28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਵਿਰਸਾ ਸੰਭਾਲ ਸਰਦਾਰੀ ਲਹਿਰ ਦੀ ਟੀਮ ਦਾ ਪੰਜਾਬ ਪ੍ਰਾਈਡ ਐਵਾਰਡ ਨਾਲ ਸਨਮਾਨ <br/>

ਅਜੀਤ ਡੈਸਕ 23-01-2026
ਸੰਦੌੜ, 22 ਜਨਵਰੀ (ਜਸਵੀਰ ਸਿੰਘ ਜੱਸੀ) - ਪਿਛਲੇ ਦਿਨੀਂ ਇੰਟਰਨੈਸ਼ਨਲ ਸੰਸਥਾ ਡੀ.ਆਈ.ਵੀ ਈਵੈਂਟ ਵਲੋਂ ਲੁਧਿਆਣਾ ਵਿਖੇ ਕਰਵਾਏ ਸਮਾਗਮ ਦੌਰਾਨ ਸਰਕਾਰ-ਏ-ਖਾਲਸਾ ਐਵਾਰਡ ਕਰਵਾਇਆ ਗਿਆ, ਜਿਸ ਦੌਰਾਨ ਪੰਜਾਬ ਦੀਆਂ ਉਨ੍ਹਾਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਲੰਮੇ ਸਮੇਂ ਤੋਂ ਲਗਾਤਾਰ ਆਪੋ ਆਪਣੇ ਖੇਤਰਾਂ 'ਚ ਵਿਸ਼ਵ ਪੱਧਰ 'ਤੇ ਸੇਵਾਵਾਂ ਨਿਭਾਈਆਂ, ਉਸੇ ਲੜੀ ਤਹਿਤ ਵਿਸ਼ਵ ਪੱਧਰ 'ਤੇ ਦਸਤਾਰ ਦਾ ਪ੍ਰਚਾਰ ਕਰ ਰਹੀ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਨੂੰ ਪੰਜਾਬ ਪ੍ਰਾਈਡ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇਹ ਐਵਾਰਡ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਬਾਬਾ ਸੁੱਖਾ ਸਿੰਘ ਕਾਰ ਸੇਵਾ ਸਰਹਾਲੀ ਵਾਲੇ ਤੇ ਡੀ.ਆਈ.ਵੀ ਈਵੈਂਟ ਸੰਸਥਾ ਦੇ ਸੀ.ਈ.ਓ ਮਨਜਿੰਦਰ ਸਿੰਘ, ਸਹਿਯੋਗੀ ਅਮਨਦੀਪ ਸਿੰਘ ਵਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਟੀਮ ਮੈਂਬਰਾਂ ਨੂੰ ਦੇ ਕੇ ਨਿਵਾਜਿਆ | ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਅਤੇ ਚੇਅਰਮੈਨ ਜਰਨੈਲ ਸਿੰਘ ਨੱਥੋਹੇੜੀ ਨੇ ਸਮੁੱਚੀ ਟੀਮ ਵਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਾਡੀ ਟੀਮ ਵਲੋਂ ਨੌਜਵਾਨ ਪੀੜ੍ਹੀ ਨੂੰ ਦੇਸ਼ਾਂ ਵਿਦੇਸ਼ਾਂ 'ਚ ਲੰਮੇ ਸਮੇਂ ਤੋਂ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨ ਲਈ ਨਿਭਾਈ ਸੇਵਾ ਲਈ ਮਿਲੇ ਸਨਮਾਨ ਨਾਲ ਸਾਡੀ ਜ਼ਿੰਮੇਵਾਰੀ ਹੋਰ ਵਧ ਗਈ ਹੈ | ਆਉਣ ਵਾਲੇ ਸਮੇਂ ਵਿਚ ਸੰਸਥਾ ਵਲੋਂ ਬੱਚੇ ਅਤੇ ਨੌਜਵਾਨ ਪੀੜ੍ਹੀ ਬਾਣੀ ਬਾਣੇ ਨਾਲ ਜੋੜਨ ਲਈ ਪਿੰਡ ਪਿੰਡ ਜਾ ਕੇ ਪ੍ਰੇਰਿਤ ਕੀਤਾ ਜਾਵੇਗਾ | ਇਸ ਮੌਕੇ ਭਾਈ ਗੁਰਵਿੰਦਰ ਸਿੰਘ ਲਵਲੀ, ਅਮਨਦੀਪ ਸਿੰਘ ਰਤਨ, ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾਂ, ਧਰਮਪ੍ਰੀਤ ਸਿੰਘ ਦੁਲਮਾ, ਮਨਪ੍ਰੀਤ ਸਿੰਘ ਬਲਿੰਗ, ਗੁਰਮੋਹਤ ਸਿੰਘ ਲੁਧਿਆਣਾ, ਪ੍ਰਭਪਿੰਦਰ ਸਿੰਘ ਬਾਠਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਫੋਕਲ ਪੁਆਇੰਟ ਵਿਖੇ ਮੈਘਾ ਹੈਲਥ ਕੈਂਪ ਲਗਾਇਆ ਅਗਲੀ ਖ਼ਬਰ ਵਿਦਿਆਰਥਣਾਂ ਵਲੋਂ ਪੀ.ਏ.ਯੂ-ਕਿ੍ਸ਼ੀ ਵਿਗਿਆਨ ਕੇਂਦਰ ਸੰਗਰੂਰ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।