਤੀ ਮਗਰਮੱਛ ਦੇ ਹੰਝੂ ਵਹਾ ਰਹੇ- ਛੰਨਾ

ਅਜੀਤ ਡੈਸਕ 23-01-2026
ਸੰਗਰੂਰ, 22 ਜਨਵਰੀ (ਧੀਰਜ ਪਸ਼ੌਰੀਆ) - ਪੰਚਾਇਤ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਛੰਨਾ ਨੇ ਕਿਹਾ ਕਿ ਜਦ ਚੋਣਾਂ ਨੇੜੇ ਆ ਜਾਂਦੀਆਂ ਹਨ ਤਾਂ ਕਾਂਗਰਸ ਦੇ ਲੀਡਰ ਦਲਿਤਾਂ ਦੀਆਂ ਮੰਗਾਂ ਪ੍ਰਤੀ ਮਗਰਮੱਛ ਵਾਲੇ ਹੰਝੂ ਵਹਾਉਂਦੇ ਨਹੀਂ ਥੱਕਦੇ ਪਰ ਜਦੋਂ ਦਲਿਤਾਂ ਦੀਆਂ ਵੋਟਾਂ ਨਾਲ ਇਨ੍ਹਾਂ ਨੂੰ ਰਾਜਭਾਗ ਮਿਲ ਜਾਂਦਾ ਹੈ ਤਾਂ ਦਲਿਤਾ ਦੀਆਂ ਮੰਗਾਂ ਜਾਂ ਕੋਈ ਸਰਕਾਰੀ ਅਹੁਦਾ ਦੇਣ ਦੀ ਮੰਗ ਕਰਦਾ ਹੈ ਤਾਂ ਇਹ ਗੁੱਝੀ ਚੁੱਪੀ ਵੱਟ ਜਾਂਦੇ ਹਨ | ਉਨ੍ਹਾਂ ਕਿਹਾ ਕਿ ਹੁਣ ਦਲਿਤ ਭਾਈਚਾਰੇ ਨੂੰ ਕਾਂਗਰਸ ਦੇ ਝੂਠ ਫ਼ਰੇਬ ਦਾ ਪਤਾ ਲੱਗ ਗਿਆ ਹੈ, ਹੁਣ ਉਹ ਕਾਂਗਰਸ ਦੇ ਦੋਗਲੇ ਚਿਹਰੇ ਨੂੰ ਵੋਟ ਨਹੀਂ ਪਾਉਣਗੇ | ਛੰਨਾ ਨੇ ਕਿਹਾ ਕਿ ਉਹ ਪਿੰਡ-ਪਿੰਡ ਜਾ ਕੇ ਦਲਿਤਾਂ ਨੂੰ ਕਾਂਗਰਸ ਦੀ ਦੋਗਲੀ ਨੀਤੀ ਬਾਰੇ ਜਾਗਰੂਕ ਕਰਨਗੇ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਦਲਿਤ ਭਾਈਚਾਰਾ ਆਪਣੀ ਤਾਕਤ ਦਾ ਪ੍ਰਦਰਸ਼ਨ ਕਰੇਗਾ |

ਪਿਛਲੀ ਖ਼ਬਰ ਸ਼ਰਾਬ ਦੀ ਵਿਕਰੀ, ਵਰਤੋਂ ਅਤੇ ਸਟੋਰ ਕਰਨ 'ਤੇ ਮੁਕੰਮਲ ਪਾਬੰਦੀ ਹੋਵੇਗੀ ਅਗਲੀ ਖ਼ਬਰ ਵੀਜ਼ਾ ਨਾ ਲਗਵਾਉਣ ਸਬੰਧੀ 5 ਲੱਖ ਦੀ ਠੱਗੀ ਮਾਰਨ 'ਤੇ ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।