02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਅਰਵਿੰਦ ਖੰਨਾ ਨੂੰ ਸਨਮਾਨਿਤ ਕੀਤਾ <br/>

ਅਜੀਤ ਡੈਸਕ 29-01-2026
ਸ਼ੇਰਪੁਰ, 28 ਜਨਵਰੀ (ਦਰਸ਼ਨ ਸਿੰਘ ਖੇੜੀ) - ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਖੰਨਾ ਅਕਾਲੀ ਆਗੂ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੌਬੀ ਰੂੜਗੜ੍ਹ ਦੇ ਘਰ ਪੁੱਜੇ | ਉਨ੍ਹਾਂ ਵਿਆਹੁਤਾ ਜੋੜੀ ਜਸ਼ਨਦੀਪ ਸਿੰਘ ਤੇ ਮਨਜੋਤ ਕੌਰ ਨੂੰ ਅਸ਼ੀਰਵਾਦ ਦਿੰਦਿਆਂ ਗ੍ਰਹਿਸਥੀ ਜੀਵਨ ਨੂੰ ਬਿਹਤਰ ਬਣਾਉਣ ਲਈ ਕਾਮਨਾ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰਾਜਨੀਤੀ ਅਸਲ ਮਾਅਨਿਆਂ ਵਿਚ ਨਿਰਸੁਆਰਥ ਸੇਵਾ ਕਰਨ ਦਾ ਨਾਂ ਹੈ | ਉਨ੍ਹਾਂ ਕਿਹਾ ਕਿ ਅੱਜ ਦੀ ਰਾਜਨੀਤੀ ਵਿਚ ਭਰਾਤਰੀ ਭਾਵ ਘਟਦਾ ਜਾ ਰਿਹਾ ਹੈ | ਪਰੰਤੂ ਇਸ ਸਮੇਂ ਤੋਂ ਪਹਿਲਾਂ ਰਾਜਨੀਤੀ ਵਿਚ ਕੋਈ ਪੱਕਾ ਦੁਸ਼ਮਣ ਨਹੀਂ ਹੁੰਦਾ ਸੀ ਸਗੋਂ ਸਾਰੇ ਰਾਜਨੀਤਿਕ ਪਾਰਟੀਆਂ ਦੇ ਆਗੂ ਇਕ ਦੂਸਰੇ ਨਾਲ ਭਾਈਚਾਰਕ ਸਾਂਝ ਨੂੰ ਤਰਜੀਹ ਦਿੰਦੇ ਸਨ | ਇਸ ਸਮੇਂ ਸ੍ਰੀ ਅਰਵਿੰਦ ਖੰਨਾ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸੁਖਵਿੰਦਰ ਸਿੰਘ ਬੌਬੀ, ਸੁਖਦੀਪ ਸ਼ਰਮਾ ਆਦਿ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਅਗਲੀ ਖ਼ਬਰ ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਸੰਬੰਧੀ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।