02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਵੱਡਾ ਘੱਲੂਘਾਰਾ ਦੇ ਸ਼ਹੀਦ ਸਿੰਘ-ਸਿੰਘਣੀਆਂ ਅਤੇ ਭੁਝੰਗੀਆਂ ਦੀ ਯਾਦ ਵਿਚ ਸ਼ਹੀਦੀ ਜੋੜ ਮੇਲ 3 ਫ਼ਰਵਰੀ ਤੋਂ

ਅਜੀਤ ਡੈਸਕ 29-01-2026
ਅਹਿਮਦਗੜ੍ਹ, 28 ਜਨਵਰੀ (ਰਣਧੀਰ ਸਿੰਘ ਮਹੋਲੀ) - ਵੱਡਾ ਘੱਲੂਘਾਰਾ ਦੇ 35 ਹਜ਼ਾਰ ਦੇ ਕਰੀਬ ਸ਼ਹੀਦ ਸਿੰਘ-ਸਿੰਘਣੀਆਂ ਅਤੇ ਭੁਝੰਗੀਆਂ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਜੋੜ ਮੇਲ ਬਾਬਾ ਜਗਤਾਰ ਸਿੰਘ ਤਰਨਤਾਰਨ ਅਤੇ ਬਾਬਾ ਕਿ੍ਪਾਲ ਸਿੰਘ ਭਵਾਨੀਗੜ੍ਹ ਕਾਰ ਸੇਵਾ ਵਾਲਿਆਂ ਵਲੋਂ ਗੁਰਦੁਆਰਾ ਵੱਡਾ ਘੱਲੂਘਾਰਾ ਚੈਰੀਟੇਬਲ ਟਰੱਸਟ, ਰੋਹੀੜਾ (ਮਾਲੇਰਕੋਟਲਾ) ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ 3 ਤੋਂ 5 ਫ਼ਰਵਰੀ ਤੱਕ ਮਨਾਇਆ ਜਾ ਰਿਹਾ ਹੈ | ਸਾਬਕਾ ਚੇਅਰਮੈਨ ਨਿਰਮਲ ਸਿੰਘ ਬੋੜਹਾਈ ਨੇ ਕਿਹਾ ਕਿ ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਰੋਹੀੜਾ ਵਿਖੇ ਹੋ ਰਹੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ 3 ਫਰਵਰੀ ਨੂੰ ਸ਼੍ਰੀ ਅਖੰਡ ਪਾਠ ਆਰੰਭ ਹੋਣਗੇ ਅਤੇ 8:30 ਵਜੇ ਸਵੇਰੇ ਨਗਰ ਕੀਰਤਨ ਰਵਾਨਾ ਹੋਵੇਗਾ | ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਵਿਚੋਂ ਵੱਡੀ ਗਿਣਤੀ ਵਿੱਚ ਸੰਗਤਾਂ ਪੁੱਜ ਕੇ ਹਾਜ਼ਰੀ ਲਗਵਾਉਣਗੀਆਂ |
ਪਿਛਲੀ ਖ਼ਬਰ ਸਿਹਤ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਧਾਰਮਿਕ ਸਮਾਗਮ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।