29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਰਪੰਚ ਵੀਰਇੰਦਰ ਮੰਨਵੀ ਨੂੰ ਸਦਮਾ, ਪਿਤਾ ਦਾ ਦਿਹਾਂਤ <br/>

ਅਜੀਤ ਡੈਸਕ 23-01-2026
ਅਮਰਗੜ੍ਹ, 22 ਜਨਵਰੀ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਪਿੰਡ ਮੰਨਵੀ ਦੇ ਸਰਪੰਚ ਵੀਰਇੰਦਰ ਸਿੰਘ ਦੇ ਪਿਤਾ ਚੰਦ ਸਿੰਘ ਅਚਾਨਕ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ | ਉਨ੍ਹਾਂ ਦੇ ਅਕਾਲ ਚਲਾਣੇ ਨਾਲ ਇਲਾਕੇ ਅਤੇ ਪਿੰਡ ਮੰਨਵੀ 'ਚ ਸੋਗ ਦੀ ਲਹਿਰ ਫੈਲ ਗਈ ਹੈ | ਸਵ. ਚੰਦ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਮੰਨਵੀ ਦੇ ਸ਼ਮਸ਼ਾਨਘਾਟ ਵਿਖੇ ਧਾਰਮਿਕ ਰੀਤੀ ਰਿਵਾਜ਼ਾਂ ਨਾਲ ਕੀਤਾ ਗਿਆ | ਮਿ੍ਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰਾਂ ਸਰਪੰਚ ਵੀਰਇੰਦਰ ਸਿੰਘ ਅਤੇ ਨਿੰਦਰ ਸਿੰਘ ਨੇ ਦਿਖਾਈ | ਇਸ ਦੁੱਖ ਦੀ ਘੜੀ 'ਚ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਪਿ੍ੰਸੀਪਲ ਡਾ. ਪਰਮਿੰਦਰ ਕੌਰ ਮੰਡੇਰ, ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਜਸਵੀਰ ਸਿੰਘ ਜੱਸੀ ਮੰਨਵੀ, ਸੀਨੀਅਰ ਆਪ ਆਗੂ ਕੁਲਵੰਤ ਸਿੰਘ ਗੱਜਣਮਾਜਰਾ, ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਸਰਪੰਚ ਨਾਰੀਕੇ, ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਪ੍ਰੀਤ ਸਿੰਘ ਬਿੱਟੂ ਬਨਭੌਰਾ, ਸਾਬਕਾ ਸਰਪੰਚ ਨਰਿੰਦਰ ਸਿੰਘ ਢੀਂਡਸਾ, ਸਤਿੰਦਰਪਾਲ ਸਿੰਘ ਕਾਲਾ, ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਮੰਨਵੀ ਕਮੇਟੀ ਦੇ ਪ੍ਰਧਾਨ ਸਾਬਕਾ ਸਰਪੰਚ ਰਾਮ ਸਿੰਘ, ਸਾਬਕਾ ਸਰਪੰਚ ਗੁਰਮੇਲ ਸਿੰਘ ਢੀਂਡਸਾ ਮੇਲੀ, ਬਾਬਾ ਸੰਤੋਖ ਸਿੰਘ ਆੜ੍ਹਤੀਆ, ਸਾਬਕਾ ਸਰਪੰਚ ਦਲਜੀਤ ਸਿੰਘ ਲਸੋਈ, ਆਪ ਦਾ ਬਲਾਕ ਪ੍ਰਧਾਨ ਜਰਨੈਲ ਸਿੰਘ ਟਿਵਾਣਾ ਲਸੋਈ,ਚਰਨਜੀਤ ਸਿੰਘ ਚੰਨਾ, ਮਾਸਟਰ ਰਾਜਿੰਦਰ ਸਿੰਘ ਰਾਜ, ਗੁਰਪ੍ਰੀਤ ਸਿੰਘ ਲਾਲੀ, ਨੰਬਰਦਾਰ ਜਸਵੰਤ ਸਿੰਘ ਜੱਸੀ, ਵਰਿੰਦਰ ਸਿੰਘ ਬਿੰਦੀ, ਕੁਲਦੀਪ ਸਿੰਘ ਪੱਪੂ, ਸਤਨਾਮ ਸਿੰਘ ਸੱਤਾ, ਸਰਪੰਚ ਗੋਲਡੀ ਬੁੱਲਾਪੁਰ, ਬਿੱਲੂ ਰੁੜਕੀ ਕਲਾਂ, ਮੈਂਬਰ ਜੰਗ ਸਿੰਘ ਅਤੇ ਲੱਕੀ ਹੁਸੈਨਪੁਰਾ ਸਮੇਤ ਇਲਾਕੇ ਦੀਆਂ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |

ਪਿਛਲੀ ਖ਼ਬਰ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਤੀਰਅੰਦਾਜ਼ੀ 'ਚ ਰਾਸ਼ਟਰੀ ਪੱਧਰ 'ਤੇ ਮੈਡਲ ਜੇਤੂ ਵਿਦਿਆਰਥਣਾਂ ਦਾ ਭਰਵਾਂ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।