ਛਾਜਲੀ, 22 ਜਨਵਰੀ (ਅਜਾਇਬ ਸਿੰਘ ਨੀਲੋਵਾਲ)- ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਮਾਰਕੀਟ ਕਮੇਟੀ ਸੂਲਰਘਰਾਟ ਵਿਖੇ ਕਿਸਾਨ ਮਜ਼ਦੂਰ ਹਾਦਸਾ ਭਲਾਈ ਯੋਜਨਾ ਤਹਿਤ ਪੀੜਤ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਹਰਵਿੰਦਰ ਸਿੰਘ ਛਾਜਲੀ ਵਲੋਂ ਲਾਭਪਾਤਰੀ ਬੀਰਾ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਗੁੱਜਰਾਂ ਨੂੰ 48 ਹਜ਼ਾਰ ਰੁਪਏ ਅਤੇ ਕੁਲਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਮਹਿਲਾਂ ਨੂੰ 12 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ ਗਏ | ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸੇ ਵੀ ਅਣਹੋਣੀ ਦੀ ਸਥਿਤੀ ਵਿਚ ਪੀੜਤ ਪਰਿਵਾਰਾਂ ਨੂੰ ਆਰਥਿਕ ਸਹਾਰਾ ਦੇਣਾ ਸਰਕਾਰ ਦੀ ਪ੍ਰਾਥਮਿਕਤਾ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਭਲਾਈ ਯੋਜਨਾਵਾਂ ਨਾਲ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲਦੀ ਹੈ | ਇਸ ਮੌਕੇ ਸ਼੍ਰੀ ਨਰਿੰਦਰਪਾਲ ਸਿੰਘ (ਸਕੱਤਰ, ਮਾਰਕੀਟ ਕਮੇਟੀ ਸੂਲਰਘਰਾਟ), ਗੁਰਜੀਤ ਸਿੰਘ (ਲੇਖਾਕਾਰ) ਅਤੇ ਅਮਨਦੀਪ ਕੌਰ (ਮੰਡੀ ਸੁਪਰਵਾਈਜ਼ਰ) ਵੀ ਹਾਜ਼ਰ ਸਨ |