30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

19 ਵਾਹਨਾਂ ਦੇ ਚਲਾਨ, 4 ਲੱਖ ਤੋਂ ਵੱਧ ਜੁਰਮਾਨਾ ਵਸੂਲਿਆ-ਬਾਂਸਲ <br/>

ਅਜੀਤ ਡੈਸਕ 23-01-2026
ਮਲੇਰਕੋਟਲਾ, 22 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਟਰਾਂਸਪੋਰਟ ਵਿਭਾਗ ਮਲੇਰਕੋਟਲਾ ਵਲੋਂ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਦੇ ਤਹਿਤ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਲੜੀ ਤਹਿਤ ਖੇਤਰੀ ਟਰਾਂਸਪੋਰਟ ਅਫ਼ਸਰ ਕਮ ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਮਾਲੇਰਕੋਟਲਾ-ਸੰਗਰੂਰ ਰੋਡ 'ਤੇ ਜ਼ਿਲ੍ਹਾ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਟੂਰਿਸਟ ਬੱਸਾਂ, ਓਵਰਲੋਡ ਅਤੇ ਹੋਰ ਹੈਵੀ ਵਾਹਨਾਂ ਦੀ ਵਿਸ਼ੇਸ਼ ਰਾਤਰੀ ਚੈਕਿੰਗ ਕੀਤੀ ਗਈ | ਖੇਤਰੀ ਟਰਾਂਸਪੋਰਟ ਅਫ਼ਸਰ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦੇ 19 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ ਕਰੀਬ 4 ਲੱਖ 45 ਹਜ਼ਾਰ ਰੁਪਏ ਜੁਰਮਾਨਾ ਵਜੋਂ ਵਸੂਲਿਆ ਗਿਆ | ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਜਾਗਰੂਕਤਾ ਮਹੀਨੇ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਸਚੇਤ ਕਰਨਾ ਅਤੇ ਸੜਕੀ ਹਾਦਸਿਆਂ ਨੂੰ ਘੱਟ ਤੋਂ ਘੱਟ ਕਰਨਾ ਹੈ |ਆਵਾਜਾਈ ਨਿਯਮਾਂ ਦੀ ਪਾਲਣਾ ਨਾ ਕੇਵਲ ਵਾਹਨ ਚਾਲਕਾਂ ਦੀ ਸੁਰੱਖਿਆ ਯਕੀਨੀ ਬਣਾਉਂਦੀ ਹੈ, ਸਗੋਂ ਹੋਰ ਰਾਹਗੀਰਾਂ ਦੀ ਜਾਨ-ਮਾਲ ਦੀ ਰੱਖਿਆ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ |

ਪਿਛਲੀ ਖ਼ਬਰ ਹੈਰੋਇਨ, 144 ਬੋਤਲਾਂ ਸ਼ਰਾਬ ਤੇ 150 ਨਸ਼ੀਲੀਆਂ ਗੋਲੀਆਂ ਬਰਾਮਦ <br/> ਅਗਲੀ ਖ਼ਬਰ 'ਆਪਰੇਸ਼ਨ ਪਰਹਾਰ' ਦਰਮਿਆਨ ਸੰਗਰੂਰ ਦੇ ਕੌਲਾ ਪਾਰਕ 'ਚ ਚੱਲੀਆਂ ਗੋਲੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।