27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਕਿਸਾਨਾਂ ਵਲੋਂ ਕਾਲੇ ਕਾਨੂੰਨਾਂ ਦੇ ਵਿਰੋਧ 'ਚ 26 ਨੂੰ ਟਰੈਕਟਰ ਮਾਰਚ <br/>

ਅਜੀਤ ਡੈਸਕ 23-01-2026
ਸੁਨਾਮ ਊਧਮ ਸਿੰਘ ਵਾਲਾ, 22 ਜਨਵਰੀ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭਟਾਲ ਕਲਾਂ ਅਤੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ 24 ਜਨਵਰੀ ਨੂੰ ਪੱਤਰਕਾਰ ਭਾਈਚਾਰੇ ਦੇ ਸੰਘਰਸ਼ ਨੂੰ ਸਮਰਥਨ ਦੇਣ ਅਤੇ ਸਫਲ ਬਣਾਉਣ ਲਈ ਭਰਵੀਂ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ | ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਦੇਸ ਭਰ ਵਿਚ ਬਲਾਕ ਪੱਧਰ 'ਤੇ 26 ਜਨਵਰੀ ਨੂੰ ਬਿਜਲੀ ਸੋਧ ਕਾਨੂੰਨ 2025, ਕਿਰਤ ਕੋਡ ਬਿੱਲ, ਸੀਡ ਬਿੱਲ ਅਤੇ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ ਦੇ ਵਿਰੋਧ ਵਿਚ ਟਰੈਕਟਰ ਮਾਰਚ ਕੀਤੇ ਜਾਣਗੇ | ਆਗੂਆਂ ਨੇ ਕਿਹਾ ਕਿ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ 27 ਜਨਵਰੀ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਕੋਠੀ ਦਾ ਘਿਰਾਓ ਦੌਰਾਨ ਅਤੇ 24 ਜਨਵਰੀ ਨੂੰ ਦਿੜ੍ਹਬਾ ਵਿਖੇ ਠੇਕਾ ਕਾਮਿਆਂ ਦੇ ਸੰਘਰਸ਼ ਦੀ ਭਰਵੀਂ ਹਮਾਇਤ ਕੀਤੀ ਜਾਵੇਗੀ | ਇਸ ਮੌਕੇ ਬਹਾਲ ਸਿੰਘ ਢੀਂਡਸਾ, ਅਮਨਦੀਪ ਸਿੰਘ ਮਹਿਲਾਂ, ਬਹਾਦਰ ਸਿੰਘ ਭਟਾਲ ਖੁਰਦ, ਸੁਖਪਾਲ ਸਿੰਘ ਮਾਣਕ ਕਣਕਵਾਲ, ਗੁਰਪ੍ਰੀਤ ਸਿੰਘ ਸੰਗਤਪੁਰਾ, ਹਰਬੰਸ ਸਿੰਘ ਲੱਡਾ, ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ, ਜਗਤਾਰ ਸਿੰਘ ਲੱਡੀ ਅਤੇ ਰੌਸ਼ਨ ਸਿੰਘ ਮੂਨਕ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸੀ.ਆਈ. ਏ. ਦੀ ਟੀਮ ਵਲੋਂ ਨਾਜਾਇਜ਼ ਅਸਲ੍ਹੇ, ਕਾਰਤੂਸਾਂ ਸਮੇਤ ਵਿਅਕਤੀ ਕਾਬੂ <br/> ਅਗਲੀ ਖ਼ਬਰ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਲੈਣਾ ਬੰਦ ਕਰੇ ਸਰਕਾਰ- ਅਧਿਆਪਕ ਦਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।