10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਿਮਾਚਲ ਦਾ ਵਿੱਦਿਅਕ ਟੂਰ ਲਗਵਾਇਆ

ਅਜੀਤ ਡੈਸਕ 30-01-2026
ਸੰਗਰੂਰ, 29 ਜਨਵਰੀ (ਦਮਨਜੀਤ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਦਾ ਅੰਤਰਰਾਜੀ ਐਕਸਪੋਜ਼ਰ ਵਿਜ਼ਿਟ ਕਰਵਾਇਆ | ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਉਪਰਾਲੇ ਸਦਕਾ, ਡਾ. ਕਿਰਨ ਸ਼ਰਮਾ, ਤਰਵਿੰਦਰ ਕੌਰ ਦੀ ਅਗਵਾਈ 'ਚ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਗਿਆਰ੍ਹਵੀਂ ਜਮਾਤ (ਮੈਡੀਕਲ ਅਤੇ ਨਾਨ ਮੈਡੀਕਲ) ਦੇ ਵਿਦਿਆਰਥੀਆਂ ਦਾ ਅੰਤਰਰਾਜੀ ਐਕਸਪੋਜ਼ਰ ਵਿਜ਼ਿਟ ਪਾਲਮਪੁਰ ਤੇ ਕਾਂਗੜਾ (ਹਿਮਾਚਲ ਪ੍ਰਦੇਸ਼) ਵਿਖੇ ਕਰਵਾਇਆ | ਇਸ ਪੰਜ ਦਿਨਾਂ ਐਕਸਪੋਜ਼ਰ ਵਿਜ਼ਿਟ ਦੌਰਾਨ ਨੋਡਲ ਅਫ਼ਸਰ ਦੀ ਭੂਮਿਕਾ ਜ਼ਿਲੇ੍ਹ ਦੇ ਕਰਮਸ਼ੀਲ ਪਿ੍ੰਸੀਪਲ ਗੁਰਵਿੰਦਰ ਸਿੰਘ ਐਸ. ਓ. ਈ. ਛਾਜਲੀ ਤੇ ਪਿ੍ੰਸੀਪਲ ਅਰਜਿੰਦਰਪਾਲ ਸਿੰਘ ਐਸ. ਓ. ਈ. ਭਸੋੜ ਨੇ ਨਿਭਾਈ | ਬਤੌਰ ਗਾਈਡ ਲੈਕਚਰਾਰ ਮੈਥ ਮੀਨਾਕਸ਼ੀ, ਲੈਕਚਰਾਰ ਬਾਇਓ ਕਰਨੈਲ ਸਿੰਘ, ਲੈਕਚਰਾਰ ਫਿਜੀਕਸ ਰਾਕੇਸ਼ ਕੁਮਾਰ ਤੇ ਐਸ. ਐਸ. ਮਿਸਟਰੈੱਸ ਹਰਵਿੰਦਰ ਪਾਲ ਕੌਰ ਟੂਰ 'ਚ ਸ਼ਾਮਿਲ ਹੋਏ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ ਵੀ ਹਾਜ਼ਰ ਸਨ | ਇਸ ਟੂਰ ਵਿਚ ਵਿਦਿਆਰਥੀਆਂ ਦੀ ਅਗਵਾਈ ਕਰ ਰਹੇ ਪਿ੍ੰਸੀਪਲ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਦੌਰੇ ਲਈ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਦਸਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ 'ਚ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਮੈਰਿਟ ਦੇ ਆਧਾਰ 'ਤੇ ਚੋਣ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਵਧੀਆ ਸਹੂਲਤਾਂ ਨਾਲ ਪਾਲਮਪੁਰ ਤੇ ਕਾਂਗੜਾ ਵਿਖੇ ਲਿਜਾਇਆ ਗਿਆ | ਵਿਦਿਆਰਥੀ ਕਲਵੀਰ ਸਿੰਘ, ਲਖਬੀਰ ਸਿੰਘ, ਸੁਖਮਨਪ੍ਰੀਤ ਕੌਰ, ਜਸਵੰਧਨਾ, ਅਜੇ ਕੁਮਾਰ ਤੇ ਹੋਰਾਂ ਵਿਦਿਆਰਥੀਆਂ ਨੇ ਵੀ ਇਹ ਅਣਮੁੱਲੇ ਤਜਰਬੇ ਬਿਆਨ ਕੀਤੇ |
ਪਿਛਲੀ ਖ਼ਬਰ ਮਿਸਤਰੀ ਮਹਿੰਦਰ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਡਾ. ਰਮਨਦੀਪ ਸਿੰਗਲਾ ਨੇ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।