27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਲੈਣਾ ਬੰਦ ਕਰੇ ਸਰਕਾਰ- ਅਧਿਆਪਕ ਦਲ <br/>

ਅਜੀਤ ਡੈਸਕ 23-01-2026
ਸੰਗਰੂਰ, 22 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ, ਸੂਬਾ ਜਰਨਲ ਸਕੱਤਰ ਵਰਿੰਦਰਜੀਤ ਸਿੰਘ ਬਜਾਜ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਪੰਜਾਬ ਸਰਕਾਰ ਸਰਕਾਰ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਹਨੇਰੇ ਵਿਚ ਧੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਅਧਿਆਪਕਾਂ ਦੀ ਵੱਡੀ ਗਿਣਤੀ ਵਿਚ ਡਿਊਟੀ ਬਤੌਰ ਬੀ.ਐਲ.ਓ. ਅਤੇ ਸੁਪਰਵਾਈਜ਼ਰ ਲੱਗੀ ਹੋਈ ਹੈ | 21 ਜਨਵਰੀ ਤੋਂ 31 ਜਨਵਰੀ ਤੱਕ ਅਧਿਆਪਕਾਂ ਦੀ ਚੋਣ ਡਿਊਟੀ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ | 17 ਫਰਵਰੀ ਤੋਂ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਸ਼ੁਰੂ ਹੋ ਰਹੀਆਂ ਹਨ | ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਵਿਚ ਮਿਸ਼ਨ ਸਮਰੱਥ ਸ਼ੁਰੂ ਕਰ ਕੇ ਵੱਖ ਵੱਖ ਵਿਸ਼ਿਆਂ ਦੇ ਅਧਿਆਪਕਾਂ ਦੇ ਸੈਮੀਨਾਰ ਲਗਾਏ ਜਾ ਰਹੇ ਹਨ | ਪੇਪਰਾਂ ਦੇ ਦਿਨਾਂ ਵਿਚ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਲਈ ਅਧਿਆਪਕਾਂ ਦਾ ਸਕੂਲ ਵਿਚ ਹੋਣਾ ਅਤਿ ਜ਼ਰੂਰੀ ਹੈ | ਜਥੇਬੰਦੀ ਦੇ ਆਗੂਆਂ ਵਲੋਂ ਅਧਿਆਪਕਾਂ ਦੀ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਪਾਸੋਂ ਚੋਣਾਂ ਵਿਚ ਲਗਾਈ ਡਿਊਟੀ ਅਤੇ ਸੈਮੀਨਾਰ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਜਾਂਦੀ ਹੈ ਤਾਂ ਵਿਦਿਆਰਥੀਆਂ ਦੀ ਪੜ੍ਹਾ ਦਾ ਨੁਕਸਾਨ ਨਾ ਹੋਵੇ |

ਪਿਛਲੀ ਖ਼ਬਰ ਕਿਸਾਨਾਂ ਵਲੋਂ ਕਾਲੇ ਕਾਨੂੰਨਾਂ ਦੇ ਵਿਰੋਧ 'ਚ 26 ਨੂੰ ਟਰੈਕਟਰ ਮਾਰਚ <br/> ਅਗਲੀ ਖ਼ਬਰ ਸਰਕਾਰੀ ਹਸਪਤਾਲ ਸੰਗਤ ਵਿਖੇ ਬਣ ਰਹੀ ਇਮਾਰਤ 'ਚ ਗੈਰ-ਮਿਆਰੀ ਸਮੱਗਰੀ ਵਰਤਣ ਦੇ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।