ਧੂਰੀ, 22 ਜਨਵਰੀ (ਲਖਵੀਰ ਸਿੰਘ ਧਾਂਦਰਾ)-ਧੂਰੀ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਧੂਰੀ ਸ਼ਹਿਰ ਦੇ ਵਾਰਡ 20 ਅਤੇ 21 ਤੋਂ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਅਨੇਕਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਸ਼ਾਮਿਲ ਹੋ ਗਏ | ਇਸ ਮੌਕੇ ਰਣਜੀਤ ਸਿੰਘ ਰੰਧਾਵਾ ਕਾਤਰੋਂ ਹਲਕਾ ਇੰਚਾਰਜ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਤੋਂ ਕਾਂਗਰਸ ਪਾਰਟੀ ਅਤੇ ਹੁਣ ਚਾਰ ਸਾਲ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ | ਹਲਕਾ ਧੂਰੀ ਵਿਚ ਸਫ਼ਾਈ ਦਾ ਬੁਰਾ ਹਾਲ ਹੈ ਆਵਾਰਾ ਪਸ਼ੂਆਂ, ਅਤੇ ਕੁੱਤਿਆਂ ਦੀ ਭਰਮਾਰ ਹੈ | ਸਰਕਾਰ ਦਾ ਇਸ ਵੱਲ ਕੋਈ ਵੀ ਧਿਆਨ ਨਹੀਂ ਹੈ | ਹਰ ਰੋਜ਼ ਆਵਾਰਾ ਪਸ਼ੂਆਂ ਕਾਰਨ ਹਰ ਦਿਨ ਦੁਰਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ | ਹੁਣ ਪੰਜਾਬ ਦੇ ਲੋਕ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ | ਇਸ ਲਈ ਹੁਣ ਦੁਬਾਰਾ ਪੰਜਾਬ ਵਿਚ 2027 ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ਜਾ ਰਹੀ ਹੈ, ਜਿਸ ਦੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬਣਨਗੇ | ਇਸ ਮੌਕੇ 'ਤੇ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਾਰ ਵੇਲੇ ਦੇ ਕੰਮਾਂ ਨੂੰ ਦੇਖਦੇ ਹੋਏ ਅਸੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ | ਇਸ ਮੌਕੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਸ਼ੋ੍ਰਮਣੀ ਅਕਾਲੀ ਦਲ ਬਾਦਲ 'ਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸ਼ਾਮਿਲ ਹੋਏ ਪਰਿਵਾਰਾਂ 'ਚੋਂ ਮਾਹੀਪਾਲ ਸਿੰਘ ਪ੍ਰਧਾਨ ਵਾਰਡ ਨੰਬਰ 20, ਜੱਗੀ, ਹਰਸ਼ਦੀਪ ਸਿੰਘ, ਸੁਖਵਿੰਦਰ ਸਿੰਘ, ਬਿੱਟੂ ਸਿੰਘ, ਜੀਵਨ, ਰਵੀ ਕੁਮਾਰ, ਪ੍ਰਵੀਨ ਕੁਮਾਰ, ਜੌਨੀ ਕੁਮਾਰ, ਰਾਜਿੰਦਰ ਕੁਮਾਰ, ਮਨੀ, ਦਰਸ਼ਨ ਸਿੰਘ, ਕਰਨਵੀਰ ਸਿੰਘ, ਅਮਨਦੀਪ ਸਿੰਘ, ਜਗਜੀਤ ਸਿੰਘ, ਜੱਗੀ ਅਤੇ ਹੋਰ ਵੱਖ ਵੱਖ ਪਾਰਟੀਆਂ ਦੇ ਆਗੂ ਹਾਜ਼ਰ ਰਹੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਰੂਪ ਸਿੰਘ ਨੇ ਇਨ੍ਹਾਂ ਆਗੂਆਂ ਨੂੰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ |