04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਕਿਸਾਨਾਂ ਵਲੋਂ ਟਰੈਕਟਰ ਮਾਰਚ <br/>

ਅਜੀਤ ਡੈਸਕ 29-01-2026
ਛਾਜਲੀ, 28 ਜਨਵਰੀ (ਨੀਲੋਵਾਲ) - ਗਣਤੰਤਰ ਦਿਵਸ ਦੇ ਮੌਕੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਹੋਈ ਇਤਿਹਾਸਕ ਟਰੈਕਟਰ ਪਰੇਡ ਦੀ ਵਰ੍ਹੇਗੰਢ ਮਨਾਉਂਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਛਾਜਲੀ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਸਾਂਝੇ ਤੌਰ 'ਤੇ ਟਰੈਕਟਰ ਪਰੇਡ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਬਲਾਕ ਪ੍ਰਧਾਨ ਬਿੰਦਰਪਾਲ ਛਾਜਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦਾ ਜਾ ਰਿਹਾ ਬਿਜਲੀ ਸੋਧ ਬਿੱਲ 2025, ਬੀਜ ਸੋਧ ਬਿੱਲ ਅਤੇ ਹੋਰ ਕਿਸਾਨ ਵਿਰੋਧੀ ਕਾਨੂੰਨ ਕਿਸਾਨਾਂ ਨੂੰ ਨਿੱਜੀ ਕੰਪਨੀਆਂ ਦੇ ਰਹਿਮੋ-ਕਰਮ 'ਤੇ ਛੱਡਣ ਦੀ ਸਾਜ਼ਿਸ਼ ਹਨ | ਇਸ ਮੌਕੇ ਤੇ ਹਰਬੰਸ ਸਿੰਘ, ਪ੍ਰਗਟ ਸਿੰਘ, ਮਿਸਰੀ ਸਿੰਘ, ਜਰਨੈਲ ਸਿੰਘ, ਸੁਖਵਿੰਦਰ ਸਿੰਘ, ਪਾਲ ਸਿੰਘ ਅਤੇ ਦਰਸ਼ਨ ਸਿੰਘ ਤੋਂ ਇਲਾਵਾ ਹੋਰ ਕਿਸਾਨ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ |

ਪਿਛਲੀ ਖ਼ਬਰ ਨਵ-ਨਿਯੁਕਤ ਸਿਵਲ ਸਰਜਨ ਮਲੇਰਕੋਟਲਾ ਅਹੁਦਾ ਸੰਭਾਲਣ ਉਪਰੰਤ ਸਨਮਾਨਿਤ <br/> ਅਗਲੀ ਖ਼ਬਰ ਲੋੜਵੰਦ ਪਰਿਵਾਰਾਂ ਦੀਆਂ 7 ਧੀਆਂ ਦੇ ਸਮੂਹਿਕ ਅਨੰਦ ਕਾਰਜ ਸਮਾਰੋਹ ਅਤੇ ਮੁਫ਼ਤ ਖ਼ੂਨਦਾਨ ਕੈਂਪ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।