26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਐਮ.ਐਲ.ਜੀ. ਸਕੂਲ ਚੀਮਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 23-01-2026
ਚੀਮਾ ਮੰਡੀ, 22 ਜਨਵਰੀ (ਜਗਰਾਜ ਮਾਨ) - ਐਮ.ਐਲ.ਜੀ. ਕਾਨਵੈਂਟ ਸਕੂਲ (ਸੀ.ਬੀ.ਐਸ.ਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ) ਦੇ ਕੈਂਪਸ ਵਿਚ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਵੇਰ ਦੀ ਵਿਸ਼ੇਸ਼ ਸਭਾ ਸਮੇਂ ਬੱਚਿਆਂ ਨੇ ਕਲਾ ਅਤੇ ਵਿੱਦਿਆ ਦੀ ਦੇਵੀ ਮਾਂ ਸਰਸਵਤੀ ਦੀ ਪੂਜਾ ਕੀਤੀ ਅਤੇ ਬਸੰਤ ਨਾਲ ਸੰਬੰਧਿਤ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ | ਇਸ ਮੌਕੇ ਵਿਦਿਆਰਥੀਆ ਵਲੋਂ ਸਕੂਲ ਵਿਚ ਆਮ ਡੋਰ ਨਾਲ ਪਤੰਗ ਉਡਾਉਣ ਦਾ ਮੁਕਾਬਲਾ ਕਰਵਾਇਆ ਗਿਆ | ਪਤੰਗ ਉਡਾਉਂਦੇ ਹੋਏ ਵਿਦਿਆਰਥੀਆਂ ਨੇ ਖ਼ੂਬ ਅਨੰਦ ਮਾਣਿਆ ਅਤੇ ਨਵੀਂ ਰੁੱਤ ਦਾ ਸਵਾਗਤ ਕੀਤਾ | ਇਸ ਤੋਂ ਬਾਅਦ ਕਲਾਸ ਨਰਸਰੀ ਤੋਂ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆ ਨੇ ਲੋਕਾਂ ਨੂੰ ਚਾਈਨਾ ਡੋਰ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਰੈਲੀ ਕੱਢੀ ਗਈ | ਵਿਦਿਆਰਥੀ ਜਾਗਰੂਕਤਾ ਰੈਲੀ ਵਿਚ 'ਜਾਗੋ ਜਾਗੋ ਜਾਗੋ, ਚਾਈਨਾ ਡੋਰ ਤਿਆਗੋ' ਅਤੇ 'ਚਾਈਨਾ ਡੋਰ ਭਜਾਵਾਂਗੇ, ਪੰਛੀਆਂ ਨੂੰ ਬਚਾਵਾਂਗੇ' ਵਰਗੇ ਨਾਅਰੇ ਲਗਾਏ ਜਾ ਰਹੇ ਸਨ | ਸੀਨੀਅਰ ਵਿਦਿਆਰਥੀਆਂ ਵਲੋਂ ਇੱਕ ਮੁਹਿੰਮ ਚਲਾਈ ਗਈ, ਜਿਸ ਵਿਚ ਸਕੂਲ ਦੇ ਸਭ ਵਿਦਿਆਰਥੀਆਂ ਤੋਂ ਹਸਤਾਖ਼ਰ ਦੇ ਨਾਲ-ਨਾਲ ਬਚਨ ਲਿਆ ਗਿਆ, ਕਿ ਉਹ ਕਦੇ ਵੀ ਚਾਈਨਾ ਡੋਰ ਦੀ ਵਰਤੋਂ ਨਹੀਂ ਕਰਨਗੇ | ਇਸ ਮੌਕੇ ਸੰਬੋਧਨ ਕਰਦੇ ਹੋਏ ਸਕੂਲ ਦੀ ਪਿ੍ੰਸੀਪਲ ਡਾ. ਵਿਕਾਸ ਸੂਦ ਨੇ ਬਸੰਤ ਪੰਚਮੀ ਬਾਰੇ ਦੱਸਿਆ ਕਿ ਹਿੰਦੂ ਧਰਮ ਵਿਚ, ਮਾਘ ਮਹੀਨੇ ਦੇ ਸ਼ੁਕਲ ਪੱਖ ਦੀ ਪੰਚਮੀ ਤਰੀਕ ਨੂੰ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਂਦਾ ਹੈ | ਬਸੰਤ ਪੰਚਮੀ ਦੇ ਦਿਨ ਸਰਸਵਤੀ ਦੇਵੀ ਦੀ ਵਿਸ਼ੇਸ਼ ਪੂਜਾ ਕੀਤੀ ਜਾਂਦੀ ਹੈ | ਪੰਜਾਬ ਵਿਚ ਇਹ ਤਿਉਹਾਰ ਪਤੰਗ ਉਡਾ ਕੇ ਮਨਾਉਂਦੇ ਹਨ | ਮੈਨੇਜਮੈਂਟ ਨੇ ਬਸੰਤ ਪੰਚਮੀ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ, ਹਰ ਤਿਉਹਾਰ ਨੂੰ ਆਪਸੀ ਸਹਿਯੋਗ ਤੇ ਉਤਸ਼ਾਹ ਨਾਲ ਮਨਾਉਣ ਲਈ ਕਿਹਾ | ਇਸ ਮੌਕੇ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਨਵੀਨ ਗੋਇਲ, ਪਿ੍ੰਸੀਪਲ ਡਾ. ਵਿਕਾਸ ਸੂਦ ਅਤੇ ਸਮੂਹ ਸਟਾਫ਼ ਮੌਜੂਦ ਸਨ |

ਪਿਛਲੀ ਖ਼ਬਰ ਪੰਜ-ਰੋਜ਼ਾ ਫੈਕਲਟੀ ਵਿਕਾਸ ਪ੍ਰੋਗਰਾਮ ਦਾ ਤੀਜਾ ਦਿਨ ਡੇਟਾ ਸੰਗ੍ਰਹਿ ਅਤੇ ਵਿਸ਼ਲੇਸ਼ਣ 'ਤੇ ਕੇਂਦਰਿਤ ਰਿਹਾ <br/> ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਬਾਰੇ ਸਾਹਿਤਕਾਰਾਂ ਵਲੋਂ ਵਿਚਾਰਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।