11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 30-01-2026
ਸੰਦੌੜ, 29 ਜਨਵਰੀ (ਜਸਵੀਰ ਸਿੰਘ ਜੱਸੀ)-ਪਿੰਡ ਫ਼ਿਰੋਜਪੁਰ ਕੁਠਾਲਾ ਵਿਖੇ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਬਣੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵਲੋਂ ਮਹਾਨ ਸ਼ਹੀਦ ਸਿੰਘਾਂ ਨੂੰ ਯਾਦ ਕੀਤਾ | ਸ੍ਰੀ ਅਖੰਡ ਪਾਠਾਂ ਦੀ ਲੜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਗੁਰਦੀਪ ਸਿੰਘ ਰੰਧਾਵਾ, ਖ਼ਜ਼ਾਨਚੀ ਗੋਬਿੰਦ ਸਿੰਘ ਫ਼ੌਜੀ, ਬਾਬਾ ਜਗਦੀਪ ਸਿੰਘ ਚਹਿਲ ਤੇ ਬਾਬਾ ਜਗਦੇਵ ਸਿੰਘ ਚਹਿਲ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਿਰਪਾ ਸਦਕਾ ਨਿਰਵਿਘਨ ਸਹਿਤ ਸੰਪੂਰਨ ਹੋਈ | ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਦੇ 16ਵੇਂ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਨੇ ਗੁਰੂ ਘਰ ਵਿਖੇ ਨਵੇਂ ਸੁਸ਼ੋਭਿਤ ਕੀਤੇ ਨਿਸ਼ਾਨ ਸਾਹਿਬ ਦਾ ਉਦਘਾਟਨ ਕੀਤਾ | ਸਮਾਗਮ ਦੌਰਾਨ ਸੰਤ ਬਾਬਾ ਹਰੀ ਸਿੰਘ ਰੰਧਾਵੇ ਵਾਲਿਆਂ ਵਲੋਂ ਵੀ ਸੰਗਤਾਂ ਨਾਲ ਕਥਾ ਵਿਚਾਰਾਂ ਰਾਹੀਂ ਸਾਂਝ ਪਾਉਂਦਿਆਂ ਕੁਰਬਾਨੀਆਂ ਭਰੇ ਮਾਣਮੱਤੇ ਸਿੱਖ ਇਤਿਹਾਸ ਵਿਚ ਸ਼ਹੀਦ ਬਾਬਾ ਦੀਪ ਸਿੰਘ ਦੀ ਲਾਸਾਨੀ ਸ਼ਹਾਦਤ ਤੇ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਬਾਰੇ ਜ਼ਿਕਰ ਕੀਤਾ | ਸਮਾਗਮ 'ਚ ਪਹੁੰਚੇ ਬਾਬਾ ਬਲਜੀਤ ਸਿੰਘ ਬੁਰਜ ਅਕਲੀਆ ਵਾਲਿਆਂ ਨੇ ਵੀ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਹਾਜ਼ਰੀਨ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ, ਬਾਬਾ ਤੇਜਾ ਸਿੰਘ ਨਿਰਮਲ ਟਕਸਾਲ ਗੁਰੂਸਰ ਖੁੱਡਾ (ਤਰਨਤਾਰਨ) ਦੇ ਉੱਤਰਾਧਿਕਾਰੀ ਸੰਤ ਬਾਬਾ ਸੁਖਜੀਤ ਸਿੰਘ ਨੇ ਸੰਗਤਾਂ ਨੂੰ ਸਿੱਖ ਗੁਰੂ ਇਤਿਹਾਸ ਨਾਲ ਜੋੜਿਆ ਗਿਆ | ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਗੁਰਦੀਪ ਸਿੰਘ ਰੰਧਾਵਾ ਨੇ ਸਮਾਗਮ ਵਿਚ ਪਹੁੰਚੀਆਂ ਧਾਰਮਿਕ, ਸਮਾਜਿਕ ਤੇ ਰਾਜਨੀਤਕ ਵੱਖ-ਵੱਖ ਸ਼ਖ਼ਸੀਅਤਾਂ ਦਾ ਵੀ ਧੰਨਵਾਦ ਕੀਤਾ | ਇਹ ਸਾਰੇ ਪ੍ਰੋਗਰਾਮ ਦੀ ਜਾਣਕਾਰੀ ਬਾਬਾ ਗੁਰਦੀਪ ਸਿੰਘ ਨੇ ਦਿੱਤੀ | ਇਸ ਮੌਕੇ ਸਾਬਕਾ ਸਰਪੰਚ ਗੁਰਲਵਲੀਨ ਸਿੰਘ ਲਵਲੀ ਕੁਠਾਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਿੰਦਰ ਸਿੰਘ ਕੁਠਾਲਾ, ਅਕਾਲੀ ਆਗੂ ਬਲਵੀਰ ਸਿੰਘ ਚਹਿਲ, ਪਿ੍ੰਸੀਪਲ ਰਾਜਿੰਦਰ ਕੁਮਾਰ, ਮੈਡਮ ਰਾਜਵੀਰ ਕੌਰ ਭੂਦਨ, ਬਲਾਕ ਸੰਮਤੀ ਮੈਂਬਰ ਬੀਬੀ ਹਰਜੀਤ ਕੌਰ ਚਹਿਲ, ਮਾਸਟਰ ਗੁਰਮੀਤ ਸਿੰਘ ਸੰਧੂ, ਸਤਿੰਦਰ ਸਿੰਘ ਰੰਧਾਵਾ, ਗੁਰਦੀਪ ਸਿੰਘ ਚਹਿਲ, ਜਗਦੀਪ ਸਿੰਘ ਜੋਨੀ, ਬਾਬਾ ਦਰਸ਼ਨ ਸਿੰਘ, ਹਰਵਿੰਦਰ ਸਿੰਘ ਖ਼ਾਲਸਾ, ਹਰਵਿੰਦਰ ਸਿੰਘ ਚਹਿਲ, ਗੁਰਜੰਟ ਸਿੰਘ, ਜਥੇਦਾਰ ਜੰਗੀਰ ਸਿੰਘ, ਬਾਬਾ ਰੂਪ ਸਿੰਘ, ਬਾਬਾ ਸੁਰਜੀਤ ਸਿੰਘ, ਮੁੱਖ ਗ੍ਰੰਥੀ ਬਾਬਾ ਦਲੇਰ ਸਿੰਘ ਦਾ ਵੀ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਸਿਰੋਪਾਓ ਪਾ ਕੇ ਵਿਸੇਸ਼ ਸਨਮਾਨ ਕੀਤਾ |
ਪਿਛਲੀ ਖ਼ਬਰ ਪੰਜਾਬ ਸਰਕਾਰ ਨੂੰ ਸੰਗਰੂਰ ਦੇ ਵਿਰਾਸਤੀ ਸਥਾਨਾਂ ਨੂੰ ਖੋਲ੍ਹਣ ਤੇ ਜਨਤਕ ਵਰਤੋਂ ਅਤੇ ਸੈਰ-ਸਪਾਟੇ ਨੂੰ ਵਧਾਉਣ ਲਈ ਕੀਤ... ਅਗਲੀ ਖ਼ਬਰ ਸੰਗਰੂਰ ਦੇ ਉੱਪਲੀ ਫਾਟਕਾਂ ਨੇੜੇ ਸਕੂਲੀ ਬੱਸ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।