27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਗੱਡੀ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ

ਅਜੀਤ ਡੈਸਕ 28-01-2026
ਭਵਾਨੀਗੜ੍ਹ, 27 ਜਨਵਰੀ (ਲਖਵਿੰਦਰ ਪਾਲ ਗਰਗ) - ਪਿੰਡ ਮਾਝੀ ਦੇ ਬੱਸ ਅੱਡੇ ਕੋਲ ਨਾਭਾ ਸਾਇਡ ਤੋਂ ਆਉਂਦੀ ਇਕ ਗੱਡੀ ਵਲੋਂ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਮੰਗਤ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਪਿੰਡ ਆਲੋਅਰਖ ਨੇ ਪੁਲਿਸ ਕੋਲ ਲਿਖਾਏ ਗਏ ਬਿਆਨਾ ਅਨੁਸਾਰ ਕਿ ਉਸ ਦਾ ਪਿਤਾ ਮੁਖ਼ਤਿਆਰ ਸਿੰਘ 65 ਸਾਲ ਪੁੱਤਰ ਕਿ੍ਪਾਲ ਸਿੰਘ ਜੋ ਕਿ ਪਿੰਡ ਮਾਝੀ ਦੇ ਇਕ ਸੈਲਰ ਵਿਚ ਚੌਕੀਦਾਰ ਦੀ ਨੌਕਰੀ ਕਰਦਾ ਸੀ | ਬੀਤੇ ਦਿਨੀਂ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਆਲੋਅਰਖ ਤੋਂ ਪਿੰਡ ਮਾਝੀ ਵਿਖੇ ਡਿਊਟੀ 'ਤੇ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਮਾਝੀ ਦੇ ਬੱਸ ਅੱਡੇ ਕੋਲ ਪਹੁੰਚਿਆਂ ਤਾਂ ਨਾਭਾ ਸਾਇਡ ਤੋਂ ਆਉਂਦੀ ਇਕ ਗੱਡੀ ਨੇ ਉਸ ਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦਾ ਪਿਤਾ ਸੜਕ 'ਤੇ ਡਿੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਚੁੱਕ ਕੇ ਐਂਬੂਲੈਂਸ ਰਾਹੀ ਜਦੋਂ ਉਹ ਸਥਾਨਕ ਸਰਕਾਰੀ ਹਸਪਤਾਲ ਵਿਖੇ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਦੇ ਪਿਤਾ ਨੂੰ ਮਿ੍ਤਕ ਕਰਾਰ ਦੇ ਦਿੱਤਾ | ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮੰਗਤ ਸਿੰਘ ਦੇ ਬਿਆਨਾ 'ਤੇ ਕਾਰਵਾਈ ਕਰਦਿਆ ਹੋਏ ਗੱਡੀ ਦੇ ਨਾ-ਮਾਲੂਮ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ |
ਪਿਛਲੀ ਖ਼ਬਰ ਸਾਈਕਲ ਸਵਾਰ ਨੂੰ ਅਣਪਛਾਤੀ ਕਾਰ ਨੇ ਮਾਰੀ ਟੱਕਰ <br/> ਅਗਲੀ ਖ਼ਬਰ ਅਕਾਲੀ ਫੂਲਾ ਸਿੰਘ ਨਸ਼ਾ ਛਡਾਓ, ਦਸਤਾਰ ਸਜਾਓ ਸੰਗਠਨ ਵਲੋਂ ਸਕੱਤਰ ਖਹਿਰਾ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।